ਅੰਮ੍ਰਿਤਸਰ : ਜੰਮੂ–ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅੱਜ ਅੰਮ੍ਰਿਤਸਰ ਪਹੁੰਚੇ। ਮਿਲੀ ਜਾਣਕਾਰੀ ਮੁਤਾਬਕ ਉਮਰ ਅਬਦੁੱਲਾ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਵੀ ਹਿੱਸਾ ਲੈਣਗੇ। ਉਨ੍ਹਾਂ ਦਾ ਰਹਿਣ ਦਾ ਇੰਤਜ਼ਾਮ ਲਾਰੈਂਸ ਰੋਡ ਸਥਿਤ ਨਾਵਲਟੀ ਚੌਕ ਦੇ ਇੱਕ ਹੋਟਲ ਵਿੱਚ ਕੀਤਾ ਗਿਆ ਹੈ, ਜਿੱਥੇ ਉਹ ਠਹਿਰੇ ਹੋਏ ਹਨ।
ਉਮਰ ਅਬਦੁੱਲਾ ਦੇ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਪੁਲਸ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਕਈ ਮੁੱਖ ਰਾਹਾਂ ‘ਤੇ ਪੁਲਸ ਬਲ ਤਾਇਨਾਤ ਕੀਤੀ ਗਈ ਸੀ ਅਤੇ ਆਵਾਜਾਈ ‘ਤੇ ਸਖ਼ਤ ਨਿਗਰਾਨੀ ਰੱਖੀ ਗਈ। ਸੁਰੱਖਿਆ ਇੰਤਜ਼ਾਮ ਇੰਨੇ ਸਖ਼ਤ ਸਨ ਕਿ ਕਈ ਇਲਾਕਿਆਂ ਵਿੱਚ ਅਜਿਹਾ ਮਹਿਸੂਸ ਹੋਇਆ ਜਿਵੇਂ ਸ਼ਹਿਰ ਵਿੱਚ ਕਰਫ਼ਿਊ ਲੱਗਿਆ ਹੋਵੇ। ਪੁਲਸ ਵੱਲੋਂ ਕਈ ਸੜਕਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ।