ਚੰਡੀਗੜ੍ਹ : ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਦਾ ਰਸਤਾ ਬੰਦ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸਰਦ ਰੁੱਤ ਸੈਸ਼ਨ 'ਚ ਹਿੱਸਾ ਲੈਣ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਬੁੱਧਵਾਰ ਨੂੰ ਹਾਈਕੋਰਟ 'ਚ ਦਾਇਰ ਉਨ੍ਹਾਂ ਦੀ ਪੈਰੋਲ ਪਟੀਸ਼ਨ 'ਤੇ ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਨਹੀਂ ਹੋ ਸਕੀ।
ਵਕੀਲਾਂ ਦੀ ਚੱਲ ਰਹੀ ਹੜਤਾਲ ਕਾਰਨ ਅਦਾਲਤ ਨੇ ਸੁਣਵਾਈ 18 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਚੀਫ਼ ਜਸਟਿਸ ਸ਼ੀਲ ਨਾਗੂ ਨੇ ਕੇਸ 'ਚ ਪੇਸ਼ ਹੋਣ ਵਾਲੇ ਵਕੀਲਾਂ ਨੂੰ ਘੱਟੋ-ਘੱਟ ਚਾਰ ਵਾਰ ਖੁੱਲ੍ਹੀ ਅਦਾਲਤ ਵਿੱਚ ਤਲਬ ਕੀਤਾ ਪਰ ਕੋਈ ਵੀ ਪੇਸ਼ ਨਹੀਂ ਹੋਇਆ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸੰਸਦ 'ਚ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਲਈ ਸਰਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਸਬੰਧੀ ਪਟੀਸ਼ਨ ਹਾਈਕੋਰਟ 'ਚ ਦਾਇਰ ਕੀਤੀ ਸੀ।