Friday, October 09, 2026
BREAKING
• ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ • ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ   • ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ • ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ • ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ • ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ • ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ • ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ • ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ ਹੈ ਨਵੇਂ ਉਤਪਾਦ

ਪੰਜਾਬ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

09 ਅਕਤੂਬਰ, 2026 07:51 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਅੱਜ ਈ.ਸੀ.ਸੀ.ਈ. (Early Childhood Care and Education) ਦਿਵਸ ਮਨਾਇਆ ਗਿਆ। ਇਸ ਮਹੀਨੇ ਦੀ ਥੀਮ “ਦੁਸਹਿਰਾ ਅਤੇ ਦੀਵਾਲੀ – ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ” ਦੇ ਤਹਿਤ ਬੱਚਿਆਂ ਨੂੰ ਇਨ੍ਹਾਂ ਤਿਉਹਾਰਾਂ ਦੀ ਸੱਭਿਆਚਾਰਕ ਅਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਨੂੰ ਖੇਡਾਂ, ਕਹਾਣੀਆਂ, ਗੀਤਾਂ, ਚਿੱਤਰਕਾਰੀ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਰਾਹੀਂ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਨਾਲ ਜਾਣੂ ਕਰਵਾਇਆ ਗਿਆ। ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਅਤੇ ਦੀਵਾਲੀ ਦੇ ਤਿਉਹਾਰ ਰਾਹੀਂ ਰੌਸ਼ਨੀ, ਖੁਸ਼ੀਆਂ, ਆਪਸੀ ਪਿਆਰ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਗਿਆ।

ਈ.ਸੀ.ਸੀ.ਈ. ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਵਧਾਉਣਾ ਅਤੇ ਖੇਡ-ਖੇਡ ਵਿੱਚ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਅਜਿਹੀਆਂ ਗਤੀਵਿਧੀਆਂ ਰਾਹੀਂ ਬੱਚਿਆਂ ਵਿੱਚ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਸਤਿਕਾਰ, ਮਿਲਵਰਤਣ ਅਤੇ ਸਮਾਜਿਕ ਕਦਰਾਂ-ਕੀਮਤਾਂ ਦਾ ਵਿਕਾਸ ਹੁੰਦਾ ਹੈ।

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਜਗਰੂਪ ਸਿੰਘ ਨੇ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਮੁੱਢਲੇ ਸਿੱਖਿਆਤਮਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਲਈ ਇਸ ਤਰ੍ਹਾਂ ਦੀਆਂ ਰਚਨਾਤਮਕ ਅਤੇ ਸਿੱਖਿਆਦਾਇਕ ਗਤੀਵਿਧੀਆਂ ਨਿਯਮਿਤ ਤੌਰ ’ਤੇ ਕਰਵਾਉਣ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਖੇਡ-ਖੇਡ ਵਿੱਚ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ

10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ