ਅੰਮ੍ਰਿਤਸਰ : ਅੰਮ੍ਰਿਤਸਰ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਨੀਵਾਰ ਨੂੰ ਸੀਜ਼ਫਾਇਰ ਦੇ ਐਲਾਨ ਤੋਂ ਬਾਅਦ ਅੰਮ੍ਰਿਤਸਰ'ਚ ਲੱਗੀਆਂ ਹਰ ਤਰ੍ਹਾਂ ਦੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।
ਇਸ ਦੀ ਜਾਣਕਾਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਸਥਿਤੀ ਆਮ ਹੈ। ਲੋਕ ਆਪਣਾ ਰੋਜ਼ ਦੀ ਤਰ੍ਹਾਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਐਤਵਾਰ ਨੂੰ ਦਫ਼ਤਰ ਨਹੀਂ ਖੁੱਲ੍ਹੇ ਹੁੰਦੇ, ਪਰ ਬਾਜ਼ਾਰ ਖੁੱਲ੍ਹੇ ਹੁੰਦੇ ਹਨ ਅਤੇ ਜਨਜੀਵਨ ਆਮ ਵਾਂਗ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਣਾਅਪੂਰਨ ਮਾਹੌਲ ਦੌਰਾਨ 'ਚ ਲੋਕਾਂ ਲਈ ਸਹਿਯੋਗ ਲਈ ਧੰਨਵਾਦ।