Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਅਧਿਆਪਕਾਂ ਨੂੰ ਬਲੀ ਦਾ ਬੱਕਰਾ ਬਣਾਉਣਾ ਬੰਦ ਕਰੇ ਚੋਣ ਕਮਿਸ਼ਨ - ਸਮੂਹ ਅਧਿਆਪਕ ਜਥੇਬੰਦੀਆਂ

26 ਦਸੰਬਰ, 2025 04:41 PM

ਪਟਿਆਲਾ : ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਦੌਰਾਨ ਮੋਗੇ ਵਿਖੇ ਅਧਿਆਪਕ ਜੋੜੇ ਦੀ ਮੌਤ ਦੇ ਸਬੰਧ ਵਿੱਚ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਅੱਗੇ ਰੋਸ ਵਜੋਂ ਧਰਨੇ ਦਿੱਤੇ ਗਏ ਸੀ। ਜ਼ਿਲ੍ਹਾ ਪਟਿਆਲਾ ਦੇ ਅੰਦਰ ਵੀ ਸਮੂਹ ਅਧਿਆਪਕ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਸੀ । ਉਸ ਸਮੇਂ ਪ੍ਰਸ਼ਾਸਨ ਵੱਲੋਂ 26 ਦਸੰਬਰ ਨੂੰ ਸਮੂਹ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਪਟਿਆਲਾ ਨਾਲ ਕਰਵਾਉਣ ਦਾ ਸਮਾਂ ਤੈਅ ਕੀਤਾ ਸੀ। ਅੱਜ ਜਦੋਂ ਸਮੂਹ ਅਧਿਆਪਕ ਜਥੇਬੰਦੀਆਂ ਦਾ ਇੱਕ ਵਫਦ ਦੀਦਾਰ ਸਿੰਘ ਪਟਿਆਲਾ, ਹਰਵਿੰਦਰ ਰੱਖੜਾ, ਗੁਰਪ੍ਰੀਤ ਗੁਰੂ, ਤਲਵਿੰਦਰ ਖਰੋੜ ਅਤੇ ਮਨੋਜ ਘਈ ਦੀ ਅਗਵਾਈ ਹੇਠ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮਿਲਣ ਪਹੁੰਚਿਆ ਤਾਂ ਉਹ ਆਪਣੇ ਦਫਤਰ ਮੌਜੂਦ ਨਹੀਂ ਸਨ। ਵਫਦ ਦੇ ਵੱਲੋਂ ਹੋਰ ਅਧਿਕਾਰੀਆਂ ਨਾਲ ਤਾਲਮੇਲ ਕਰਦਿਆਂ ਪਤਾ ਕੀਤਾ ਤਾਂ ਉਹਨਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਉਹ ਛੁੱਟੀ ਦੇ ਗਏ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮੇਂ ਏਡੀਸੀ ਨਾਲ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ ਜਿਸ ਨੂੰ ਮੌਕੇ ਤੇ ਹੀ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫਦ ਨੇ ਰੱਦ ਕਰ ਦਿੱਤਾ। ਵਫਦ ਦੇ ਵੱਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਨਾਲ ਹੀ ਮੀਟਿੰਗ ਦੀ ਮੰਗ ਕੀਤੀ ਗਈ। ਪ੍ਰਸ਼ਾਸਨ ਵੱਲੋਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫਦ ਦੀ ਮੀਟਿੰਗ 29 ਦਸੰਬਰ ਦਿਨ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਨਾਲ ਦੁਬਾਰਾ ਤੈਅ ਕਰਵਾਈ ਹੈ। ਗੌਰਤਲਬ ਹੈ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਵਿੱਚ ਵੱਡੇ ਪੱਧਰ ਤੇ ਅਧਿਆਪਕਾਂ ਦੀਆਂ ਡਿਊਟੀਆਂ ਚੋਣ ਕਮਿਸ਼ਨਰ ਨੇ ਆਪਣੇ ਮਨ ਮਰਜ਼ੀ ਦੇ ਨਾਲ ਲਗਾਈਆਂ ਸੀ। ਜਿਸ ਦੇ ਸਿੱਟੇ ਵਜੋਂ ਮੋਗੇ ਵਿਖੇ ਅਧਿਆਪਕਾਂ ਦੇ ਇੱਕ ਜੋੜੇ ਦੀ ਮੌਤ ਹੋ ਗਈ ਉਸ ਤੋਂ ਇਲਾਵਾ ਵੀ ਕਈ ਜ਼ਿਲ੍ਹਿਆਂ ਅੰਦਰ ਡਿਊਟੀਆਂ ਦੌਰਾਨ ਅਧਿਆਪਕ ਫੱਟੜ ਹੋਏ ਸੀ । ਜਿਸ ਦੇ ਰੋਸ ਵਜੋਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਅੰਦਰ ਵੱਡੇ ਪੱਧਰ ਤੇ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੇ ਖਿਲਾਫ ਵੱਡਾ ਰੋਸ ਸੀ । ਪੰਜਾਬ ਸਰਕਾਰ ਵੱਲੋਂ ਅਧਿਆਪਕ ਜੋੜੇ ਦੀ ਮੌਤ ਤੋਂ ਬਾਅਦ ਜੋ 10-10 ਲੱਖ ਰੁਪਏ ਦੀ ਨਿਗੂਣੀ ਰਾਸ਼ੀ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ ਸਮੂਹ ਅਧਿਆਪਕ ਜਥੇਬੰਦੀਆਂ ਨੇ ਇਸ ਰਾਸ਼ੀ ਨੂੰ ਠੁਕਰਾ ਦਿੱਤਾ ਹੈ। ਉਹਨਾਂ ਮੰਗ ਕੀਤੀ ਹੈ ਕਿ ਇਹਨਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਦੋ ਦੋ ਕਰੋੜ ਰੁਪਏ ਦਿੱਤੇ ਜਾਣ ਅਤੇ ਬੱਚਿਆਂ ਦੇ ਲਈ ਸਰਕਾਰੀ ਨੌਕਰੀ ਰਾਖਵੀਂ ਰੱਖੀ ਜਾਵੇ। ਤੇ ਜੋ ਉਹਦੇ ਆਪਾਂ ਫੱਟੜ ਹੋਏ ਹਨ ਉਹਨਾਂ ਨੂੰ 20-20 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇ। ਇਸ ਮੌਕੇ ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਸੁਖਪਾਲ ਸਿੰਘ ਬਕਰਾਹਾ , ਪ੍ਰਵੀਣ ਸ਼ਰਮਾ, ਗੁਰਜੀਤ ਘੱਗਾ, ਭੁਪਿੰਦਰ ਸਿੰਘ, ਗੁਰਪ੍ਰੀਤ ਨਾਭਾ, ਰਵਿੰਦਰ ਕੰਬੋਜ, ਗੁਰਪ੍ਰੀਤ ਭਾਦਸੋਂ, ਚਮਕੌਰ ਸਿੰਘ ਅਤੇ ਮੈਡਮ ਸਨੇਹਦੀਪ ਮੌਜੂਦ ਰਹੇ। 

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ