Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਅਸਾਮ 'ਚੋਂ ਹਰ ਘੁਸਪੈਠੀਏ ਨੂੰ ਬਾਹਰ ਕੱਢਿਆ ਜਾਵੇਗਾ: ਅਮਿਤ ਸ਼ਾਹ

20 ਫ਼ਰਵਰੀ, 2026 08:36 PM

ਗੁਹਾਟੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਦੇਸ਼ 'ਚੋਂ ਸਾਰੇ ਘੁਸਪੈਠੀਆਂ ਨੂੰ ਬਾਹਰ ਕੱਢ ਦਿੱਤਾ ਜਾਵੇਗਾ। ਅਸਾਮ ਦੇ ਕਛਾਰ ਜ਼ਿਲ੍ਹੇ ਦੇ ਨਾਥਨਪੁਰ ਪਿੰਡ 'ਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਦਸ ਸਾਲਾਂ 'ਚ ਘੁਸਪੈਠੀਆਂ ਨੂੰ ਰਾਜ 'ਚ ਦਾਖਲ ਹੋਣ ਤੋਂ ਰੋਕਿਆ ਹੈ। ਸ਼ਾਹ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਫਿਰ ਭਾਜਪਾ ਨੂੰ ਵੋਟ ਦੇਣ ਤਾਂ ਜੋ ਅਸਾਮ ਤੋਂ ਆਖਰੀ ਘੁਸਪੈਠੀਏ ਨੂੰ ਵੀ ਬਾਹਰ ਕੱਢਿਆ ਜਾ ਸਕੇ।

ਕਾਂਗਰਸ 'ਤੇ ਨਿਸ਼ਾਨਾ ਤੇ ਭਾਜਪਾ ਦੀਆਂ ਪ੍ਰਾਪਤੀਆਂ 
ਗ੍ਰਹਿ ਮੰਤਰੀ ਨੇ ਕਾਂਗਰਸ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਗੈਰ-ਕਾਨੂੰਨੀ ਘੁਸਪੈਠ ਲਈ ਸਰਹੱਦਾਂ ਖੁੱਲ੍ਹੀਆਂ ਛੱਡ ਦਿੱਤੀਆਂ ਸਨ, ਜਿਸ ਨਾਲ ਜਨਸੰਖਿਆ 'ਚ ਬਦਲਾਅ ਆਇਆ ਤੇ ਸਥਾਨਕ ਨੌਜਵਾਨਾਂ ਨੇ ਆਪਣੇ ਮੌਕੇ ਗੁਆ ਦਿੱਤੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਆਪਣੇ ਪਹਿਲੇ ਕਾਰਜਕਾਲ ਵਿੱਚ ਘੁਸਪੈਠ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਸੀ ਅਤੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਅਗਵਾਈ ਵਿੱਚ ਦੂਜੇ ਕਾਰਜਕਾਲ ਦੌਰਾਨ ਘੁਸਪੈਠੀਆਂ ਨੂੰ ਉਨ੍ਹਾਂ ਜ਼ਮੀਨਾਂ ਤੋਂ ਉਖਾੜ ਦਿੱਤਾ ਗਿਆ ਜਿਨ੍ਹਾਂ 'ਤੇ ਉਨ੍ਹਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਤੋਂ ਬਾਅਦ ਅਸਾਮ ਦੀ ਜ਼ਮੀਨ ਤੋਂ ਹਰ ਘੁਸਪੈਠੀਏ ਨੂੰ ਕੱਢ ਦਿੱਤਾ ਜਾਵੇਗਾ।

ਵਾਈਬਰੈਂਟ ਵਿਲੇਜਿਜ਼ ਪ੍ਰੋਗਰਾਮ-II ਦੀ ਸ਼ੁਰੂਆਤ 
ਇਸ ਮੌਕੇ ਅਮਿਤ ਸ਼ਾਹ ਨੇ 'ਵਾਈਬਰੈਂਟ ਵਿਲੇਜਿਜ਼ ਪ੍ਰੋਗਰਾਮ-II' (VVP-II) ਦੀ ਸ਼ੁਰੂਆਤ ਵੀ ਕੀਤੀ। ਇਹ 6,839 ਕਰੋੜ ਰੁਪਏ ਦੀ ਇੱਕ ਕੇਂਦਰੀ ਯੋਜਨਾ ਹੈ, ਜਿਸ ਨੂੰ 15 ਰਾਜਾਂ ਅਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਲਾਗੂ ਕੀਤਾ ਜਾਣਾ ਹੈ। ਇਸ ਯੋਜਨਾ ਦਾ ਉਦੇਸ਼ ਸਰਹੱਦੀ ਭਾਈਚਾਰਿਆਂ ਨੂੰ ਸੁਰੱਖਿਅਤ, ਮਜ਼ਬੂਤ ਅਤੇ ਖੁਸ਼ਹਾਲ ਬਣਾਉਣਾ ਹੈ। ਇਹ ਪ੍ਰੋਗਰਾਮ ਵਿੱਤੀ ਸਾਲ 2028-29 ਤੱਕ ਚੱਲੇਗਾ ਅਤੇ ਪਿੰਡ ਦੇ ਨਿਵਾਸੀਆਂ ਨੂੰ ਰਾਸ਼ਟਰ ਦੀਆਂ 'ਅੱਖਾਂ ਅਤੇ ਕੰਨ' ਵਜੋਂ ਕੰਮ ਕਰਨ ਦੇ ਯੋਗ ਬਣਾਏਗਾ, ਜਿਸ ਨਾਲ ਸਰਹੱਦੀ ਸੁਰੱਖਿਆ ਅਤੇ ਅੰਦਰੂਨੀ ਸੁਰੱਖਿਆ ਮਜ਼ਬੂਤ ਹੋਵੇਗੀ।

ਅਸਾਮ 'ਚ ਵਿਕਾਸ ਦੀ ਰਫ਼ਤਾਰ 
ਵਿਕਾਸ ਦੇ ਅੰਕੜੇ ਦਿੰਦਿਆਂ ਸ਼ਾਹ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਅਸਾਮ ਵਿੱਚ ਰੋਜ਼ਾਨਾ 14 ਕਿਲੋਮੀਟਰ ਸੜਕ ਦਾ ਨਿਰਮਾਣ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਅਸਾਮ ਦੀ ਪ੍ਰਤੀ ਵਿਅਕਤੀ ਆਮਦਨ ਵਧ ਕੇ 1,56,000 ਰੁਪਏ ਹੋ ਗਈ ਹੈ ਅਤੇ 24,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਕਾਇਆਕਲਪ ਕੀਤਾ ਗਿਆ ਹੈ। ਅਸਾਮ ਦੇ ਇਸ ਸਰਵਪੱਖੀ ਵਿਕਾਸ ਨੂੰ '2047 ਤੱਕ ਵਿਕਸਿਤ ਭਾਰਤ' ਦੇ ਦ੍ਰਿਸ਼ਟੀਕੋਣ ਨਾਲ ਜੋੜਿਆ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ