Friday, September 11, 2026
BREAKING
ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ 9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ' ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

11 ਸਤੰਬਰ, 2026 06:45 PM

ਅੰਮ੍ਰਿਤਸਰ : ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ’ਤੇ ਅਮਰੀਕਾ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ। ਟਰੱਕਿੰਗ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਅਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧੇ ਹਨ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੋਸਟਰ ਵਿਚ ਮਿਸਟਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ। ਵਿਕਸਤ ਕਹੇ ਜਾਣ ਵਾਲੇ ਦੇਸ਼ ਲਈ ਅਜਿਹੀ ਸੋਚ ਹੋਰ ਵੀ ਦੁਖਦਾਈ ਅਤੇ ਚਿੰਤਾਜਨਕ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ ’ਤੇ ਨਿਸ਼ਾਨਾ ਬਨਾਉਣਾ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਰਾਹੀਂ ਪ੍ਰਵਾਸੀ ਭਾਈਚਾਰਿਆਂ ਨੂੰ ਡਰਾਉਣ ਜਾਂ ਨੀਵਾਂ ਦਿਖਾਉਣ ਦੀ ਕੋਸ਼ਿਸ਼ ਅਮਰੀਕਾ ਦੀ ਬਹੁ-ਸੱਭਿਆਚਾਰਕ ਪਛਾਣ ਨਾਲ ਵੀ ਮੇਲ ਨਹੀਂ ਖਾਂਦੀ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਸ਼ਵ ਭਰ ਵਿਚ ਆਪਣੀ ਮਿਹਨਤ ਅਤੇ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਕਿਸੇ ਵਿਅਕਤੀ ਵਿਸ਼ੇਸ਼ ਦੇ ਵਾਹਨ ਚਲਾਉਣ ਨਾਲ ਸਬੰਧਤ ਮਾਮਲੇ ਨੂੰ ਪੂਰੇ ਪੰਜਾਬੀ ਜਾਂ ਸਿੱਖ ਭਾਈਚਾਰੇ ਨਾਲ ਜੋੜ ਕੇ ਦੇਖਣਾ ਸਰਾਸਰ ਅਨਿਆਂ ਅਤੇ ਨਾ-ਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਵੱਖ-ਵੱਖ ਭਾਈਚਾਰਿਆਂ ਦੀ ਆਪਸੀ ਸਾਂਝ ਅਤੇ ਮਿਲਵਰਤਣ ਲਈ ਵੀ ਖ਼ਤਰਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਜਿਹੇ ਚਿੰਤਾਜਨਕ ਅਤੇ ਸਿੱਖ ਸਮਾਜ ਪ੍ਰਤੀ ਨਫ਼ਰਤੀ ਵਰਤਾਰੇ ਵਾਲੇ ਮਾਮਲੇ ਨੂੰ ਅਮਰੀਕਾ ਸਰਕਾਰ ਪਾਸ ਉਠਾਉਣ ਲਈ ਆਖਿਆ।

Have something to say? Post your comment

ਅਤੇ ਪੰਜਾਬ ਖਬਰਾਂ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ

12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ

ਭਗਵਾਨ ਸ਼ਿਵ ਕਥਾ ਦੌਰਾਨ ਸ਼ਿਵ ਵਿਆਹ ਦੇ ਪ੍ਰਸੰਗ ਨਾਲ ਭਾਵ ਬਿਭੋਰ ਹੋਏ ਸ਼ਰਧਾਲੂ

ਭਗਵਾਨ ਸ਼ਿਵ ਕਥਾ ਦੌਰਾਨ ਸ਼ਿਵ ਵਿਆਹ ਦੇ ਪ੍ਰਸੰਗ ਨਾਲ ਭਾਵ ਬਿਭੋਰ ਹੋਏ ਸ਼ਰਧਾਲੂ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ