Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

10 ਜੁਲਾਈ, 2026 07:18 PM

ਅੰਮ੍ਰਿਤਸਰ : ਜ਼ਿਲਾ ਅੰਮ੍ਰਿਤਸਰ ਦੇ ਸਿੱਖਿਆ ਵਿਭਾਗ ’ਚ ਸਾਹਮਣੇ ਆਏ ਕਰੋੜਾਂ ਦੇ ਕਥਿਤ ਵਿੱਤੀ ਘਪਲੇ ਨੇ ਹੁਣ ਵੱਡਾ ਰੂਪ ਧਾਰ ਲਿਆ ਹੈ। ਖ਼ਜ਼ਾਨਾ ਵਿਭਾਗ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੇ ਆਧਾਰ ’ਤੇ ਤਿਆਰ ਕੀਤੀ ਗਈ ਲਗਭਗ 200 ਪੇਜਾਂ ਦੀ ਵਿਸਥਾਰਪੂਰਵਕ ਰਿਪੋਰਟ ਨੇ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ, ਜਿਸ ਤੋਂ ਬਾਅਦ ਵਿਭਾਗ ਨੇ ਤੁਰੰਤ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਮਾਮਲੇ ’ਚ ਬਲਾਕ ਸਿੱਖਿਆ ਦਫ਼ਤਰ ਮਜੀਠਾ-1, ਮਜੀਠਾ-2 ਅਤੇ ਅੰਮ੍ਰਿਤਸਰ-3 ਦੇ ਅਧਿਕਾਰੀਆਂ ਦੀ ਭੂਮਿਕਾ ਸ਼ੱਕ ਦੇ ਘੇਰੇ ’ਚ ਆ ਗਈ ਹੈ। ਵਿਭਾਗ ਵੱਲੋਂ ਮਿਲੇ ਹੁਕਮਾਂ ਦੇ ਤਹਿਤ ਬਲਾਕ ਸਿੱਖਿਆ ਅਧਿਕਾਰੀ ਸਮੇਤ ਸਬੰਧਤ 3 ਕਲਰਕਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਦਾ ਹੈੱਡਕੁਆਰਟਰ ਮਾਨਸਾ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਜੋ ਜਾਂਚ ’ਤੇ ਕੋਈ ਅਸਰ ਨਾ ਪਏ।


ਜ਼ਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਕੰਵਲਜੀਤ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਬੰਧਤ ਮੁਲਾਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਨ ਲਈ ਪੁਲਸ ਕਮਿਸ਼ਨਰ ਨੂੰ ਸਿਫਾਰਿਸ਼ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਕਾਰਵਾਈ ਨੂੰ ਤੇਜ਼ੀ ਨਾਲ ਅਮਲ ’ਚ ਲਿਆਂਦਾ ਜਾ ਰਿਹਾ ਹੈ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਸੂਤਰਾਂ ਅਨੁਸਾਰ ਖ਼ਜ਼ਾਨਾ ਵਿਭਾਗ ਦੀ ਰਿਪੋਰਟ ’ਚ ਵਿੱਤੀ ਲੈਣ-ਦੇਣ ’ਚ ਵੱਡੇ ਪੱਧਰ ’ਤੇ ਬੇਤਰਤੀਬੀਆਂ, ਨਿਯਮਾਂ ਦੀ ਉਲੰਘਣਾ ਅਤੇ ਰਿਕਾਰਡਾਂ ’ਚ ਗੜਬੜਾਂ ਦਰਜ ਕੀਤੀਆਂ ਗਈਆਂ ਹਨ। ਰਿਪੋਰਟ ਦੇ ਆਧਾਰ ’ਤੇ ਹੀ ਸਿੱਖਿਆ ਵਿਭਾਗ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਘੋਖ ਕੀਤੀ ਜਾ ਰਹੀ ਹੈ।


ਵਿਭਾਗੀ ਜਾਂਚ ਹੋਰ ਤੇਜ਼
ਡਾਇਰੈਕਟਰ (ਐਲੀਮੈਂਟਰੀ), ਪੰਜਾਬ ਵੱਲੋਂ ਜਾਰੀ ਪੱਤਰ ਦੇ ਆਧਾਰ ’ਤੇ ਪਹਿਲਾਂ ਹੀ ਚਾਰ ਮੈਂਬਰੀ ਜਾਂਚ ਟੀਮ ਗਠਿਤ ਕੀਤੀ ਜਾ ਚੁੱਕੀ ਹੈ, ਜਿਸ ਨੂੰ ਮੈਦਾਨੀ ਪੱਧਰ ’ਤੇ ਜਾਂਚ ਕਰ ਕੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਹੁਕਮ ਹਨ। ਹੁਣ ਨਵੀਂ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਜਾਂਚ ਦੀ ਗਤੀ ਹੋਰ ਤੇਜ਼ ਕਰ ਦਿੱਤੀ ਗਈ ਹੈ।


‘ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ’ : ਡੀ. ਈ. ਓ.
ਡੀ. ਈ. ਓ. ਕਵਲਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਸਿੱਖਿਆ ਵਿਭਾਗ ’ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਤਫ਼ਤੀਸ਼ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ।


ਮੁਲਾਜ਼ਮਾਂ ’ਚ ਦਹਿਸ਼ਤ ਦਾ ਮਾਹੌਲ
ਇਸ ਵੱਡੀ ਕਾਰਵਾਈ ਤੋਂ ਬਾਅਦ ਸਿੱਖਿਆ ਵਿਭਾਗ ਦੇ ਅੰਦਰ ਹੜਕੰਪ ਮਚ ਗਿਆ ਹੈ। ਕਈ ਹੋਰ ਕਰਮਚਾਰੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ ਆ ਸਕਦੀ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।


ਅੱਗੇ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ
ਸੂਤਰਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਅਜੇ ਸ਼ੁਰੂਆਤੀ ਪੜਾਅ ’ਚ ਹੈ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ। ਜਾਂਚ ਪੂਰੀ ਹੋਣ ’ਤੇ ਕਈ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਵੀ ਗਾਜ਼ ਡਿੱਗ ਸਕਦੀ ਹੈ। ਇਸ ਮਹਾਘਪਲੇ ਨੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।


ਉੱਚ ਅਧਿਕਾਰੀ ਰਹੇ ਅਣਜਾਣ; ਕਲਰਕ ਤੇ ਸਿੱਖਿਆ ਅਫ਼ਸਰ ਖੇਡਦੇ ਰਹੇ ਖੇਡ
ਵਿਭਾਗ ਦੀ ਚਿੱਠੀ ਅਤੇ ਮੁੱਢਲੀ ਖ਼ਜ਼ਾਨਾ ਵਿਭਾਗ ਵੱਲੋਂ ਕੀਤੀ ਗਈ ਜਾਂਚ ਤੋਂ ਸਾਬਤ ਹੋ ਰਿਹਾ ਹੈ ਕਿ ਵਿਭਾਗ ਦੇ ਉੱਚ ਅਧਿਕਾਰੀ ਅਣਜਾਣ ਰਹੇ ਅਤੇ ਇਸ ਵੱਡੇ ਪੱਧਰ ’ਤੇ ਹੋ ਰਹੇ ਘਪਲੇ ਸਬੰਧੀ ਉਨ੍ਹਾਂ ਨੂੰ ਘੋਖ ਨਹੀਂ ਲੱਗੀ। ਜੇਕਰ ਆਡਿਟ ਨਾ ਹੁੰਦਾ ਤਾਂ ਇਹ ਘਪਲਾ ਕਦੇ ਵੀ ਫੜਿਆ ਨਹੀਂ ਜਾਣਾ ਸੀ। ਫਿਲਹਾਲ ਇਸ ਘਪਲੇ ਦੇ ਤਾਰ ਕਿਸ-ਕਿਸ ਦੇ ਨਾਲ ਜੁੜੇ ਹੋਏ ਹਨ, ਇਹ ਇੱਕ ਵੱਡਾ ਸਵਾਲ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਘਪਲੇ ’ਚ ਹੋਰ ਵੀ ਕਈ ਵੱਡੇ ਉੱਚ ਅਧਿਕਾਰੀ ਫਸ ਸਕਦੇ ਹਨ।


ਘਪਲੇ ’ਚ ਫਸੇ ਅਫ਼ਸਰ ਪਹਿਲਾਂ ਵੀ ਰਹੇ ਹਨ ਚਰਚਾ ’ਚ
ਉਪਰੋਕਤ ਘਪਲੇ ’ਚ ਫਸੇ ਬਲਾਕ ਸਿੱਖਿਆ ਅਫ਼ਸਰ ਪਹਿਲਾਂ ਵੀ ਚਰਚਾ ’ਚ ਰਹਿ ਚੁੱਕੇ ਹਨ। ਪਹਿਲਾਂ ਵੀ ਵਿਭਾਗ ਵੱਲੋਂ ਉਨ੍ਹਾਂ ’ਤੇ ਕਈ ਪ੍ਰਕਾਰ ਦੇ ਦੋਸ਼ ਲਗਾਏ ਗਏ ਹਨ, ਜੋ ਕਿ ਬਾਅਦ ’ਚ ਭਾਵੇਂ ਉਨ੍ਹਾਂ ਦੇ ਹੱਕ ’ਚ ਹੋ ਗਏ ਹਨ। ਉਸ ਸਮੇਂ ਵੀ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ ਚਿੰਨ੍ਹ ਲੱਗੇ ਸਨ। ਵਿਭਾਗ ਵੱਲੋਂ ਵਾਰ-ਵਾਰ ਇੱਕ ਹੀ ਅਧਿਕਾਰੀ ’ਤੇ ਅਜਿਹੇ ਦੋਸ਼ ਲਗਾਉਣੇ ਅਤੇ ਬਾਅਦ ’ਚ ਅਧਿਕਾਰੀ ਨੂੰ ਚੰਗੀ ਪੋਸਟ ’ਤੇ ਲਗਾ ਦੇਣਾ ਵਿਭਾਗ ਦੀ ਆਪਣੀ ਕਾਰਗੁਜ਼ਾਰੀ ’ਤੇ ਵੀ ਪ੍ਰਸ਼ਨ ਚਿੰਨ੍ਹ ਲਗਾ ਰਿਹਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ