Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

22 ਜੁਲਾਈ, 2026 05:41 PM

ਭਾਰਤ ਨੇ 18 ਜੁਲਾਈ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸਪੇਸ ਸੈਕਟਰ 'ਚ ਉਸ ਸਮੇਂ ਵੱਡੀ ਛਲਾਂਗ ਮਾਰੀ, ਜਦੋਂ ਭਾਰਤੀ ਸਪੇਸ ਸਟਾਰਟਅੱਪ 'ਸਕਾਈਰੂਟ ਏਅਰੋਸਪੇਸ' ਨੇ ਆਪਣੇ ਪਹਿਲੇ ਪ੍ਰਾਈਵੇਟ ਆਰਬਿਟਲ ਰੌਕੇਟ 'ਵਿਕਰਮ-1' ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸਪੇਸ ਸੈਂਟਰ ਤੋਂ ਸਫ਼ਲਤਾਪੂਰਵਕ ਲਾਂਚ ਕਰ ਕੇ ਧਰਤੀ ਦੇ ਹੇਠਲੇ ਆਰਬਿਟ 'ਚ ਸਥਾਪਿਤ ਕਰ ਦਿੱਤਾ। ਇਸ ਇਤਿਹਾਸਕ ਪ੍ਰਾਪਤੀ ਨਾਲ ਭਾਰਤ, ਅਮਰੀਕਾ ਅਤੇ ਚੀਨ ਤੋਂ ਬਾਅਦ ਦੁਨੀਆ ਦਾ ਅਜਿਹਾ ਤੀਜਾ ਦੇਸ਼ ਬਣ ਗਿਆ ਹੈ, ਜਿਸ ਦੀ ਕਿਸੇ ਨਿੱਜੀ ਕੰਪਨੀ ਕੋਲ ਸੁਤੰਤਰ ਆਰਬਿਟਲ ਲਾਂਚ ਕਰਨ ਦੀ ਸਮਰੱਥਾ ਹੈ।


22 ਮੀਟਰ ਉੱਚਾ ਇਹ 4-ਸਟੇਜ ਸੋਲਿਡ-ਲਿਕਵਿਡ ਹਾਈਬ੍ਰਿਡ ਰਾਕੇਟ ਹੈ, ਜੋ 350 ਕਿਲੋਗ੍ਰਾਮ ਤੱਕ ਦਾ ਭਾਰ ਹੇਠਲੇ ਆਰਬਿਟ ਵਿੱਚ ਲੈ ਜਾਣ ਦੇ ਸਮਰੱਥ ਹੈ। ਇਸ ਦਾ ਵਜ਼ਨ ਘਟਾਉਣ ਲਈ ਕਾਰਬਨ-ਫਾਈਬਰ ਕੰਪੋਜ਼ਿਟ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ ਅਤੇ ਇੰਜਣ ਦੇ ਕੁਝ ਹਿੱਸੇ 3D ਪ੍ਰਿੰਟਿੰਗ ਨਾਲ ਬਣਾਏ ਗਏ ਹਨ।


'ਮਿਸ਼ਨ ਆਗਮਨ' (Aagaman) ਦੇ ਤਹਿਤ ਰਾਕੇਟ 'ਚ 6 ਕਮਰਸ਼ੀਅਲ ਪੇਲੋਡ ਭੇਜੇ ਗਏ, ਜਿਨ੍ਹਾਂ 'ਚ ਇੱਕ ਜਰਮਨ ਕੰਪਨੀ ਦਾ ਸੈਟੇਲਾਈਟ, ਸਪੇਸ ਦਾ ਕੂੜਾ (ਡੈਬ੍ਰਿਸ) ਸਾਫ਼ ਕਰਨ ਵਾਲੀ ਇੱਕ ਰੋਬੋਟਿਕ ਆਰਮ ਅਤੇ ਇੱਕ ਭਾਰਤੀ ਅਰਥ-ਓਬਜ਼ਰਵੇਸ਼ਨ ਕੈਮਰਾ ਸ਼ਾਮਲ ਹੈ।


ਜ਼ਿਕਰਯੋਗ ਹੈ ਕਿ ਸਕਾਈਰੂਟ ਦੀ ਸਥਾਪਨਾ 2018 'ਚ ਭਾਰਤੀ ਪੁਲਾੜ ਏਜੰਸੀ ISRO ਦੇ ਦੋ ਸਾਬਕਾ ਇੰਜੀਨੀਅਰਾਂ ਪਵਨ ਕੁਮਾਰ ਚੰਦਨਾ ਅਤੇ ਭਰਤ ਡਾਕਾ ਦੁਆਰਾ ਕੀਤੀ ਗਈ ਸੀ। ਸਾਲ 2020 'ਚ ਭਾਰਤ ਸਰਕਾਰ ਵੱਲੋਂ ਪੁਲਾੜ ਖੇਤਰ ਨੂੰ ਨਿੱਜੀ ਨਿਵੇਸ਼ਕਾਂ ਲਈ ਖੋਲ੍ਹਣ ਤੋਂ ਬਾਅਦ, ਸਕਾਈਰੂਟ ਭਾਰਤ ਦਾ ਪਹਿਲਾ 1 ਅਰਬ ਡਾਲਰ ਦੀ ਵੈਲਿਊਏਸ਼ਨ ਵਾਲਾ ਸਪੇਸ ਯੂਨੀਕੌਰਨ ਬਣ ਗਿਆ। ਇਸ ਇਤਿਹਾਸਕ ਸਫ਼ਲਤਾ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਕਾਈਰੂਟ ਦੀ ਟੀਮ ਨੂੰ ਫੋਨ ਕਰ ਕੇ ਵਧਾਈ ਦਿੱਤੀ ਅਤੇ ਇਸ ਨੂੰ ਭਾਰਤ ਦੀ ਸਪੇਸ ਯਾਤਰਾ 'ਚ ਇੱਕ ਮੀਲ ਦਾ ਪੱਥਰ ਕਰਾਰ ਦਿੱਤਾ।


ਗਲੋਬਲ ਸਪੇਸ ਇਕਾਨਮੀ, ਜੋ ਕਿ ਸਾਲ 2030 ਤੱਕ 1 ਟ੍ਰਿਲੀਅਨ ਡਾਲਰ ਹੋਣ ਦਾ ਅਨੁਮਾਨ ਹੈ, 'ਚ ਅਜੇ ਤੱਕ ਅਮਰੀਕੀ (ਜਿਵੇਂ SpaceX) ਅਤੇ ਚੀਨੀ ਕੰਪਨੀਆਂ ਦਾ ਦਬਦਬਾ ਸੀ। ਸਕਾਈਰੂਟ ਦੇ 'ਵਿਕਰਮ-1' ਦੀ ਸਫ਼ਲਤਾ ਨੇ ਸਾਬਿਤ ਕਰ ਦਿੱਤਾ ਹੈ ਕਿ ਭਾਰਤ ਘੱਟ ਲਾਗਤ ਅਤੇ ਐਡਵਾਂਸਡ ਟੈਕਨਾਲੋਜੀ ਦੇ ਦਮ 'ਤੇ ਛੋਟੇ ਸੈਟੇਲਾਈਟਾਂ ਦੀ ਲਾਂਚਿੰਗ ਲਈ ਦੁਨੀਆ ਲਈ ਇੱਕ ਪ੍ਰਮੁੱਖ ਹੱਬ ਬਣਨ ਲਈ ਤਿਆਰ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ