Saturday, July 11, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਪੰਜਾਬ

ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ

11 ਜੁਲਾਈ, 2026 08:40 PM

ਜ਼ੀਰਕਪੁਰ (ਅਵਤਾਰ ਸਿੰਘ ਪਾਬਲਾ):- ਹਲਕਾ ਡੇਰਾਬੱਸੀ ਦੇ ਸਿਆਸੀ ਹਲਕਿਆਂ ਵਿੱਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਪਾਰਟੀ ਹਾਈਕਮਾਂਡ ਅਤੇ ਸਥਾਨਕ ਲੀਡਰਸ਼ਿਪ ਵੱਲੋਂ ਮਿਹਨਤੀ ਆਗੂ ਅਵਤਾਰ ਸਿੰਘ ਲੋਹਗੜ੍ਹ ਨੂੰ ਜ਼ੀਰਕਪੁਰ ਖੇਤਰ ਵਿੱਚ ਬਲਾਕ ਪ੍ਰਧਾਨ ਦੀ ਅਹਿਮ ਅਤੇ ਨਵੀਂ ਜ਼ਿੰਮੇਵਾਰੀ ਸੌਂਪੀ ਗਈ। ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅਵਤਾਰ ਸਿੰਘ ਲੋਹਗੜ੍ਹ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਪਾਰਟੀ ਪਾਰੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅਵਤਾਰ ਸਿੰਘ ਲੋਹਗੜ੍ਹ ਇੱਕ ਜ਼ਮੀਨੀ ਪੱਧਰ ਦੇ ਮਿਹਨਤੀ ਅਤੇ ਵਫ਼ਾਦਾਰ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਹਿੱਤਾਂ ਲਈ ਦਿਨ-ਰਾਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਖੇਤਰ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਇਹ ਨਿਯੁਕਤੀ ਅਹਿਮ ਸਾਬਤ ਹੋਵੇਗੀ। ਵਿਧਾਇਕ ਰੰਧਾਵਾ ਨੇ ਉਮੀਦ ਜਤਾਈ ਕਿ ਨਵੇਂ ਬਲਾਕ ਪ੍ਰਧਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਉਣਗੇ। ਅਵਤਾਰ ਸਿੰਘ ਲੋਹਗੜ੍ਹ ਦੀ ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਜ਼ੀਰਕਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿੱਚ ਵਰਕਰਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੂੰਹ ਮਿੱਠਾ ਕਰਵਾਇਆ ਅਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਆਪਣੀ ਇਸ ਨਿਯੁਕਤੀ 'ਤੇ ਅਵਤਾਰ ਸਿੰਘ ਲੋਹਗੜ੍ਹ ਨੇ ਪਾਰਟੀ ਹਾਈਕਮਾਂਡ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮਿਲੀ ਹੋਈ ਜ਼ਿੰਮੇਵਾਰੀ 'ਤੇ ਪੂਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਪ੍ਰਣ ਲਿਆ ਕਿ ਉਹ ਜ਼ੀਰਕਪੁਰ ਖੇਤਰ ਦੇ ਹਰ ਇੱਕ ਵਰਕਰ ਅਤੇ ਆਮ ਜਨਤਾ ਨੂੰ ਨਾਲ ਲੈ ਕੇ ਚੱਲਣਗੇ ਅਤੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਅਵਤਾਰ ਲੋਹਗੜ੍ਹ ਦੇ ਪਿਤਾ ਦਲਜੀਤ ਸਿੰਘ ਸੈਣੀ ਸਮੇਤ ਇਲਾਕੇ ਦੇ ਕਈ ਪਤਵੰਤੇ ਸੱਜਣ, ਪਾਰਟੀ ਦੇ ਸੀਨੀਅਰ ਆਗੂ ਅਤੇ ਭਾਰੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਬਲਾਕ ਪ੍ਰਧਾਨ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Have something to say? Post your comment

ਅਤੇ ਪੰਜਾਬ ਖਬਰਾਂ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ

ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ

ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ

ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ

ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ