Friday, February 27, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

27 ਫ਼ਰਵਰੀ, 2026 09:08 PM

ਨਵੀਂ ਦਿੱਲੀ / ਪੰਜਾਬ : ਇੱਕ ਵੱਡੇ ਫੈਸਲੇ ਵਿੱਚ, ਜਿਸ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਆਜ਼ਾਦ ਭਾਰਤ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਕਰਾਰ ਦਿੱਤੀ ਗਈ ਸੀ, ਨੂੰ ਤਹਿਸ-ਨਹਿਸ ਕਰਦਿਆਂ, ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਸ਼ੁਕਰਵਾਰ ਨੂੰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਨੂੰ ਕਥਿਤ ਸ਼ਰਾਬ ਨੀਤੀ ਮਾਮਲੇ ਵਿੱਚ ਇਹ ਕਹਿੰਦੇ ਹੋਏ ਬਰੀ  ਕਰ ਦਿੱਤਾ ਕਿ ਇਹ ਮਾਮਲਾ ਟਰਾਇਲ (ਮੁਕੱਦਮਾ) ਚਲਾਉਣ ਦੇ ਯੋਗ ਵੀ ਨਹੀਂ ਹੈ।

ਇਸ ਫੈਸਲੇ ਨੂੰ ਇਮਾਨਦਾਰ ਰਾਜਨੀਤੀ ਦੀ ਵੱਡੀ ਜਿੱਤ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਭਾਜਪਾ ਸ਼ਾਸਨ ਦੇ ਮੁੱਦੇ 'ਤੇ 'ਆਪ' ਨੂੰ ਹਰਾਉਣ 'ਚ ਅਸਫਲ ਰਹੀ ਤਾਂ ਪਾਰਟੀ ਨੂੰ ਖਤਮ ਕਰਨ ਲਈ ਇਹ ਮਨਘੜਤ ਕੇਸ ਬਣਾਇਆ ਗਿਆ ਸੀ। ਪਾਰਟੀ ਦੇ ਸੀਨੀਅਰ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਫੈਸਲੇ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਬੇਨਕਾਬ ਕਰ ਦਿੱਤਾ ਹੈ, ਸੰਵਿਧਾਨਕ ਸੁਰੱਖਿਆ ਦੀ ਪੁਸ਼ਟੀ ਕੀਤੀ ਹੈ ਅਤੇ ਨਿਆਂਪਾਲਿਕਾ ਵਿੱਚ ਜਨਤਾ ਦਾ ਵਿਸ਼ਵਾਸ ਬਹਾਲ ਕੀਤਾ ਹੈ।

ਵਿਸ਼ੇਸ਼ ਦਿੱਲੀ ਅਦਾਲਤ ਵੱਲੋਂ ਸ਼ਰਾਬ ਨੀਤੀ ਮਾਮਲੇ ਵਿੱਚ ਉਨ੍ਹਾਂ ਨੂੰ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਤੋਂ ਬਾਅਦ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਭਾਜਪਾ ਨੇ ਭਾਰਤੀ ਰਾਜਨੀਤੀ ਵਿੱਚ ‘ਸ਼ਰਾਬ ਘੁਟਾਲਾ’ ਸ਼ਬਦ ਦੀ ਬਹੁਤ ਵਰਤੋਂ ਕੀਤੀ ਹੈ। ਪਰ ਅੱਜ ਅਦਾਲਤ ਅਤੇ ਸਾਡੀ ਨਿਆਂ ਪ੍ਰਣਾਲੀ ਨੇ ਇਸ ਮਾਮਲੇ ਵਿੱਚ ਬਹੁਤ ਇਤਿਹਾਸਕ ਫੈਸਲਾ ਸੁਣਾਇਆ ਹੈ। ਮੈਂ ਇਸ ਫੈਸਲੇ ਲਈ ਨਿਆਂਪਾਲਿਕਾ ਅਤੇ ਮਾਨਯੋਗ ਜੱਜ ਦਾ ਤਹਿ ਦਿਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ।”

ਉਨ੍ਹਾਂ ਨੇ ਕਿਹਾ, “ਅੱਜ ਦੇ ਮਾਹੌਲ ਵਿੱਚ, ਜਦੋਂ ਸੰਸਥਾਵਾਂ ਅਤੇ ਅਥਾਰਟੀਆਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ, ਜੱਜ ਨੇ ਇੰਨਾ ਵੱਡਾ ਫੈਸਲਾ ਸੁਣਾ ਕੇ ਕਾਬਲੇ-ਤਾਰੀਫ਼ ਦਲੇਰੀ ਦਿਖਾਈ ਹੈ। ਮੈਂ ਉਨ੍ਹਾਂ ਸਾਰੇ ਵਕੀਲਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜੋ ਹਰ ਕਦਮ 'ਤੇ ਸਾਡੇ ਨਾਲ ਖੜ੍ਹੇ ਰਹੇ ਅਤੇ ਅਦਾਲਤ ਵਿੱਚ ਇਹ ਲੜਾਈ ਲੜੀ। ਮੈਂ ਦੇਸ਼ ਭਰ ਦੇ ਉਨ੍ਹਾਂ ਲੋਕਾਂ ਦਾ ਵੀ ਧੰਨਵਾਦ ਕਰਨਾ ਚਾਹੁੰਦਾ ਹਾਂ ਜੋ ਇਨ੍ਹਾਂ ਚਾਰ ਸਾਲਾਂ ਦੌਰਾਨ ਸਾਡੇ ਨਾਲ ਖੜ੍ਹੇ ਰਹੇ ਜਦੋਂ ਸਾਨੂੰ ਅਜਿਹੇ ਜ਼ੁਲਮ ਦਾ ਸਾਹਮਣਾ ਕਰਨਾ ਪਿਆ।”

ਕੇਸ ਦੇ ਪਿਛੋਕੜ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਨੋਟ ਕੀਤਾ, “ਪਿਛਲੇ ਚਾਰ ਸਾਲਾਂ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਸੰਸਥਾਵਾਂ ਦੀ ਵਰਤੋਂ ਸਾਡੇ ਵਿਰੁੱਧ ‘ਸ਼ਰਾਬ ਘੁਟਾਲਾ’ ਨਾਮ ਦਾ ਦੋਸ਼ ਲਗਾਉਣ ਲਈ ਕੀਤੀ ਗਈ ਸੀ। ਅੱਜ ਅਦਾਲਤ ਨੇ ਇਹ ਤੈਅ ਕਰਨਾ ਸੀ ਕਿ ਕੀ ਮੁਕੱਦਮਾ ਚਲਾਉਣ ਲਈ ਲੋੜੀਂਦੀ ਸਮੱਗਰੀ ਮੌਜੂਦ ਹੈ ਵੀ ਜਾਂ ਨਹੀਂ।”

ਉਨ੍ਹਾਂ ਅੱਗੇ ਦੱਸਿਆ, “ਲਗਭਗ 600 ਪੰਨਿਆਂ ਦੇ ਆਦੇਸ਼ ਵਿੱਚ, ਸਾਰੇ ਸਬੂਤਾਂ ਅਤੇ ਗਵਾਹਾਂ ਦੀ ਜਾਂਚ ਕਰਨ ਤੋਂ ਬਾਅਦ, ਅਦਾਲਤ ਨੇ ਕਿਹਾ ਹੈ ਕਿ ਮੁਕੱਦਮਾ ਚਲਾਉਣ ਲਈ ਇੱਕ ਛੋਟਾ ਜਿਹਾ ਸਬੂਤ ਵੀ ਨਹੀਂ ਹੈ। ਅਦਾਲਤ ਨੇ ਕਿਹਾ ਹੈ ਕਿ ਕੇਸ ਇੰਨਾ ਕਮਜ਼ੋਰ, ਇੰਨਾ ਫਰਜ਼ੀ, ਇੰਨਾ ਬੇਬੁਨਿਆਦ ਅਤੇ ਇੰਨਾ ਗਲਤ ਹੈ ਕਿ ਮੁਕੱਦਮਾ ਸ਼ੁਰੂ ਕਰਨ ਲਈ ਇੱਕ ਵੀ ਸਬੂਤ ਜਾਂ ਇੱਕ ਵੀ ਗਵਾਹ ਨਹੀਂ ਹੈ।”

ਸਿੱਧਾ ਹਮਲਾ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਇਹ ਸਾਜ਼ਿਸ਼ ਦੋ ਵਿਅਕਤੀਆਂ, ਪੀਐਮ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੁਆਰਾ ਰਚੀ ਗਈ ਸੀ। ਅੱਜ ਉਨ੍ਹਾਂ ਦੋਵਾਂ ਨੂੰ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਕਿਉਂਕਿ ਉਹ ਸਾਨੂੰ ਕੰਮ ਦੀ ਰਾਜਨੀਤੀ 'ਤੇ ਨਹੀਂ ਹਰਾ ਸਕੇ।”

ਆਪਣੀ ਇਮਾਨਦਾਰੀ 'ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਜਨਤਾ ਜਾਣਦੀ ਹੈ ਕਿ ਅਰਵਿੰਦ ਕੇਜਰੀਵਾਲ ਇਮਾਨਦਾਰ ਹੈ, ਇਸ ਲਈ ਉਨ੍ਹਾਂ ਨੇ ਮੇਰੀ ਇਮਾਨਦਾਰੀ 'ਤੇ ਹਮਲਾ ਕੀਤਾ। ਮੈਂ ਇੱਕ ਨਵਾਂ ਪੈਸਾ ਵੀ ਨਹੀਂ ਕਮਾਇਆ। ਮੈਂ ਸਿਰਫ਼ ਇਮਾਨਦਾਰੀ ਕਮਾਈ ਹੈ ਅਤੇ ਉਹ ਉਸੇ ਇਮਾਨਦਾਰੀ 'ਤੇ ਹਮਲਾ ਕਰਨਾ ਚਾਹੁੰਦੇ ਸਨ।”

ਅਦਾਲਤ ਦੇ ਸਿੱਟੇ ਦਾ ਹਵਾਲਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਦੇ ਅਦਾਲਤੀ ਹੁਕਮਾਂ ਤੋਂ ਬਾਅਦ ਦੇਸ਼ ਦੇ ਸਾਹਮਣੇ ਇਹ ਸਾਬਤ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ‘ਕੱਟੜ ਇਮਾਨਦਾਰ’ ਹੈ, ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ ਅਤੇ ਆਮ ਆਦਮੀ ਪਾਰਟੀ ‘ਕੱਟੜ ਇਮਾਨਦਾਰ’ ਹੈ। ਇਹ ਅਸੀਂ ਨਹੀਂ ਕਹਿ ਰਹੇ। ਅਦਾਲਤ ਨੇ ਪੂਰੇ ਦੇਸ਼ ਦੇ ਸਾਹਮਣੇ ਇਹ ਗੱਲ ਕਹੀ ਹੈ।”

ਪ੍ਰਧਾਨ ਮੰਤਰੀ ਮੋਦੀ ਨੂੰ ਸਿੱਧਾ ਸੰਬੋਧਿਤ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਅਣਗਿਣਤ ਸਾਜ਼ਿਸ਼ਾਂ ਤੋਂ ਬਾਅਦ ਵੀ ਤੁਸੀਂ ਮੇਰਾ ਕੁਝ ਨਹੀਂ ਵਿਗਾੜ ਸਕੇ। ਹੁਣ ਅਰਵਿੰਦ ਕੇਜਰੀਵਾਲ ਨਾਲ ਨਜਿੱਠਣ ਦਾ ਸਿਰਫ਼ ਇੱਕ ਹੀ ਤਰੀਕਾ ਬਚਿਆ ਹੈ, ਤੁਹਾਨੂੰ ਕੇਜਰੀਵਾਲ ਨੂੰ ਮਰਵਾਉਣਾ ਪਵੇਗਾ।”

ਦਿੱਲੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਪੀਐਮ ਮੋਦੀ ਅਤੇ ਅਮਿਤ ਸ਼ਾਹ ਦੀ ਸੱਤਾ ਦੀ ਭੁੱਖ ਕਾਰਨ ਦਿੱਲੀ ਦੇ 3 ਕਰੋੜ ਲੋਕਾਂ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪਿਆ ਹੈ। ਮੈਂ ਪੀਐਮ ਮੋਦੀ ਨੂੰ ਚੁਣੌਤੀ ਦਿੰਦਾ ਹਾਂ, ਦਿੱਲੀ ਵਿੱਚ ਨਵੇਂ ਸਿਰੇ ਤੋਂ ਚੋਣਾਂ ਕਰਵਾਓ। ਜੇਕਰ ਭਾਜਪਾ 10 ਤੋਂ ਵੱਧ ਸੀਟਾਂ ਜਿੱਤ ਜਾਂਦੀ ਹੈ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ।”.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ ਵਿਰੁੱਧ ਸੀਬੀਆਈ ਵੱਲੋਂ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਗਿਆ ਸੀ। ਇਹ ਕੇਸ ਆਮ ਆਦਮੀ ਪਾਰਟੀ ਨੂੰ ਰੋਕਣ ਦੀ ਇੱਕ ਹਾਰੀ ਹੋਈ ਕੋਸ਼ਿਸ਼ ਸੀ, ਜੋ ਆਪਣੇ ਚੰਗੇ ਕੰਮਾਂ ਦੇ ਏਜੰਡੇ ਰਾਹੀਂ ਆਪਣੇ ਖੰਭ ਫੈਲਾ ਰਹੀ ਸੀ। ਕਾਲੀ ਰਾਤ ਚਾਹੇ ਕਿੰਨੀ ਵੀ ਲੰਬੀ ਹੋਵੇ, ਖਤਮ ਜ਼ਰੂਰ ਹੁੰਦੀ ਹੈ ਅਤੇ ਅੰਤ ਵਿੱਚ ਸੱਚ ਦਾ ਚਾਨਣ ਹੁੰਦਾ ਹੈ। ਇਹ ਫੈਸਲਾ ਸੀਬੀਆਈ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਬੇਨਕਾਬ ਕਰਦਾ ਹੈ।”

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ X 'ਤੇ ਲਿਖਿਆ, “ਸਤਿਮੇਵ ਜਯਤੇ। ਅੱਜ ਇਕ ਵਾਰ ਫਿਰ ਸਾਨੂੰ ਬਾਬਾ ਸਾਹਿਬ ਅੰਬੇਡਕਰ ਦੀ ਦੂਰਅੰਦੇਸ਼ੀ ਅਤੇ ਉਨ੍ਹਾਂ ਵੱਲੋਂ ਦਿੱਤੇ ਸੰਵਿਧਾਨ 'ਤੇ ਮਾਣ ਮਹਿਸੂਸ ਹੋ ਰਿਹਾ ਹੈ। ਮੋਦੀ ਜੀ ਦੀ ਪੂਰੀ ਪਾਰਟੀ ਅਤੇ ਸਾਰੀਆਂ ਏਜੰਸੀਆਂ ਵੱਲੋਂ ਸਾਨੂੰ ਬੇਈਮਾਨ ਸਾਬਤ ਕਰਨ ਦੀਆਂ तमाम ਕੋਸ਼ਿਸ਼ਾਂ ਦੇ ਬਾਵਜੂਦ, ਅੱਜ ਇਹ ਸਥਾਪਿਤ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਕੱਟੜ ਇਮਾਨਦਾਰ ਹਨ।”

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ, “ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ ‘ਆਪ’ ਆਗੂਆਂ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ ਸੀ ਅਤੇ ਅਦਾਲਤ ਨੇ ਹੁਣ ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਪੀਐਮ ਮੋਦੀ ਨੇ ਦੇਸ਼ ਦੀ ਸਭ ਤੋਂ ਇਮਾਨਦਾਰ ਲੀਡਰਸ਼ਿਪ ਦੇ ਅਕਸ ਨੂੰ ਖਰਾਬ ਕਰਨ ਲਈ ਡੂੰਘੀ ਸਾਜ਼ਿਸ਼ ਰਚੀ ਸੀ ਕਿਉਂਕਿ ਉਹ ਸਕੂਲਾਂ ਅਤੇ ਹਸਪਤਾਲਾਂ ਵਿੱਚ ਹੋਏ ਸੁਧਾਰਾਂ ਨੂੰ ਬਰਦਾਸ਼ਤ ਨਹੀਂ ਕਰ ਸਕੇ। ਜੇਕਰ ਉਨ੍ਹਾਂ ਵਿੱਚ ਰਤੀ ਭਰ ਵੀ ਸ਼ਰਮ ਹੈ ਤਾਂ ਉਨ੍ਹਾਂ ਨੂੰ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਕ ਰੁਪਿਆ ਜਾਂ ਇਕ ਵੀ ਸਬੂਤ ਦਿਖਾਓ, ਪਰ ਕੁਝ ਨਹੀਂ ਮਿਲਿਆ। ਸਾਨੂੰ ਬਦਨਾਮ ਕਰਨ ਲਈ ਜਾਂਚ ਏਜੰਸੀਆਂ ਨੂੰ ਕਠਪੁਤਲੀਆਂ ਬਣਾ ਦਿੱਤਾ ਗਿਆ।”

ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਵਿਸ਼ੇਸ਼ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਤੌਰ 'ਤੇ ਤਬਾਹ ਕਰਨ ਲਈ ਬਣਾਈ ਗਈ ਮਨਘੜਤ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਪਹਿਲੀ ਨਜ਼ਰੇ ਕੋਈ ਕੇਸ ਨਹੀਂ ਸੀ। ਇਹ ਸਿਰਫ਼ ਇੱਕ ਸਿਆਸੀ ਪਾਰਟੀ ਦੀ ਜਿੱਤ ਨਹੀਂ ਹੈ ਸਗੋਂ ਸੱਚ ਅਤੇ ਇਨਸਾਫ਼ ਦੀ ਜਿੱਤ ਹੈ। ਪੀਐਮ ਮੋਦੀ ਅਤੇ ਅਮਿਤ ਸ਼ਾਹ ਨੂੰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਰਾਸ਼ਟਰ ਤੋਂ ਮੁਆਫੀ ਮੰਗਣੀ ਚਾਹੀਦੀ ਹੈ।”

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੋਈ ਸਬੂਤ ਨਹੀਂ ਸੀ, ਸਿਰਫ਼ ਬਦਲਾਖੋਰੀ ਸੀ। ਇਹ ਫੈਸਲਾ ਬਾਬਾ ਸਾਹਿਬ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਦੀ ਸਰਵਉੱਚਤਾ ਦੀ ਪੁਸ਼ਟੀ ਕਰਦਾ ਹੈ। ਇਮਾਨਦਾਰ ਰਾਜਨੀਤੀ ਨੂੰ ਅਪਰਾਧ ਬਣਾਉਣ ਦੀ ਕੋਸ਼ਿਸ਼ ਕਾਨੂੰਨ ਦੇ ਸਾਹਮਣੇ ਫੇਲ ਹੋ ਗਈ ਹੈ।”

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “100 ਕਰੋੜ ਰੁਪਏ ਦੇ ਘੁਟਾਲੇ ਦਾ ਦਾਅਵਾ ਫੇਲ ਹੋ ਗਿਆ ਹੈ। ਸਾਲਾਂ ਦੀ ਜਾਂਚ ਦੇ ਬਾਵਜੂਦ ਇੱਕ ਪੈਸਾ ਵੀ ਬਰਾਮਦ ਨਹੀਂ ਹੋਇਆ। ਇਹ ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ ਹੈ ਅਤੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਚਪੇੜ ਹੈ।”

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਸਾਰੇ ਮੁਲਜ਼ਮਾਂ ਦਾ ਬਰੀ ਹੋਣਾ ਇਹ ਦਰਸਾਉਂਦਾ ਹੈ ਕਿ ਦੋਸ਼ ਨਿਆਂਇਕ ਜਾਂਚ ਵਿੱਚ ਫੇਲ ਰਹੇ ਹਨ। ਇਹ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਪੁਸ਼ਟੀ ਕਰਦਾ ਹੈ।”

ਪੰਜਾਬ ਰਾਜ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਝੂਠ ਦਾ ਜਾਲ ਟੁੱਟ ਗਿਆ ਹੈ। ਲਗਾਤਾਰ ਕੀਤਾ ਗਿਆ ਪ੍ਰਚਾਰ ਨਾਕਾਮ ਰਿਹਾ ਹੈ ਅਤੇ ਅਦਾਲਤ ਦੇ ਫੈਸਲੇ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰੀ 'ਤੇ ਮੋਹਰ ਲਗਾ ਦਿੱਤੀ ਹੈ।”

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ, “ਕੋਈ ਬਰਾਮਦਗੀ ਨਹੀਂ ਹੋਈ, ਕੋਈ ਨਕਦੀ ਨਹੀਂ, ਕੋਈ ਦਸਤਾਵੇਜ਼ ਨਹੀਂ, ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜੋ ਮੁਕੱਦਮੇ ਨੂੰ ਟਿਕਾ ਸਕੇ। ਇਹ ਫੈਸਲਾ ਨਾ ਸਿਰਫ਼ ‘ਆਪ’ ਦੀ ਜਿੱਤ ਹੈ ਬਲਕਿ ਇਮਾਨਦਾਰ ਰਾਜਨੀਤੀ ਅਤੇ ਇਨਸਾਫ਼ ਦੀ ਇਤਿਹਾਸਕ ਜਿੱਤ ਹੈ, ਅਤੇ ਇਸ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦੇ ਵਿਸ਼ਵਾਸ ਨੂੰ ਮੁੜ ਜਗਾਇਆ ਹੈ।”

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ‘ਤੇ ਖਰੜ ‘ਚ ਖੁਸ਼ੀ ਦਾ ਮਾਹੌਲ, ਵਿਧਾਇਕਾ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ‘ਤੇ ਖਰੜ ‘ਚ ਖੁਸ਼ੀ ਦਾ ਮਾਹੌਲ, ਵਿਧਾਇਕਾ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ