ਪ੍ਰੀਤ ਪੱਤੀ
ਖਰੜ: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਰਿਆ ਸਮਾਜ ਖਰੜ ਵੱਲੋਂ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ, ਲਾਂਡਰਾਂ ਰੋਡ, ਖਰੜ ਵਿਖੇ ਵਿਸ਼ੇਸ਼ ਯੋਗ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਵਿੱਚ ਸ਼ਹਿਰ ਵਾਸੀਆਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਦਾਨਵੀਰ ਫਾਊਂਡੇਸ਼ਨ ਐਨਜੀਓ (ਰਜਿ.) ਖਰੜ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ ਇਸ ਮੌਕੇ ਪੌਦੇ ਵੰਡ ਸਮਾਰੋਹ ਵੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਸਿਹਤ ਲਈ ਲਾਭਕਾਰੀ ਹੈ, ਜਦਕਿ ਰੁੱਖ ਲਗਾਉਣਾ ਅਤੇ ਵਾਤਾਵਰਣ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਸਮਾਗਮ ਦੌਰਾਨ ਹਾਜ਼ਰ ਸ਼ਖਸੀਅਤਾਂ ਨੇ ਲੋਕਾਂ ਨੂੰ ਯੋਗ ਅਪਣਾਉਣ, ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਹੋਣ ਅਤੇ ਵਾਤਾਵਰਣ ਸੰਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ, ਲਾਂਡਰਾਂ ਰੋਡ, ਖਰੜ ਦੇ ਪ੍ਰਿੰਸੀਪਲ ਜਤਿੰਦਰ ਗੁਪਤਾ ਨੇ ਦਾਨਵੀਰ ਫਾਊਂਡੇਸ਼ਨ ਐਨਜੀਓ (ਰਜਿ.) ਖਰੜ ਦੀ ਪੂਰੀ ਟੀਮ ਦਾ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੌਦੇ ਵੰਡ ਸਮਾਰੋਹ ਕਰਵਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੋਗ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਮਾਜਿਕ ਸੰਸਥਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਪਰਮਿੰਦਰ ਸਿੰਘ ਲੌਂਗੀਆ, ਵਿਕਾਸ ਗਰਗ, ਜਵਿਨ ਗੁਪਤਾ, ਆਕਾਸ਼ ਮਿੱਤਲ, ਕੈਸ਼ੀਅਰ ਅੰਕਿਤ ਗੋਇਲ, ਪਰਵੀਨ ਸ਼ਰਮਾ, ਆਰਿਆਨ ਸ਼ਰਮਾ , ਰਿੰਕੂ ਸੈਣੀ, ਪ੍ਰੇਮ ਪ੍ਰਕਾਸ਼ ਸ਼ਰਮਾ ਅਤੇ ਸਪਨਾ ਸ਼ਰਮਾ ਹਾਜ਼ਰ ਸਨ।