Wednesday, August 05, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਅਨਮੋਲ ਗਗਨ ਦਾ ਇਸਤੀਫ਼ਾ ਖਰੜ ਦੀ ਜਨਤਾ ਦੇ ਜਨਾਦੇਸ਼ ਨਾਲ ਧੋਖਾ: ਜੋਸ਼ੀ

19 ਜੁਲਾਈ, 2025 10:35 PM

ਪ੍ਰੀਤ ਪੱਤੀ
ਖਰੜ: ਅਨਮੋਲ ਗਗਨ ਮਾਨ ਦਾ ਖਰੜ ਵਿਧਾਨਸਭਾ ਤੋਂ ਵਿਧਾਇਕ ਦੇ ਤੌਰ ’ਤੇ ਇਸਤੀਫ਼ਾ, ਖਰੜ ਦੀ ਜਨਤਾ ਵੱਲੋਂ ਪੰਜ ਸਾਲ ਲਈ ਦਿੱਤੇ ਗਏ ਜਨਾਦੇਸ਼ ਨਾਲ ਧੋਖਾ ਅਤੇ ਗ਼ਦਾਰੀ ਹੈ। ਇਹ ਕਹਿਣਾ ਹੈ ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਵਿਨੀਤ ਜੋਸ਼ੀ ਦਾ, ਜੋ ਪਿਛਲੇ ਚਾਰ ਸਾਲਾਂ ਤੋਂ ਖਰੜ ਦੀ ਜਨਤਾ ਦੀ ਸੇਵਾ ਵਿੱਚ ਲੱਗੇ ਹੋਏ ਹਨ। ਅਨਮੋਲ ਤੋਂ ਪਹਿਲਾਂ ਬਣੇ ਵਿਧਾਇਕ ਕੰਵਰ ਸੰਧੂ ਚਾਰ ਸਾਲ ਲੋਗਾਂ ਵਿੱਚ ਨਹੀਂ ਆਏ, ਅਤੇ ਹੁਣ ਤਿੰਨ ਸਾਲ ਵਿੱਚ ਮੌਜੂਦਾ ਵਿਧਾਇਕ ਅਨਮੋਲ ਦਾ ਇਸਤੀਫ਼ਾ ਸਾਫ਼ ਦੱਸਦਾ ਹੈ ਕਿ ਆਪ ਪਾਰਟੀ ਖਰੜ ਨਾਲ ਬਾਰ-ਬਾਰ ਗਲਤ ਉਮੀਦਵਾਰ ਦੇ ਕੇ ਧੋਖਾ ਕਰ ਰਹੀ ਹੈ। ਜੋਸ਼ੀ ਨੇ ਅੱਗੇ ਕਿਹਾ ਕਿ ਅਨਮੋਲ ਗਗਨ ਮਾਨ ਦੇ ਪਿਛਲੇ ਤਿੰਨ ਸਾਲ ਚਾਰ ਮਹੀਨੇ ਖਰੜ ਵਿਧਾਨਸਭਾ ਲਈ ਇੱਕ ਬੁਰੇ ਸੁਪਨੇ ਤੋਂ ਘਟ ਨਹੀਂ ਸੀ।

ਖਰੜ ਸ਼ਹਿਰ, ਕੁਰਾਲੀ, ਨਿਊ ਚੰਡੀਗੜ੍ਹ, ਨਯਾਗਾਂਵ ਮਿਊਂਸੀਪਲ ਕਮੇਟੀ ਅਤੇ ਜ਼ਿਆਦਾਤਰ ਪਿੰਡਾਂ ਦੇ ਲੋਕ ਆਪਣੀ ਵਿਧਾਇਕ (ਜੋ ਕੁਝ ਸਮਾਂ ਮੰਤਰੀ ਵੀ ਰਹੀ) ਦਾ ਚੇਹਰਾ ਵੇਖਣ ਲਈ ਤਰਸ ਗਏ ਸਨ। ਜਿਸ ਦਿਨ ਉਹ ਨਿਕਲਦੀ ਸੀ, ਉਸ ਦਿਨ ਉਸ ਦੇ ਨਾਲ ਜੇਸੀਬੀ/ਪੀਲਾ ਪੰਜਾ ਹੁੰਦਾ ਸੀ ਅਤੇ ਲੋਕਾਂ ਦੀਆਂ ਦੁਕਾਨਾਂ ਤੇ ਘਰ ਤੋੜੇ ਜਾਂਦੇ ਸਨ।
ਜਦੋਂ ਝੰਝੇੜੀ ਦੇ ਕਿਸਾਨਾਂ ਦੀ ਜ਼ਮੀਨ ’ਤੇ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਤਰੀਕੇ ਨਾਲ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਉਦੋਂ ਅਨਮੋਲ ਗਗਨ ਮਾਨ ਗਾਇਬ ਸੀ।

ਇਸੇ ਤਰ੍ਹਾਂ ਨਯਾਗਾਂਵ ਮਿਊਂਸੀਪੈਲਿਟੀ ਵਿੱਚ ਜਦੋਂ ਈਕੋ ਸੈਨਸਿਟਿਵ ਜ਼ੋਨ ਦਾ ਦਾਇਰਾ 100 ਮੀਟਰ ਤੋਂ ਵਧਾ ਕੇ ਤਿੰਨ ਕਿਲੋਮੀਟਰ ਕਰਨ ਕਾਰਨ ਹਜ਼ਾਰਾਂ ਘਰ ਟੁੱਟਣ ਵਾਲੇ ਸਨ, ਉਦੋਂ ਵੀ ਅਨਮੋਲ ਸ਼ੁਰੂ ਵਿੱਚ ਚੁੱਪ ਰਹੀ। ਖਰੜ, ਕੁਰਾਲੀ, ਨਯਾਗਾਂਵ ਵਿੱਚ ਗਰਮੀਆਂ ਦੇ ਦਿਨਾਂ ਵਿੱਚ ਬਿਜਲੀ ਕੱਟ ਹੋਵੇ ਜਾਂ ਮੌਸਮੀ ਬਰਸਾਤ ਦੇ ਦਿਨਾਂ ਵਿੱਚ ਭਿਆਨਕ ਪਾਣੀ ਭਰੇ, ਜਦੋਂ-ਜਦੋਂ ਖਰੜ ਵਿਧਾਨਸਭਾ ਦੇ ਲੋਕਾਂ ’ਤੇ ਮੁਸੀਬਤ ਆਈ, ਅਨਮੋਲ ਗਗਨ ਮਾਨ ਗਾਇਬ ਰਹੀ।

ਜੋਸ਼ੀ ਨੇ ਤੰਜ ਕਸਦੇ ਹੋਏ ਕਿਹਾ: "ਜੇ ਸਿਆਸਤ ਛੱਡਣੀ ਹੀ ਸੀ, ਤਾਂ ਜੋਇਨ ਕਿਉਂ ਕਿਤੀ ਸੀ? ਜੋਸ਼ੀ ਨੇ ਆਖ਼ਿਰ ਚ ਕਿਹਾ ਕਿ "ਆਪ ਪਾਰਟੀ ਵੱਲੋਂ ਖਰੜ ਨਾਲ ਦੂਜੀ ਵਾਰ ਲਗਾਤਾਰ ਧੋਖਾ ਕੀਤਾ ਗਿਆ ਹੈ; ਹੁਣ ਤੀਸਰੀ ਵਾਰ ਧੋਖਾ ਨਹੀਂ ਖਾਇਆ ਜਾਵੇਗਾ।"

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ