ਅੰਮ੍ਰਿਤਸਰ : ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਵਾਰ ਫਿਰ ਸਰਹੱਦੀ ਪਿੰਡ ਪੁਲਮੋਰਾ ਦੇ ਇਲਾਕੇ 'ਚ 6 ਕਰੋੜ ਦੀ ਹੈਰੋਇਨ ਸਮੇਤ 3 ਡਰੋਨ ਅਤੇ ਇੱਕ ਪਿਸਤੌਲ ਜ਼ਬਤ ਕੀਤਾ ਹੈ। ਬੀਤੀ ਦਿਨੀਂ ਬੀਐਸਐਫ ਨੇ ਇਕੋ ਵਾਰ 'ਚ 6 ਡਰੋਨ ਫੜੇ ਸਨ। ਸਰਕਾਰ ਦੀਆਂ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨਾਂ ਅਤੇ ਹੈਰੋਇਨ ਅਤੇ ਹਥਿਆਰਾਂ ਦੀ ਸਮਗਲਿੰਗ ਰੁਕਣ ਦਾ ਨਾ ਨਹੀਂ ਲੈ ਰਹੀ ।
ਹੁਣ ਪਾਕਿਸਤਾਨ ਤੋਂ ਅਸਾਲਟ ਰਾਈਫਲਾਂ ਵੀ ਆਉਣੀਆਂ ਸ਼ੁਰੂ ਹੋ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਕਿਸੇ ਵੱਡੇ ਗੈਂਗਵਾਰ ਵਿੱਚ ਕੀਤੀ ਜਾਂਦੀ ਹੈ। ਮੰਨਿਆ ਜਾ ਰਿਹਾ ਹੈ ਕਿ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਬੇਰਹਿਮੀ ਨਾਲ ਕਤਲ ਤੋਂ ਬਾਅਦ, ਪੰਜਾਬ 'ਚ ਇੱਕ ਵੱਡਾ ਗੈਂਗਵਾਰ ਹੋਣ ਦੀ ਸੰਭਾਵਨਾ ਹੈ।