Friday, May 22, 2026
BREAKING
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ  ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5 ਦੇਸ਼ਾਂ ਦੇ ਦੌਰੇ ਨੇ ਭਾਰਤ ਲਈ ਕੀਤੇ ਅਹਿਮ ਸੌਦੇ ਚਨਾਬ ਦਰਿਆ 'ਚ ਹੜ੍ਹ ਦਾ ਖ਼ਤਰਾ! ਲਹਿੰਦੇ ਪੰਜਾਬ 'ਚ ਹਾਈ ਅਲਰਟ

ਪੰਜਾਬ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

22 ਮਈ, 2026 08:15 PM

ਚੰਡੀਗੜ੍ਹ : ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ `ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਨ ਦੇ ਯੋਗ ਬਣਾਉਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੇ ਆਸਰਾ ਘਰ ਬਣਾਏ ਅਤੇ ਚਲਾਏ ਜਾਣਗੇ। ਉਨ੍ਹਾਂ ਮਨੁੱਖੀ ਜਾਨਾਂ ਤੇ ਜਾਨਵਰਾਂ ਦੀ ਭਲਾਈ ਦੋਵਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਸੁਪਰੀਮ ਕੋਰਟ ਵੱਲੋਂ 19 ਮਈ 2026 ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ, “ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਅਵਾਰਾ ਕੁੱਤਿਆਂ ਨੂੰ ਵੱਧ ਭੀੜ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਹਟਾਇਆ ਜਾਵੇਗਾ ਤਾਂ ਜੋ ਬੱਚੇ, ਬਜ਼ੁਰਗ ਅਤੇ ਪਰਿਵਾਰ ਬਿਨਾਂ ਡਰ ਤੋਂ ਆਜ਼ਾਦੀ ਨਾਲ ਘੁੰਮ ਸਕਣ।"

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ (ਆਸਰਾ ਘਰ) ਬਣਾਏਗੀ ਅਤੇ ਉਨ੍ਹਾਂ ਦੀ ਦੇਖਭਾਲ ਕਰੇਗੀ, ਜਿੱਥੇ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਮੁੱਦੇ ਦੇ ਮਾਨਵੀ ਤੇ ਕਾਨੂੰਨੀ ਹੱਲ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ, “ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਅਜਿਹੇ ਕੁੱਤੇ ਜੋ ਬਹੁਤ ਜ਼ਿਆਦਾ ਖ਼ਤਰਨਾਕ ਹਨ ਅਤੇ ਮਨੁੱਖੀ ਜਾਨ ਲਈ ਖ਼ਤਰਾ ਬਣੇ ਹੋਏ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰਸ਼ੁਦਾ ਕਦਮ, ਜਿਸ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੈ, ਸਬੰਧੀ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਤੇ ਏ.ਬੀ.ਸੀ. ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਕਦਮ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਮਨੁੱਖੀ ਜਾਨਾਂ ਲਈ ਗੰਭੀਰ ਖ਼ਤਰਾ ਹੈ। ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਨੇ ਨਾਗਰਿਕਾਂ ਵਿੱਚ ਵਿਆਪਕ ਚਿੰਤਾ ਪੈਦਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਲਈ ਇਸ ਮੁੱਦੇ `ਤੇ ਫੈਸਲਾਕੁੰਨ ਕਾਰਵਾਈ ਕਰਨਾ ਜ਼ਰੂਰੀ ਹੋ ਗਿਆ ਸੀ।"

ਜਨਤਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਹਰ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ, “ਜਨਤਕ ਸੁਰੱਖਿਆ ਨਾਲ ਜੁੜੇ ਮੁੱਦਿਆਂ ਅਤੇ ਆਮ ਲੋਕਾਂ ਲਈ ਮਹੱਤਵ ਰੱਖਣ ਵਾਲੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।"

ਐਕਸ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਪੰਜਾਬ ਸਰਕਾਰ 19 ਮਈ 2026 ਨੂੰ ਆਏ ਸੁਪਰੀਮ ਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰੇਗੀ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਅਸੀਂ ਵੱਧ ਭੀੜ-ਭੜੱਕੇ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਵਾਂਗੇ ਤਾਂ ਜੋ ਬੱਚੇ, ਬਜ਼ੁਰਗ ਨਾਗਰਿਕ ਅਤੇ ਪਰਿਵਾਰ ਆਪਣੀ ਸੁਰੱਖਿਆ ਦੇ ਡਰ ਤੋਂ ਬਿਨਾਂ ਆਜ਼ਾਦੀ ਨਾਲ ਘੁੰਮ-ਫਿਰ ਸਕਣ। ਅਸੀਂ ਕੁੱਤਿਆਂ ਲਈ ਲੋੜੀਂਦੀ ਗਿਣਤੀ ਵਿੱਚ ਆਸਰਾ ਘਰ ਬਣਾਵਾਂਗੇ ਅਤੇ ਉਨ੍ਹਾਂ ਦੀ ਦੇਖਭਾਲ ਕਰਾਂਗੇ, ਜਿੱਥੇ ਇਨ੍ਹਾਂ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।

ਉਨ੍ਹਾਂ ਲਿਖਿਆ, “ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਖ਼ਤਰਨਾਕ ਕੁੱਤਿਆਂ, ਜੋ ਮਨੁੱਖੀ ਜਾਨ ਲਈ ਖ਼ਤਰਾ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰਸ਼ੁਦਾ ਕਦਮ ਚੁੱਕੇ ਜਾਣਗੇ, ਜਿਨ੍ਹਾਂ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੈ। ਇਸ ਲਈ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਅਤੇ ਏ.ਬੀ.ਸੀ. ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਾਂਗੇ।"

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ

ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ 

ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ 

ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ

ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ

ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼

ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼