ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਹੋਈ। ਅੰਮ੍ਰਿਤਪਾਲ ਨੇ ਦੱਸਿਆ ਕਿ ਉਸ ਦੇ ਸੰਸਦੀ ਹਲਕੇ 'ਚ ਸਾਰੇ ਕੰਮ ਠੱਪ ਹੋ ਗਏ ਹਨ ਅਤੇ ਉਸ ਦੀ ਹਿਰਾਸਤ ਉਸ ਨੂੰ ਸੰਸਦ 'ਚ ਹੜ੍ਹ, ਨਸ਼ੀਲੀਆਂ ਦਵਾਈਆਂ ਅਤੇ ਫਰਜ਼ੀ ਮੁਕਾਬਲਿਆਂ ਵਰਗੇ ਮੁੱਦਿਆਂ ਨੂੰ ਚੁੱਕਣ ਤੋਂ ਰੋਕ ਰਹੀ ਹੈ।
ਅੰਮ੍ਰਿਤਪਾਲ ਨੇ ਕਿਹਾ ਕਿ ਵਕੀਲਾਂ ਦੀ ਹੜਤਾਲ ਹੋਣ ਕਾਰਨ ਉਸ ਦੇ ਖ਼ੁਦ ਅਦਾਲਤ ਨੂੰ ਸੰਬੋਧਨ ਕਰਨਾ ਚੁਣਿਆ। ਅੰਮ੍ਰਿਤਪਾਲ ਨੇ ਕਿਹਾ ਕਿ ਉਸ ਨੇ ਪੰਜਾਬ ਦੇ ਮੁੱਦੇ ਸੰਸਦ 'ਚ ਚੁੱਕਣ ਲਈ ਪੈਰੋਲ ਮੰਗੀ ਸੀ, ਜਿਸ ਨੂੰ ਅਜੇ ਤੱਕ ਮਨਜ਼ੂਰ ਨਹੀਂ ਕੀਤਾ ਗਿਆ।
ਫਿਲਹਾਲ ਅਦਾਲਤ ਨੇ ਇਸ ਮਾਮਲੇ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਅਤੇ ਲੰਚ ਤੋਂ ਬਾਅਦ ਮੁੜ ਇਸ ਮਾਮਲੇ 'ਤੇ ਅਦਾਲਤ 'ਚ ਸੁਣਵਾਈ ਹੋਵੇਗੀ।