Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ

01 ਨਵੰਬਰ, 2025 07:49 PM
ਸੁਨਾਮ/ਸੰਗਰੂਰ (ਰਮੇਸ਼ ਗਰਗ) - ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਤੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
 
ਕੈਬਨਿਟ ਮੰਤਰੀਆਂ ਨੇ ਦੋਵੇਂ ਰਾਜਾਂ ਉੱਤਰ ਪ੍ਰਦੇਸ਼ ਅਤੇ ਗੁਜਰਾਤ ਦੇ ਮੁੱਖ ਮੰਤਰੀ ਸਾਹਿਬਾਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤਿ੍ਰਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।
 
ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਏ ਹਨ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਸ਼ੁਰੂ ਹੋ ਰਹੇ ਹਨ। ਉਨਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜਿਲਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ ‘ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।
 
ਉਹਨਾਂ ਦੱਸਿਆ ਕਿ ਸ੍ਰੀਨਗਰ (ਜੰਮੂ-ਕਸਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸੇਸ ਸੈਸਨ ਅਤੇ ਵਿਸਾਲ ਕੀਰਤਨ ਦਰਬਾਰ ਸਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜਾਰਾਂ ਸ਼ਰਧਾਲੂਆਂ ਦੀ ਰਹਾਇਸ ਲਈ “ਚੱਕ ਨਾਨਕੀ” ਨਾਮੀ ਵਿਸਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।
 
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ ਜਾਵੇਗਾ। ਉਹਨਾਂ ਇਨਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
 
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।
 
Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ