Sunday, October 25, 2026
BREAKING
• ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ • ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ • 4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ • PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ' • ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ • ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ ਰਹੀਆਂ ਜਾਂਚ • ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਦੁਨੀਆਂ

'ਅਮਰੀਕਾ ਨੂੰ 2000 ਕਰੋੜ ਦਾ ਨੁਕਸਾਨ!"; ਫ਼ਾਰਸ ਦੀ ਖਾੜੀ 'ਚ ਅਮਰੀਕੀ ਨਿਗਰਾਨੀ ਡਰੋਨ ਹੋਇਆ ਕ੍ਰੈਸ਼

15 ਅਪ੍ਰੈਲ, 2026 07:29 PM

ਨੋਰਫੋਕ : ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦੇ ਵਿਚਕਾਰ ਅਮਰੀਕਾ ਨੂੰ ਉਸ ਸਮੇਂ ਵੱਡਾ ਮਾਲੀ ਅਤੇ ਰਣਨੀਤਕ ਨੁਕਸਾਨ ਹੋਇਆ ਜਦੋਂ ਉਸਦਾ ਇੱਕ ਅਤਿ-ਆਧੁਨਿਕ MQ-4C ਟ੍ਰਾਈਟਨ (MQ-4C Triton) ਜਾਸੂਸੀ ਡਰੋਨ ਫ਼ਾਰਸ ਦੀ ਖਾੜੀ (Persian Gulf) ਵਿੱਚ ਹਾਦਸਾਗ੍ਰਸਤ ਹੋ ਗਿਆ। ਅਮਰੀਕੀ ਨੇਵਲ ਸੇਫਟੀ ਕਮਾਂਡ ਨੇ ਅਧਿਕਾਰਤ ਤੌਰ 'ਤੇ ਇਸ ਮਹਿੰਗੇ ਡਰੋਨ ਦੇ ਗੁਆਚਣ ਦੀ ਪੁਸ਼ਟੀ ਕਰ ਦਿੱਤੀ ਹੈ।


250 ਮਿਲੀਅਨ ਡਾਲਰ ਸੀ ਡਰੋਨ ਦੀ ਕੀਮਤ
ਰਿਪੋਰਟਾਂ ਅਨੁਸਾਰ, ਇਸ ਡਰੋਨ ਦੀ ਕੀਮਤ ਲਗਭਗ 240 ਤੋਂ 250 ਮਿਲੀਅਨ ਡਾਲਰ (ਭਾਰਤੀ ਕਰੰਸੀ ਮੁਤਾਬਕ ਲਗਭਗ 2000 ਕਰੋੜ ਰੁਪਏ ਤੋਂ ਵੱਧ) ਸੀ। ਅਮਰੀਕੀ ਰੱਖਿਆ ਵਿਭਾਗ ਦੇ ਨਿਯਮਾਂ ਅਨੁਸਾਰ, 2.5 ਮਿਲੀਅਨ ਡਾਲਰ ਤੋਂ ਵੱਧ ਦੇ ਨੁਕਸਾਨ ਵਾਲੀ ਘਟਨਾ ਨੂੰ 'ਕਲਾਸ ਏ' (Class A) ਹਾਦਸਾ ਮੰਨਿਆ ਜਾਂਦਾ ਹੈ, ਅਤੇ ਇਹ ਘਟਨਾ ਇਸੇ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ।


ਈਰਾਨ ਵੱਲੋਂ ਮਾਰ ਗਿਰਾਉਣ ਦੀ ਚਰਚਾ, ਅਮਰੀਕਾ ਨੇ ਕਿਹਾ 'ਕ੍ਰੈਸ਼'
ਸ਼ੁਰੂਆਤੀ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਈਰਾਨੀ ਫੌਜਾਂ ਨੇ ਇਸ ਡਰੋਨ ਨੂੰ ਤਬਾਹ ਕਰ ਦਿੱਤਾ ਹੈ, ਪਰ ਅਮਰੀਕੀ ਅਧਿਕਾਰੀਆਂ ਨੇ ਹੁਣ ਇਸ ਨੂੰ ਸਿਰਫ਼ ਇੱਕ 'ਕ੍ਰੈਸ਼' ਦੱਸਿਆ ਹੈ। 9 ਅਪ੍ਰੈਲ ਨੂੰ ਵਾਪਰੇ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜ਼ਿਕਰਯੋਗ ਹੈ ਕਿ 1 ਅਪ੍ਰੈਲ ਤੋਂ ਹੁਣ ਤੱਕ ਅਮਰੀਕਾ ਸਟਰੇਟ ਆਫ ਹਾਰਮੁਜ਼ ਦੇ ਇਲਾਕੇ ਵਿੱਚ ਲਗਭਗ 24 MQ-9 ਰੀਪਰ ਡਰੋਨ ਗੁਆ ਚੁੱਕਾ ਹੈ, ਜਿਸ ਨਾਲ ਉਸਨੂੰ 720 ਮਿਲੀਅਨ ਡਾਲਰ ਦਾ ਵਾਧੂ ਫਟਕਾ ਲੱਗਾ ਹੈ।


ਡਰੋਨ ਦੀਆਂ ਖੂਬੀਆਂ
MQ-4C ਟ੍ਰਾਈਟਨ ਡਰੋਨ ਨੌਰਥਰੋਪ ਗਰੁਮੈਨ ਕੰਪਨੀ ਦੁਆਰਾ ਬਣਾਇਆ ਗਿਆ ਹੈ, ਜੋ ਖਾਸ ਤੌਰ 'ਤੇ ਸਮੁੰਦਰੀ ਖੇਤਰ ਵਿੱਚ ਖੁਫੀਆ ਜਾਣਕਾਰੀ ਇਕੱਠੀ ਕਰਨ ਅਤੇ ਨਿਗਰਾਨੀ ਲਈ ਵਰਤਿਆ ਜਾਂਦਾ ਹੈ। ਇਹ ਡਰੋਨ 50,000 ਫੁੱਟ ਤੋਂ ਵੱਧ ਦੀ ਉਚਾਈ 'ਤੇ ਉੱਡ ਸਕਦਾ ਹੈ ਅਤੇ ਇੱਕ ਵਾਰ ਵਿੱਚ ਲਗਾਤਾਰ 24 ਘੰਟਿਆਂ ਤੱਕ ਜਾਸੂਸੀ ਕਰਨ ਦੀ ਸਮਰੱਥਾ ਰੱਖਦਾ ਹੈ। ਇਸ ਵਿੱਚ 360-ਡਿਗਰੀ ਸੈਂਸਰ ਲੱਗੇ ਹੁੰਦੇ ਹਨ ਜੋ ਦੁਸ਼ਮਣ ਦੀਆਂ ਹਰਕਤਾਂ ਦਾ ਤੁਰੰਤ ਪਤਾ ਲਗਾ ਲੈਂਦੇ ਹਨ। ਅਧਿਕਾਰੀਆਂ ਮੁਤਾਬਕ ਇਹ ਡਰੋਨ ਆਮ ਜਹਾਜ਼ਾਂ ਦੇ ਮੁਕਾਬਲੇ ਅੱਧੇ ਖਰਚੇ 'ਤੇ 33 ਫੀਸਦੀ ਜ਼ਿਆਦਾ ਪ੍ਰਭਾਵਸ਼ਾਲੀ ਨਤੀਜੇ ਦਿੰਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ