Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਅਦਾਲਤ ਦੇ ਸਵਾਲਾਂ ਦਾ ਜਵਾਬ ਦੇਣ ਲਈ ਵਕੀਲ ਕਰ ਰਹੇ AI ਦੀ ਵਰਤੋਂ, ਮਿਲੀ ਚਿਤਾਵਨੀ

07 ਅਕਤੂਬਰ, 2025 05:36 PM

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਾਲ ਹੀ ’ਚ ਉਨ੍ਹਾਂ ਵਕੀਲਾਂ ਦੀ ਨਿਖੇਧੀ ਕੀਤੀ ਹੈ, ਜੋ ਸੁਣਵਾਈ ਦੌਰਾਨ ਨਿਆਇਕ ਸਵਾਲਾਂ ਦੇ ਜਵਾਬ ਆਨਲਾਈਨ ਲੱਭਣ ਲਈ ਮੋਬਾਇਲ ਦੀ ਵਰਤੋਂ ਕਰਦੇ ਹਨ। ਅਦਾਲਤ ਨੇ ਕਿਹਾ ਕਿ ਇਹ ਇਕ ਵੱਧਦੀ ਹੋਈ ਆਦਤ ਹੈ, ਜੋ ਕਾਰਵਾਈ ’ਚ ਵਿਘਨ ਪਾਉਂਦੀ ਹੈ ਅਤੇ ਮਾੜੀ ਤਿਆਰੀ ਨੂੰ ਦਰਸਾਉਂਦੀ ਹੈ। ਜਸਟਿਸ ਸੰਜੇ ਵਸ਼ਿਸ਼ਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਵਕੀਲ ਵੱਲੋਂ ਜ਼ਰੂਰੀ ਸਮੱਗਰੀ ਪਹਿਲਾਂ ਤੋਂ ਤਿਆਰ ਰੱਖਣ ਦੀ ਬਜਾਏ ਵਾਰ-ਵਾਰ ਸੂਚਨਾ ਪ੍ਰਾਪਤ ਕਰਨ ਲਈ ਫੋਨ ਦੀ ਵਰਤੋਂ ਕਰਨ ’ਤੇ ਗੰਭੀਰ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਬਾਰ ਐਸੋਸੀਏਸ਼ਨ ਨੂੰ ਚੇਤਾਵਨੀ ਦਿੱਤੀ ਕਿ ਉਹ ਮੈਂਬਰਾਂ ਨੂੰ ਯਾਦ ਦਿਵਾਏ ਕਿ ਅਜਿਹੇ ਵਿਵਹਾਰ ਕਾਰਨ ਭਵਿੱਖ ’ਚ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ।

ਅਦਾਲਤ ’ਚ ਮੋਬਾਇਲ ਦੀ ਵਾਰ-ਵਾਰ ਵਰਤੋਂ ਨਾ ਕਰਨ ਵਕੀਲ
ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਬਾਰ ਐਸੋਸੀਏਸ਼ਨ ਦੇ ਪ੍ਰਧਾਨ/ਸਕੱਤਰ ਯੋਗ ਮੈਂਬਰਾਂ ਨੂੰ ਜਾਣੂ ਕਰਵਾਉਣ ਕਿ ਸੁਣਵਾਈ ਦੌਰਾਨ ਏ.ਆਈ., ਆਨਲਾਈਨ ਪਲੇਟਫਾਰਮ ਜਾਂ ਗੂਗਲ ਰਾਹੀਂ ਖੁਦ ਨੂੰ ਅਪਡੇਟ ਕਰਨ ਲਈ ਮੋਬਾਈਲ ਦੀ ਵਾਰ-ਵਾਰ ਵਰਤੋਂ ਨਾ ਕਰਨ, ਨਹੀਂ ਤਾਂ ਅਦਾਲਤ ਨੂੰ ਸਖ਼ਤ ਹੁਕਮ ਪਾਸ ਕਰਨ ਲਈ ਮਜਬੂਰ ਹੋਣਾ ਪਵੇਗਾ। ਅਦਾਲਤ ਨੇ ਟਿੱਪਣੀ ਕੀਤੀ ਕਿ ਇਹ ਪਹਿਲੀ ਵਾਰ ਨਹੀਂ, ਜਦੋਂ ਅਜਿਹਾ ਆਚਰਣ ਦੇਖਿਆ ਗਿਆ ਹੈ ਤੇ ਇਹ ਸਮੱਸਿਆ ਬਣ ਗਈ ਹੈ। ਜਸਟਿਸ ਨੇ ਕਿਹਾ ਕਿ ਵਕੀਲ ਅਦਾਲਤ ’ਚ ਪੇਸ਼ ਹੋਣ ਤੋਂ ਪਹਿਲਾਂ ਪੂਰੀ ਤਿਆਰੀ ਕਰਨ ਦੀ ਬਜਾਏ ਆਨਲਾਈਨ ਸਰਚ, ਏ.ਆਈ. ਟੂਲਜ਼ ਤੇ ਗੂਗਲ ’ਤੇ ਜ਼ਿਆਦਾ ਨਿਰਭਰ ਹੋ ਰਹੇ ਹਨ।

ਕਈ ਵਾਰ ਜਵਾਬ ਦੀ ਉਡੀਕ ’ਚ ਰੋਕਣੀ ਪੈਂਦੀ ਹੈ ਕਾਰਵਾਈ
ਅਦਾਲਤ ਨੇ ਕਿਹਾ ਕਿ ਅਕਸਰ ਕਾਰਵਾਈ ਰੁਕ ਜਾਂਦੀ ਹੈ, ਕਿਉਂਕਿ ਵਕੀਲ ਫੋਨਾਂ ’ਤੇ ਲਗਾਤਾਰ ਜਵਾਬ ਲੱਭਦੇ ਰਹਿੰਦੇ ਹਨ। ਇਸ ਕਾਰਨ ਅਦਾਲਤ ਨੂੰ ਕਈ ਵਾਰ ਉਨ੍ਹਾਂ ਜਵਾਬਾਂ ਲਈ ਇੰਤਜ਼ਾਰ ਕਰਨਾ ਪੈਂਦਾ ਹੈ, ਜਿਨ੍ਹਾਂ ਬਾਰੇ ਪਹਿਲਾਂ ਤੋਂ ਪਤਾ ਹੋਣਾ ਚਾਹੀਦਾ ਸੀ। ਆਦੇਸ਼ ’ਚ ਕਿਹਾ ਕਿ ਸੁਣਵਾਈ ਦੌਰਾਨ ਬਾਰ ਦੇ ਸਬੰਧਿਤ ਮੈਂਬਰਾਂ ਵੱਲੋਂ ਅਦਾਲਤ ਸਾਹਮਣੇ ਫੋਨ ਦੀ ਵਾਰ-ਵਾਰ ਵਰਤੋਂ ਨਾਲ ਚਿੰਤਾ ਹੈ। ਇਥੋਂ ਤੱਕ ਕਿ ਕਈ ਵਾਰ ਜਵਾਬ ਦੀ ਉਡੀਕ ’ਚ ਕਾਰਵਾਈ ਰੋਕਣੀ ਪੈਂਦੀ ਹੈ, ਜੋ ਮੋਬਾਈਲ ਤੋਂ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਹੀ ਮਿਲੇਗਾ।

ਵਕੀਲ ਦਾ ਕੀਤਾ ਜਾ ਚੁੱਕਾ ਫੋਨ ਜ਼ਬਤ
ਜਸਟਿਸ ਵਸ਼ਿਸ਼ਟ ਨੇ 19 ਸਤੰਬਰ ਤੋਂ ਪਹਿਲਾਂ ਦੀ ਘਟਨਾ ਦਾ ਹਵਾਲਾ ਦਿੱਤਾ, ਜਿਸ ’ਚ ਇਸੇ ਤਰ੍ਹਾਂ ਦੇ ਆਚਰਣ ਲਈ ਵਕੀਲ ਦਾ ਫੋਨ ਜ਼ਬਤ ਕੀਤਾ ਗਿਆ ਸੀ। ਉਸ ਮੌਕੇ ’ਤੇ ਅਦਾਲਤ ਨੇ ਨਿਰਦੇਸ਼ ਦਿੱਤਾ ਸੀ ਕਿ ਹਾਈਕੋਰਟ ਬਾਰ ਐਸੋਸੀਏਸ਼ਨ ਮੈਂਬਰਾਂ ’ਚ ਇਸ ਆਦੇਸ਼ ਨੂੰ ਪ੍ਰਸਾਰਿਤ ਕਰੇ, ਤਾਂ ਜੋ ਇਸ ਪ੍ਰਥਾ ਨੂੰ ਰੋਕਿਆ ਜਾ ਸਕੇ। ਮੌਜੂਦਾ ਮਾਮਲੇ ’ਚ ਜਸਟਿਸ ਨੇ ਹੁਕਮ ਦਿੱਤਾ ਕਿ ਆਦੇਸ਼ ਦੀ ਕਾਪੀ ਪ੍ਰਧਾਨ ਤੇ ਸਕੱਤਰ ਨੂੰ ਫਿਰ ਭੇਜੀ ਜਾਵੇ, ਤਾਂ ਜੋ ਮੈਂਬਰਾਂ ਨੂੰ ਯਾਦ ਦਿਵਾਇਆ ਜਾ ਸਕੇ ਕਿ ਉਹ ਅਦਾਲਤ ਦੇ ਸਬਰ ਦੀ ਪਰਖ ਨਾ ਕਰਨ। ਮਾਮਲਾ ਚੰਡੀਗੜ੍ਹ ’ਚ ਦਰਜ ਅਪਰਾਧਿਕ ਮਾਮਲੇ ’ਚ ਮੁਲਜ਼ਮ ਦੀ ਜ਼ਮਾਨਤ ਨਾਲ ਸਬੰਧਤ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.