Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਅਦਾਲਤ ਕੋਲ ਇਹ ਤੈਅ ਕਰਨ ਦਾ ਅਧਿਕਾਰ ਹੈ ਕਿ ਕਿਸੇ ਧਰਮ ’ਚ ਕਿਹੜੀ ਪ੍ਰਥਾ ਅੰਧ-ਵਿਸ਼ਵਾਸ ਹੈ : ਸੁਪਰੀਮ ਕੋਰਟ

09 ਅਪ੍ਰੈਲ, 2026 05:09 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਕੋਲ ਇਹ ਤੈਅ ਕਰਨ ਦਾ ਅਧਿਕਾਰ ਹੈ ਕਿ ਕਿਸੇ ਧਰਮ ’ਚ ਕਿਹੜੀ ਪ੍ਰਥਾ ਅੰਧ-ਵਿਸ਼ਵਾਸ ’ਤੇ ਆਧਾਰਿਤ ਹੈ। ਅਦਾਲਤ ਨੇ ਇਹ ਟਿੱਪਣੀ ਕੇਂਦਰ ਸਰਕਾਰ ਦੀ ਇਸ ਦਲੀਲ ਦੇ ਜਵਾਬ ’ਚ ਕੀਤੀ ਕਿ ਧਰਮ ਨਾਲ ਜੁੜੇ ਮਾਮਲਿਆਂ ’ਤੇ ਫ਼ੈਸਲਾ ਕਰਨਾ ਅਦਾਲਤ ਦੇ ਅਧਿਕਾਰ ਖੇਤਰ ’ਚ ਨਹੀਂ ਆਉਂਦਾ, ਕਿਉਂਕਿ ਜੱਜ ਕਾਨੂੰਨ ਦੇ ਮਾਹਿਰ ਹੁੰਦੇ ਹਨ, ਧਰਮ ਦੇ ਨਹੀਂ। ਚੀਫ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ 9 ਜੱਜਾਂ ਦੀ ਸੰਵਿਧਾਨਕ ਬੈਂਚ ਕੇਰਲ ਦੇ ਸਬਰੀਮਾਲਾ ਮੰਦਰ ਸਮੇਤ ਧਾਰਮਿਕ ਸਥਾਨਾਂ ’ਤੇ ਔਰਤਾਂ ਦੇ ਦਾਖਲੇ ਨਾਲ ਜੁੜੇ ਕਥਿਤ ਵਿਤਕਰੇ ਅਤੇ ਵੱਖ-ਵੱਖ ਧਰਮਾਂ ’ਚ ਧਾਰਮਿਕ ਆਜ਼ਾਦੀ ਦੇ ਦਾਇਰੇ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਹੈ।

ਸੁਣਵਾਈ ਦੀ ਸ਼ੁਰੂਆਤ ’ਚ ਕੇਂਦਰ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸਵਾਲ ਕੀਤਾ ਕਿ ਅਦਾਲਤ ਇਹ ਕਿਵੇਂ ਤੈਅ ਕਰੇਗੀ ਕਿ ਕੋਈ ਪ੍ਰਥਾ ਅੰਧ-ਵਿਸ਼ਵਾਸ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਮੰਨ ਲਓ ਕਿ ਕੋਈ ਪ੍ਰਥਾ ਅੰਧ-ਵਿਸ਼ਵਾਸ ’ਤੇ ਆਧਾਰਿਤ ਹੈ, ਤਾਂ ਵੀ ਇਹ ਤੈਅ ਕਰਨਾ ਅਦਾਲਤ ਦਾ ਕੰਮ ਨਹੀਂ ਹੈ। ਸੰਵਿਧਾਨ ਦੀ ਧਾਰਾ 25(2)(ਬੀ) ਤਹਿਤ ਇਹ ਕੰਮ ਵਿਧਾਇਕਾਂ ਦਾ ਹੈ ਕਿ ਉਹ ਸੁਧਾਰ ਲਈ ਕਾਨੂੰਨ ਬਣਾਏ। ਮਹਿਤਾ ਨੇ ਕਿਹਾ ਕਿ ਸੰਸਦ ਜਾਂ ਰਾਜ ਵਿਧਾਨ ਸਭਾਵਾਂ ਕਿਸੇ ਪ੍ਰਥਾ ਨੂੰ ਅੰਧ-ਵਿਸ਼ਵਾਸ ਮੰਨ ਕੇ ਉਸ ਦੇ ਖ਼ਿਲਾਫ ਕਾਨੂੰਨ ਬਣਾ ਸਕਦੀਆਂ ਹਨ, ਜਿਵੇਂ ਕਾਲਾ ਜਾਦੂ ਰੋਕਣ ਨਾਲ ਜੁੜੇ ਕਾਨੂੰਨ। ਇਸ ’ਤੇ ਜਸਟਿਸ ਅਹਿਸਾਨੁਦੀਨ ਅਮਾਨੁੱਲਾ ਨੇ ਕਿਹਾ ਕਿ ਇਹ ਦਲੀਲ ਬਹੁਤ ਸੌਖੀ ਹੈ ਕਿਉਂਕਿ ਅਦਾਲਤ ਕੋਲ ਇਹ ਤੈਅ ਕਰਨ ਦਾ ਅਧਿਕਾਰ ਹੈ ਕਿ ਕੋਈ ਪ੍ਰਥਾ ਅੰਧ-ਵਿਸ਼ਵਾਸ ’ਤੇ ਆਧਾਰਿਤ ਹੈ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕੀ ਕਦਮ ਚੁੱਕਣਾ ਹੈ, ਇਹ ਵਿਧਾਇਕਾ ਦੇਖ ਸਕਦੀ ਹੈ ਪਰ ਇਹ ਨਹੀਂ ਕਿਹਾ ਜਾ ਸਕਦਾ ਕਿ ਜੋ ਵਿਧਾਇਕਾ ਤੈਅ ਕਰੇ ਉਹੀ ਅੰਤਿਮ ਹੋਵੇਗਾ। ਇਸ ਤੋਂ ਬਾਅਦ ਮਹਿਤਾ ਨੇ ਕਿਹਾ ਕਿ ਇਕ ਧਰਮ-ਨਿਰਪੱਖ ਅਦਾਲਤ ਕਿਸੇ ਧਾਰਮਿਕ ਪ੍ਰਥਾ ਨੂੰ ਅੰਧ-ਵਿਸ਼ਵਾਸ ਨਹੀਂ ਕਹਿ ਸਕਦੀ, ਕਿਉਂਕਿ ਉਸ ਕੋਲ ਧਾਰਮਿਕ ਮਾਮਲਿਆਂ ’ਚ ਮੁਹਾਰਤ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਮਾਣਯੋਗ ਜੱਜ ਕਾਨੂੰਨ ਦੇ ਮਾਹਿਰ ਹਨ, ਧਰਮ ਦੇ ਨਹੀਂ। ਮਹਿਤਾ ਨੇ ਕਿਹਾ ਕਿ ਭਾਰਤ ਵਰਗੇ ਸਮਾਜ ’ਚ, ਇਕ ਪ੍ਰਥਾ ਜੋ ਚੀਜ਼ ਧਾਰਮਿਕ ਹੈ, ਉਹ ਦੂਜੀ ਜਗ੍ਹਾ ਅੰਧ-ਵਿਸ਼ਵਾਸ ਮੰਨੀ ਜਾ ਸਕਦੀ ਹੈ। ਇਸ ਦੌਰਾਨ ਜਸਟਿਸ ਜੋਏਮਾਲਿਆ ਬਾਗਚੀ ਨੇ ਸਵਾਲ ਉਠਾਇਆ ਕਿ ਜੇਕਰ ਜਾਦੂ-ਟੂਣਾ ਕਿਸੇ ਧਰਮ ਦਾ ਹਿੱਸਾ ਦੱਸਿਆ ਜਾਵੇ, ਤਾਂ ਕੀ ਉਸ ਨੂੰ ਅੰਧ-ਵਿਸ਼ਵਾਸ ਨਹੀਂ ਮੰਨਿਆ ਜਾਵੇਗਾ?

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਸ ਮਾਮਲੇ ’ਤੇ ਵਿਧਾਇਕਾ ਚੁੱਪ ਹੈ, ਤਾਂ ਕੀ ਅਦਾਲਤ ਜਨਤਕ ਵਿਵਸਥਾ, ਨੈਤਿਕਤਾ ਅਤੇ ਸਿਹਤ ਦੇ ਆਧਾਰ ’ਤੇ ਦਖ਼ਲ ਨਹੀਂ ਦੇ ਸਕਦੀ? ਇਸ ’ਤੇ ਮਹਿਤਾ ਨੇ ਜਵਾਬ ਦਿੱਤਾ ਕਿ ਅਦਾਲਤ ਸਮੀਖਿਆ ਕਰ ਸਕਦੀ ਹੈ ਪਰ ਇਹ ‘ਅੰਧ-ਵਿਸ਼ਵਾਸ’ ਦੇ ਆਧਾਰ ’ਤੇ ਨਹੀਂ, ਸਗੋਂ ‘ਸਿਹਤ, ਨੈਤਿਕਤਾ ਅਤੇ ਜਨਤਕ ਵਿਵਸਥਾ’ ਦੇ ਆਧਾਰ ’ਤੇ। ਉੱਥੇ ਹੀ ਜਸਟਿਸ ਬੀ. ਵੀ. ਨਾਗਰਤਨਾ ਨੇ ਕਿਹਾ ਕਿ ਕਿਸੇ ਧਾਰਮਿਕ ਪ੍ਰਥਾ ਨੂੰ ਸਮਝਣ ਲਈ ਉਸੇ ਧਰਮ ਦੇ ਫਲਸਫੇ ਦੇ ਨਜ਼ਰੀਏ ਤੋਂ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦੂਜੇ ਧਰਮ ਦੇ ਨਜ਼ਰੀਏ ਤੋਂ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਜ਼ਰੂਰੀ ਧਾਰਮਿਕ ਪ੍ਰਥਾ ਨਹੀਂ ਹੈ। ਅਦਾਲਤ ਨੂੰ ਉਸੇ ਧਰਮ ਦੇ ਸਿਧਾਂਤਾਂ ਦੇ ਆਧਾਰ ’ਤੇ ਫ਼ੈਸਲਾ ਕਰਨਾ ਚਾਹੀਦਾ ਹੈ ਪਰ ਇਹ ਸਭ ਸਿਹਤ, ਨੈਤਿਕਤਾ ਅਤੇ ਜਨਤਕ ਵਿਵਸਥਾ ਦੇ ਅਧੀਨ ਹੋਣਾ ਚਾਹੀਦਾ ਹੈ। ਮਾਮਲੇ ’ਤੇ ਸੁਣਵਾਈ ਜਾਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ