Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ

10 ਅਪ੍ਰੈਲ, 2026 08:05 PM

ਬਠਿੰਡਾ : ਭਰਜਾਈ ਕਮਲ ਕੌਰ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਬਠਿੰਡਾ ਪੁਲਸ ਦੀ ਇੱਕ ਐਡਵਾਂਸ ਟੀਮ ਅੰਮ੍ਰਿਤ ਪਾਲ ਸਿੰਘ ਮਹਿਰੋਂ ਨੂੰ ਦਿੱਲੀ ਤੋਂ ਬਠਿੰਡਾ ਲਿਆ ਰਹੀ ਹੈ। ਅੰਮ੍ਰਿਤਪਾਲ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫ਼ਰਾਰ ਹੋ ਗਿਆ ਸੀ। ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ OFTEC ਸੈੱਲ ਰਾਹੀਂ ਉਸ ਦੀ ਗ੍ਰਿਫ਼ਿਤਾਰੀ ਹੋਈ।

ਵਾਰਦਾਤ ਤੋਂ ਬਾਅਦ ਹੋ ਗਿਆ ਸੀ ਫ਼ਰਾਰ
ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ ਨੇ 11 ਜੂਨ 2025 ਨੂੰ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਭਰਜਾਈ ਕਮਲ ਕੌਰ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ। ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਦੋਸ਼ੀ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਦੁਬਈ (UAE) ਭੱਜ ਗਿਆ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀਆਂ ਨੇ ਲਾਸ਼ ਨੂੰ ਇੱਕ ਕਾਰ ਵਿੱਚ ਰੱਖ ਕੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਛੱਡ ਦਿੱਤਾ ਸੀ। ਬਠਿੰਡਾ ਪੁਲਸ ਲਗਾਤਾਰ ਉਸ ਨੂੰ ਵਾਪਸ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਅਤੇ ਉੱਚ ਅਧਿਕਾਰੀਆਂ ਰਾਹੀਂ ਰਾਬਤਾ ਕਾਇਮ ਕਰ ਰਹੀ ਸੀ। ਅੰਮ੍ਰਿਤਪਾਲ ਸਿੰਘ ਨੂੰ ਭਾਰਤ ਲਿਆਂਦੇ ਜਾਣ ਤੋਂ ਬਾਅਦ ਬਠਿੰਡਾ ਪੁਲਸ ਦੀ ਇੱਕ ਅਗਾਊਂ ਟੀਮ ਦਿੱਲੀ ਪਹੁੰਚੀ, ਜੋ ਉਸ ਨੂੰ ਹੁਣ ਪੰਜਾਬ ਲਿਆ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਨੂੰ 10 ਅਪ੍ਰੈਲ 2026 ਦੀ ਤੜਕੇ ਸਵੇਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲਿਆ ਗਿਆ। ਉਹ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ ਅਤੇ ਮਿਡਲ ਈਸਟ ਵਿੱਚ ਲੁਕਿਆ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਹੇਠ ਕੰਮ ਕਰ ਰਹੀ OFTEC (ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਦੋਸ਼ੀ ਦੀ ਲੋਕੇਸ਼ਨ ਮਿਡਲ ਈਸਟ ਵਿੱਚ ਟ੍ਰੇਸ ਕੀਤੀ। ਇਸ ਤੋਂ ਬਾਅਦ ਉਸਦੇ ਖਿਲਾਫ਼ ਪ੍ਰਤਿਆਰਪਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਦਿੱਲੀ ਪਹੁੰਚਦੇ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅਗਲੀ ਪੁੱਛਗਿੱਛ ਲਈ ਸੰਬੰਧਿਤ ਏਜੰਸੀਆਂ ਨੂੰ ਸੌਂਪ ਦਿੱਤਾ ਗਿਆ ਹੈ।

ਬਠਿੰਡਾ ਲਿਆਉਣ ਤੋਂ ਬਾਅਦ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਸ ਵੱਲੋਂ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਕਤਲ ਦੇ ਕਾਰਨਾਂ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਹੋਰ ਪਹਿਲੂਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਗ੍ਰਿਫ਼ਤਾਰੀ ਨੂੰ ਬਠਿੰਡਾ ਪੁਲਸ ਲਈ ਇੱਕ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ, ਕਿਉਂਕਿ ਕਾਫੀ ਸਮੇਂ ਤੋਂ ਦੋਸ਼ੀ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਅਤੇ ਕਾਨੂੰਨ ਤੋਂ ਭੱਜਣ ਵਾਲਿਆਂ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਨੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ