ਅਮਰੀਕਾ ਦੇ ਟੈਰਿਫ਼ ਐਲਾਨ ਮਗਰੋਂ ਹੁਣ ਨਾਟੋ ਨੇ ਭਾਰਤ, ਚੀਨ ਅਤੇ ਬ੍ਰਾਜ਼ੀਲ ’ਤੇ 100 ਫੀਸਦੀ ਟੈਰਿਫ ਲਾਉਣ ਦੀ ਧਮਕੀ ਦਿੱਤੀ ਹੈ। ਨਾਟੋ ਦੇ ਸਕੱਤਰ ਜਨਰਲ ਮਾਰਕ ਰੂਟ ਨੇ ਕਿਹਾ ਕਿ ਜੇ ਤੁਸੀਂ ਚੀਨ ਦੇ ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀ ਜਾਂ ਬ੍ਰਾਜ਼ੀਲ ਦੇ ਰਾਸ਼ਟਰਪਤੀ ਹੋ, ਤਾਂ ਤੁਹਾਨੂੰ ਇਹ ਸਮਝਣਾ ਹੋਵੇਗਾ ਕਿ ਰੂਸ ਨਾਲ ਵਪਾਰ ਜਾਰੀ ਰੱਖਣ ਦਾ ਭਾਰੀ ਨੁਕਸਾਨ ਹੋ ਸਕਦਾ ਹੈ।
ਅਮਰੀਕੀ ਸੈਨੇਟਰਾਂ ਨਾਲ ਮੁਲਾਕਾਤ ਤੋਂ ਬਾਅਦ ਰੂਟ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਦੇਸ਼ਾਂ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ’ਤੇ ਦਬਾਅ ਪਾਉਣਾ ਚਾਹੀਦਾ ਹੈ ਤਾਂ ਜੋ ਉਹ ਸ਼ਾਂਤੀ ਵਾਰਤਾ ਨੂੰ ਗੰਭੀਰਤਾ ਨਾਲ ਲੈਣ। ਰੂਟ ਨੇ ਤਿੰਨਾਂ ਦੇਸ਼ਾਂ ’ਤੇ ਸੈਕੰਡਰੀ ਪਾਬੰਦੀਆਂ ਲਾਉਣ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਦੇਸ਼ ਰੂਸ ਤੋਂ ਤੇਲ ਅਤੇ ਗੈਸ ਖਰੀਦਣਾ ਜਾਰੀ ਰੱਖਦੇ ਹਨ ਤਾਂ ਇਨ੍ਹਾਂ ਦੇਸ਼ਾਂ ’ਤੇ 100 ਫੀਸਦੀ ਸੈਕੰਡਰੀ ਪਾਬੰਦੀਆਂ ਲਗਾਈਆਂ ਜਾਣਗੀਆਂ।