Wednesday, June 03, 2026
BREAKING
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਦੁਨੀਆਂ

'ਅੰਤਰਰਾਸ਼ਟਰੀ ਕਾਨੂੰਨ ਹੁਣ ਖ਼ਤਮ...', ਈਰਾਨ-ਅਮਰੀਕਾ ਜੰਗ 'ਤੇ ਗਰਮ ਹੋ ਗਿਆ Russia

08 ਮਾਰਚ, 2026 08:45 PM

ਮਾਸਕੋ : ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦੇ ਵਿਚਕਾਰ ਰੂਸ ਨੇ ਇੱਕ ਬਹੁਤ ਵੱਡਾ ਬਿਆਨ ਜਾਰੀ ਕੀਤਾ ਹੈ। ਈਰਾਨ ਉੱਤੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਤੋਂ ਬਾਅਦ ਰੂਸ ਨੇ ਕਿਹਾ ਹੈ ਕਿ ਜਿਸ 'ਅੰਤਰਰਾਸ਼ਟਰੀ ਕਾਨੂੰਨ' ਦੀ ਦੁਨੀਆ ਗੱਲ ਕਰਦੀ ਹੈ, ਉਹ ਹੁਣ ਲਗਭਗ ਖ਼ਤਮ ਹੋ ਚੁੱਕਾ ਹੈ। ਇਸ ਵਿਗੜਦੇ ਮਾਹੌਲ ਨੂੰ ਦੇਖਦੇ ਹੋਏ ਰੂਸ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਉਸ ਪੁਰਾਣੇ ਪ੍ਰਸਤਾਵ ਨੂੰ ਮੁੜ ਦੁਹਰਾਇਆ ਹੈ, ਜਿਸ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਪੰਜ ਸਥਾਈ ਮੈਂਬਰਾਂ (P-5) ਦੀ ਬੈਠਕ ਬੁਲਾਉਣ ਦੀ ਗੱਲ ਕਹੀ ਗਈ ਸੀ।

ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿ ਗਿਆ ਹੈ ਕਾਨੂੰਨ 
ਕ੍ਰੇਮਲਿਨ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਰੂਸੀ ਸਰਕਾਰੀ ਟੀਵੀ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਅੱਜ ਦੇ ਦੌਰ ਵਿੱਚ ਅੰਤਰਰਾਸ਼ਟਰੀ ਕਾਨੂੰਨ ਸਿਰਫ਼ ਕਿਤਾਬਾਂ ਜਾਂ ਕਾਗਜ਼ਾਂ (De Jure) ਵਿੱਚ ਹੀ ਰਹਿ ਗਿਆ ਹੈ, ਜਦਕਿ ਜ਼ਮੀਨੀ ਹਕੀਕਤ (De Facto) ਵਿੱਚ ਇਸ ਦਾ ਕੋਈ ਵਜੂਦ ਨਹੀਂ ਬਚਿਆ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਕਾਨੂੰਨ ਦਾ ਕੋਈ ਵਜੂਦ ਹੀ ਨਹੀਂ ਰਿਹਾ, ਤਾਂ ਕਿਸੇ ਨੂੰ ਇਸ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਵੇਂ ਕਿਹਾ ਜਾ ਸਕਦਾ ਹੈ?

ਪੁਤਿਨ ਨੇ ਦਿੱਤਾ ਸੀ P-5 ਦੇਸ਼ਾਂ ਦੀ ਬੈਠਕ ਦਾ ਸੁਝਾਅ 
ਰੂਸ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਦੁਨੀਆ ਦੀਆਂ ਪੰਜ ਵੱਡੀਆਂ ਤਾਕਤਾਂ-ਰੂਸ, ਅਮਰੀਕਾ, ਚੀਨ, ਫਰਾਂਸ ਅਤੇ ਬ੍ਰਿਟੇਨ ਨੂੰ ਇੱਕ ਮੰਚ 'ਤੇ ਇਕੱਠੇ ਬੈਠਣਾ ਚਾਹੀਦਾ ਹੈ। ਪੇਸਕੋਵ ਅਨੁਸਾਰ, ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਵੀ ਪੁਤਿਨ ਨੇ ਵਿਸ਼ਵ ਸੁਰੱਖਿਆ ਅਤੇ ਸਥਿਰਤਾ 'ਤੇ ਚਰਚਾ ਕਰਨ ਲਈ ਇਹ ਪ੍ਰਸਤਾਵ ਦਿੱਤਾ ਸੀ, ਜਿਸ 'ਤੇ ਹੁਣ ਗੌਰ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ।

ਵਿਸ਼ਵ ਲਈ ਆਰਥਿਕ ਅਤੇ ਸਿਆਸੀ ਸੰਕਟ ਦਾ ਖ਼ਤਰਾ 
ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਸ ਸਥਿਤੀ ਲਈ ਸਿੱਧੇ ਤੌਰ 'ਤੇ ਅਮਰੀਕਾ ਨੂੰ ਨਿਸ਼ਾਨੇ 'ਤੇ ਲਿਆ ਹੈ। ਰੂਸ ਨੇ ਚਿਤਾਵਨੀ ਦਿੱਤੀ ਹੈ ਕਿ ਈਰਾਨ 'ਤੇ ਹੋ ਰਹੇ ਹਮਲਿਆਂ ਕਾਰਨ ਸਥਿਤੀ ਹੱਥੋਂ ਨਿਕਲ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪੂਰੀ ਦੁਨੀਆ ਨੂੰ ਵੱਡੇ ਆਰਥਿਕ ਅਤੇ ਸਿਆਸੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲਾਵਰੋਵ ਨੇ ਮੰਗ ਕੀਤੀ ਕਿ ਅਮਰੀਕਾ ਨੂੰ ਆਪਣੀਆਂ ਉਨ੍ਹਾਂ ਯੋਜਨਾਵਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ, ਜਿਨ੍ਹਾਂ ਕਾਰਨ ਅਜਿਹੇ ਹਾਲਾਤ ਬਣ ਰਹੇ ਹਨ।

ਰੂਸ ਦਾ ਮੰਨਣਾ ਹੈ ਕਿ ਹੁਣ ਉਹ ਸਮਾਂ ਆ ਗਿਆ ਹੈ ਜਦੋਂ ਸਾਨੂੰ ਇਹ ਪਰਿਭਾਸ਼ਿਤ ਕਰਨਾ ਹੋਵੇਗਾ ਕਿ ਅਸੀਂ ਕਿਸ ਤਰ੍ਹਾਂ ਦੀ ਦੁਨੀਆ ਵਿੱਚ ਰਹਿ ਰਹੇ ਹਾਂ।

Have something to say? Post your comment

ਅਤੇ ਦੁਨੀਆਂ ਖਬਰਾਂ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ