Friday, October 02, 2026
BREAKING
• LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ • ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ • ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ • ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ • LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ • ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ • ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ • ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ • ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼ • ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

ਪੰਜਾਬ

ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ

02 ਅਕਤੂਬਰ, 2026 06:47 PM

ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਗਈ 13 ਦਿਨਾਂ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅਤੇ ਇਸ ਦੇ ਸਮਾਪਤੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿਰਫ਼ ਇੱਕ ਰਾਜਨੀਤਿਕ ਯਾਤਰਾ ਨਹੀਂ, ਸਗੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਇੱਕ ਵੱਡਾ ਜਨ ਅੰਦੋਲਨ ਬਣ ਗਈ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਭਾਜਪਾ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਕਰੀਬ 4,000 ਕਿਲੋਮੀਟਰ ਤੋਂ ਵੱਧ ਸਫ਼ਰ ਤੈਅ ਕੀਤਾ ਅਤੇ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਲੋਕਾਂ ਵੱਲੋਂ ਮਿਲੇ ਭਰਵੇਂ ਸਮਰਥਨ ਨੇ ਸਾਬਤ ਕੀਤਾ ਹੈ ਕਿ ਪੰਜਾਬ ਵਾਸੀ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਗੰਭੀਰ ਹਨ।

ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਜਲੰਧਰ ਪਹੁੰਚ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੀ ਅਮਿਤ ਸ਼ਾਹ ਜੀ ਨੇ ਨਸ਼ਿਆਂ ਕਾਰਨ ਉੱਜੜੇ ਪਰਿਵਾਰਾਂ ਦਾ ਦਰਦ ਸੁਣਿਆ ਅਤੇ ਮਾਵਾਂ-ਭੈਣਾਂ ਦੇ ਦੁੱਖ ਨੂੰ ਸਮਝਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜ ਸੰਕਲਪ ਪ੍ਰਗਟ ਕੀਤਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਡਬਲ ਇੰਜਨ ਸਰਕਾਰ ਬਣਨ ਉੱਤੇ 31 ਦਸੰਬਰ, 2029 ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਕੇਂਦਰੀ ਗ੍ਰਹਿ ਮੰਤਰੀ ਦਾ ਸੰਕਲਪ ਪੰਜਾਬ ਦੇ ਲੋਕਾਂ ਲਈ ਹੌਸਲੇ ਅਤੇ ਉਮੀਦ ਦੀ ਕਿਰਨ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਨਸ਼ਿਆਂ ਸਮੇਤ ਹਰ ਚੁਣੌਤੀ ਨਾਲ ਲੜਨ ਲਈ ਵਚਨਬੱਧ ਹੈ।

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਬੁੱਧਵਾਰ ਨੂੰ ਜਲੰਧਰ ਵਿਖੇ ਸਮਾਪਤੀ ਸਮਾਗਮ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਮੁੱਚੇ ਭੈਣਾਂ-ਭਰਾਵਾਂ, ਭਾਜਪਾ ਦੇ ਸਾਰੇ ਵਰਕਰਾਂ, ਆਗੂਆਂ, ਪ੍ਰਬੰਧਕਾਂ ਅਤੇ ਵਲੰਟੀਅਰਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਯਾਤਰਾ ਨੂੰ ਸਫ਼ਲ ਬਣਾਇਆ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਿਰਫ਼ ਕਿਸੇ ਇੱਕ ਪਾਰਟੀ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲੈ ਕੇ ਭਾਜਪਾ ਦੀ ਇਹ ਲੜਾਈ ਜਾਰੀ ਰਹੇਗੀ ਅਤੇ ਪੰਜਾਬ ਦੀ ਜਵਾਨੀ ਦੇ ਭਵਿੱਖ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

12 ਹਫ਼ਤਿਆਂ ਅੰਦਰ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

12 ਹਫ਼ਤਿਆਂ ਅੰਦਰ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ