Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਅਹੁਦਾ ਸਾਂਭਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ, ਵੱਡੇ ਬਦਲਾਅ ਦੀ ਆਖੀ ਗੱਲ

03 ਜੂਨ, 2026 06:19 PM

ਚੰਡੀਗੜ੍ਹ : ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪਾਰਟੀ ਦਫ਼ਤਰ ਵਿਖੇ ਆਪਣਾ ਅਹੁਦਾ ਸਾਂਭ ਲਿਆ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਣੇ ਵੱਡੀ ਗਿਣਤੀ 'ਚ ਭਾਜਪਾ ਆਗੂ ਮੌਜੂਦ ਰਹੇ। ਕੇਵਲ ਸਿੰਘ ਢਿੱਲੋਂ ਨੇ ਆਪਣਾ ਅਹੁਦਾ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਗੁਰੂ ਤੋਂ ਅਸ਼ੀਰਵਾਦ ਪ੍ਰਾਪਤ ਕਰਕੇ ਸੰਭਾਲਿਆ। ਕੇਵਲ ਸਿੰਘ ਢਿੱਲੋਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੇਰੇ ਤੋਂ ਪਹਿਲਾਂ ਸੁਨੀਲ ਜਾਖੜ ਸਣੇ ਜਿੰਨੇ ਵੀ ਪੰਜਾਬ ਭਾਜਪਾ ਪ੍ਰਧਾਨ ਰਹੇ ਹਨ, ਉਨ੍ਹਾਂ ਨੇ ਬਹੁਤ ਹੀ ਵਧੀਆ ਪਲੇਟਫਾਰਮ ਤਿਆਰ ਕੀਤਾ ਹੈ, ਜਿਸ ਕਾਰਨ ਅੱਜ ਭਾਜਪਾ ਬਹੁਤ ਮਜ਼ਬੂਤ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਭ ਦਾ ਸਾਥ ਸਭ ਦਾ ਵਿਕਾਸ ਕਰਾਂਗੇ। ਇਸ ਮੌਕੇ ਉਨ੍ਹਾਂ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਬੀਬੀਆਂ ਨੂੰ 1000-1000 ਰੁਪਏ ਦੇਣ ਦਾ ਵਾਅਦਾ ਕਰਕੇ ਵੱਡਾ ਧੋਖਾ ਦਿੱਤਾ ਹੈ ਅਤੇ ਪਾਰਟੀ ਨੇ ਪੰਜਾਬ 'ਚ ਝੂਠਾ ਬਦਲਾਅ ਲਿਆਂਦਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਹੜਾ ਜਨਤਾ ਨਾਲ ਧੱਕਾ ਕਰਦਾ ਹੈ, ਉਸ ਦੀ ਸਰਕਾਰ ਦੁਬਾਰਾ ਕਦੇ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਪੰਜਾਬ ਇਕ ਕਿਸਾਨੀ ਪ੍ਰਧਾਨ ਸੂਬਾ ਹੈ, ਜਿੰਨਾ ਚਿਰ ਪੰਜਾਬ ਦਾ ਕਿਸਾਨ ਲਾਹੇਵੰਦ ਨਹੀਂ ਹੋਵੇਗਾ, ਪੰਜਾਬ ਖ਼ੁਸ਼ਹਾਲ ਨਹੀਂ ਹੋਵੇਗਾ ਅਤੇ ਪੰਜਾਬ ਨੂੰ ਖ਼ੁਸ਼ਹਾਲ ਸਿਰਫ ਭਾਜਪਾ ਹੀ ਕਰ ਸਕਦੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2027 'ਚ ਸਾਡੀ ਸਰਕਾਰ ਆਵੇਗੀ ਅਤੇ ਅਸੀਂ ਹਰ ਫ਼ਸਲ 'ਤੇ ਕਿਸਾਨਾਂ ਨੂੰ ਐੱਮ. ਐੱਸ. ਪੀ. ਦਿਆਂਗੇ ਅਤੇ ਫ਼ਸਲਾਂ ਦੀ ਗਾਰੰਟੀ ਵੀ ਚੁੱਕਾਂਗੇ। ਪੰਜਾਬ ਦੇ ਕਿਸਾਨ ਬਹੁਤ ਹੀ ਸੂਝਵਾਨ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ 'ਚ ਬਹੁਤ ਵੱਡਾ ਬਦਲਾਅ ਲਿਆਵਾਂਗੇ ਕਿਉਂਕਿ ਪੰਜਾਬੀਆਂ ਨੇ ਸਾਢੇ 4 ਸਾਲ ਬੇਹੱਦ ਔਖੇ ਲੰਘਾਏ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਾਜਪਾ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਚੀਜ਼ਾਂ ਵਿਦੇਸ਼ਾਂ 'ਚ ਜਾਣਗੀਆਂ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਇਹ ਜ਼ਿੰਮੇਵਾਰੀ ਸਭ ਦੀ ਹੈ ਅਤੇ ਸਭ ਦਾ ਇੱਕੋ ਮਕਸਦ ਹੈ ਕਿ 2027 'ਚ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਲਿਆਉਣੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ