Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਅੱਜ ਦਿੱਲੀ ਅਤੇ ਪੰਜਾਬ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਜਾਣੋ ਕਿਹੋ ਜਿਹਾ ਰਹੇਗਾ ਮੈਚ ਦਾ ਮਾਹੌਲ

11 ਮਈ, 2026 05:25 PM

ਧਰਮਸ਼ਾਲਾ : ਪੰਜਾਬ ਕਿੰਗਜ਼ ਦੀ ਟੀਮ ਸੋਮਵਾਰ ਨੂੰ ਧਰਮਸ਼ਾਲਾ ਦੇ ਖੂਬਸੂਰਤ ਮੈਦਾਨ ’ਚ ਜਦੋਂ ਖਰਾਬ ਫਾਰਮ ਨਾਲ ਜੂਝ ਰਹੀ ਦਿੱਲੀ ਕੈਪੀਟਲਸ ਦੀ ਮੇਜ਼ਬਾਨੀ ਕਰੇਗੀ ਤਾਂ ਇੰਡੀਅਨ ਪ੍ਰੀਮੀਅਰ ਲੀਗ ਦੇ ਆਖਰੀ ਪੜਾਅ ’ਚ ਆਪਣੇ ਪ੍ਰਦਰਸ਼ਨ ’ਚ ਆਈ ਹੈਰਾਨ ਕਰਨ ਵਾਲੀ ਗਿਰਾਵਟ ਨੂੰ ਰੋਕਣ ਦੀ ਕੋਸ਼ਿਸ਼ ਕਰੇਗੀ। ਐੱਚ. ਪੀ. ਸੀ. ਏ. ਸਟੇਡੀਅਮ ’ਚ 17 ਮਈ ਤੱਕ 3 ਮੈਚਾਂ ਦੇ ਨਾਲ ਪੰਜਾਬ ਦੀ ਟੀਮ ਆਪਣੇ ਘਰੇਲੂ ਪੜਾਅ ਨੂੰ ਖਤਮ ਕਰੇਗੀ।

ਆਪਣੇ ਪਿਛਲੇ 3 ਲੀਗ ਮੈਚਾਂ ’ਚ ਮਿਲੀ ਹਾਰ ਤੋਂ ਬਾਅਦ ਟੀਮ ਖੇਡ ਦੇ ਸਾਰੇ ਵਿਭਾਗਾਂ ’ਚ ਸੁਧਾਰ ਦੀ ਉਮੀਦ ਕਰ ਰਹੀ ਹੋਵੇਗੀ। ਪੰਜਾਬ ਲਈ ਹਾਲਾਂਕਿ ਅਜੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਜਿਹੜੀ ਕੁਝ ਸਮਾਂ ਪਹਿਲਾਂ ਤੱਕ ਇਸ ਟੂਰਨਾਮੈਂਟ ’ਚ ਇਕਲੌਤੀ ਅਜੇਤੂ ਟੀਮ ਸੀ ਪਰ ਲੀਗ ਪੜਾਅ ਦੇ ਬਾਕੀ ਮੁਕਾਬਲਿਆਂ ਦੇ ਲਈ ਉਸ ਨੂੰ ਆਪਣੀਆਂ ਬੁਨਿਆਦੀ ਚੀਜ਼ਾਂ ਨੂੰ ਠੀਕ ਕਰਨ ਦੀ ਲੋੜ ਹੈ। ਹੈਦਰਾਬਾਦ ਵਿਰੱੁਧ ਟੀਮ ਦੀ ਕੈਚਿੰਗ ਬਹੁਤ ਖਰਾਬ ਸੀ। ਇਸ ਤੋਂ ਇਲਾਵਾ ਅਰਸ਼ਦੀਪ ਸਿੰਘ ਦੀ ਅਗਵਾਈ ਵਾਲਾ ਤੇਜ਼ ਗੇਂਦਬਾਜ਼ੀ ਹਮਲਾ ਕਾਫੀ ਦੌੜਾਂ ਦੇ ਰਿਹਾ ਹੈ। ਪ੍ਰਿਆਂਸ਼ ਆਰੀਆ ਤੇ ਪ੍ਰਭਸਿਮਰਨ ਸਿੰਘ ਦੀ ਸਲਾਮੀ ਜੋੜੀ ਵੀ ਚੰਗੀ ਸ਼ੁਰੂਆਤ ਤੋਂ ਬਾਅਦ ਹੁਣ ਅਸਫਲ ਹੋ ਰਹੀ ਹੈ।

ਸ਼੍ਰੇਅਸ ਅਈਅਰ ਦੀ ਅਗਵਾਈ ਵਾਲੇ ਪੰਜਾਬ ਕਿੰਗਜ਼ ਨੂੰ ਪਲੇਅ ਆਫ ’ਚ ਜਗ੍ਹਾ ਬਣਾਉਣ ਦੇ ਲਈ ਅਜੇ ਵੀ ਘੱਟੋ-ਘੱਟ ਦੋ ਜਿੱਤਾਂ ਦੀ ਲੋੜ ਹੈ ਤੇ ਅਜਿਹੇ ’ਚ ਟੀਮ ਚਾਹੁੰਦੀ ਹੈ ਕਿ ਉਸ ਦੇ ਖਿਡਾਰੀ ਉਨ੍ਹਾਂ ਹੀ ਤਰੀਕਿਆਂ ’ਤੇ ਕਾਇਮ ਰਹਿਣ ਜਿਨ੍ਹਾਂ ਨਾਲ ਉਸ ਨੂੰ ਟੂਰਨਾਮੈਂਟ ਦੇ ਪਹਿਲੇ ਹਾਫ ’ਚ ਸਫਲਤਾ ਮਿਲੀ ਸੀ। ਟੀ-20 ਵਰਗੇ ਅਨਿਸ਼ਚਿਤ ਫਾਰਮੈੱਟ ’ਚ ਲੈਅ ਬਹੁਤ ਅਹਿਮ ਹੁੰਦੀ ਹੈ ਤੇ ਪੰਜਾਬ ਕਿੰਗਜ਼ ਦੀ ਟੀਮ ਚਾਹੇਗੀ ਕਿ ਉਹ ਜਲਦ ਤੋਂ ਜਲਦ ਫਿਰ ਲੈਅ ਹਾਸਲ ਕਰ ਲਵੇ।

ਦੂਜੀ ਪਾਸੇ ਦਿੱਲੀ ਦੀਆਂ ਨਜ਼ਰਾਂ ਪਹਿਲਾਂ ਤੋਂ ਹੀ ਅਗਲੇ ਸੈਸ਼ਨ ’ਤੇ ਟਿਕੀਆਂ ਹਨ ਕਿਉਂਕਿ ਉਹ ਆਪਣੇ ਪਿਛਲੇ 6 ’ਚੋਂ 5 ਮੈਚ ਹਾਰਨ ਤੋਂ ਬਾਅਦ ਅੰਕ ਸੂਚੀ ਦੇ ਹੇਠਲੇ ਹਿੱਸੇ ’ਚ ਹੈ। ਘਰੇਲੂ ਮੈਦਾਨ ’ਤੇ ਦਿੱਲੀ ਦਾ ਪ੍ਰਦਰਸ਼ਨ ਬੇਹੱਦ ਖਰਾਬ ਰਿਹਾ ਹੈ, ਇਸ ਲਈ ਉਹ ਪੰਜਾਬ ਵਿਰੁੱਧ ਮੈਚ ਦੇ ਲਈ ਸਥਾਨ ’ਚ ਬਦਲਾਅ ਦਾ ਸਵਾਗਤ ਕਰੇਗੀ। ਉਸ ਦੇ ਬੱਲੇਬਾਜ਼ ਹੌਲੀ ਤੇ ਟਰਨ ਲੈਣ ਵਾਲੀਆਂ ਪਿੱਚਾਂ ’ਤੇ ਖੁਦ ਨੂੰ ਢਾਲਣ ’ਚ ਅਸਫਲ ਰਹੇ ਹਨ ਜਿਸ ਨਾਲ ਉਨ੍ਹਾਂ ਦੀਆਂ ਕਮਜ਼ੋਰੀਆਂ ਉਜਾਗਰ ਹੋਈਆਂ ਹਨ। ਪ੍ਰਮੁੱਖ ਸਪਿੰਨਰ ਕੁਲਦੀਪ ਯਾਦਵ ਦੇ ਸਾਧਾਰਨ ਪ੍ਰਦਰਸ਼ਨ ਨੇ ਟੀਮ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ ਜਦਕਿ ਮਿਸ਼ੇਲ ਸਟਾਰਕ ਸ਼ਾਇਦ ਬਹੁਤ ਦੇਰ ਨਾਲ ਟੀਮ ਨਾਲ ਜੁੜਿਆ। ਪੰਜਾਬ ਕਿੰਗਜ਼ ਦੀ ਤਰ੍ਹਾਂ ਦਿੱਲੀ ਦੀ ਫੀਲਡਿੰਗ ਨੇ ਵੀ ਉਸ ਨੂੰ ਨਿਰਾਸ਼ ਕੀਤਾ ਹੈ। ਅੰਕੜਿਆਂ ਦੇ ਲਿਹਾਜ਼ ਨਾਲ ਦਿੱਲੀ ਦੀ ਟੀਮ ਅਜੇ ਵੀ ਪਲੇਅ ਆਫ ਦੀ ਦੌੜ ਤੋਂ ਬਾਹਰ ਨਹੀਂ ਹੋਈ ਹੈ ਪਰ ਇਸ ਦੀ ਬਹੁਤ ਘੱਟ ਸੰਭਾਵਨਾ ਹੈ ਕਿ ਉਹ ਟੂਰਨਾਮੈਂਟ ’ਚ ਅੱਗੇ ਵਧ ਸਕੇਗੀ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ