Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਆਓ, ਅਸੀਂ ਨਸ਼ਿਆਂ ਤੋਂ ਖ਼ੁਦ ਵੀ ਬਚੀਏ ਅਤੇ ਹੋਰਾਂ ਨੂੰ ਵੀ ਬਚਾਈਏ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

10 ਅਕਤੂਬਰ, 2025 06:32 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਆਮ ਲੋਕਾਂ ਖਾਸ ਕਰਕੇ ਨਸ਼ਾ ਰੋਗੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਮਾਨਸਿਕ ਬਿਮਾਰੀਆਂ ਬਾਰੇ ਸਿਹਤ ਸਿੱਖਿਆ ਦੇਣਾ ਹੈ। 

ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਨਸ਼ਾ ਰੋਗੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਆਓ, ਅਸੀਂ ਨਸ਼ਿਆਂ ਤੋਂ ਆਪ ਵੀ ਬਚੀਏ ਅਤੇ ਹੋਰਾਂ ਨੂੰ ਵੀ ਬਚਾਈਏ। ਨਸ਼ਿਆਂ ਦੇ ਵਾਤਾਵਰਨ ਤੋਂ ਦੂਰ ਰਹਿ ਕੇ ਖੇਡ, ਯੋਗ, ਕਸਰਤ, ਆਸਨ ਅਤੇ ਰੋਜ਼ਾਨਾ ਸੈਰ ਕਰੀਏ। ਆਓ ਨਸ਼ੇ ਛੱਡ ਕੇ ਸਾਫ਼-ਸੁਥਰੇ ਸਮਾਜ ਦੀ ਉਸਾਰੀ ਵਿੱਚ ਯੋਗਦਾਨ ਪਾਈਏ। ਮਨੁੱਖੀ ਜਨਮ ਵਿਰਲਿਆਂ ਨੂੰ ਮਿਲਦਾ ਹੈ, ਆਓ ਖ਼ੂਬਸੂਰਤ ਕੁਦਰਤੀ ਜ਼ਿੰਦਗੀ ਦਾ ਨਸ਼ਿਆਂ ਰਹਿਤ ਰਹਿ ਕੇ ਅਨੰਦ ਮਨਾਈਏ।
 
ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰੀਰਕ ਸਿਹਤ ਅਤੇ ਮਾਨਸਿਕ ਸਿਹਤ ਦੇ ਵਿਚਕਾਰ ਸਿੱਧਾ ਸਬੰਧ ਹੈ। ਉਨ੍ਹਾਂ ਦੱਸਿਆ ਕਿ ਸਰੀਰਕ ਸਿਹਤ ਅਤੇ ਮਾਨਸਿਕ ਸਿਹਤ ਇਕੋ ਸਿੱਕੇ ਦੇ ਦੋ ਪਹਿਲੂ ਦੀ ਤਰ੍ਹਾਂ ਹੀ ਹਨ। ਕਿਸੇ ਵੀ ਇੱਕ ਪਹਿਲੂ ਨੂੰ ਨਜ਼ਰਅੰਦਾਜ ਕਰਨਾ ਦੂਸਰਾ ਪਹਿਲੂ ਨੂੰ ਨਕਾਰਾਤਮਕ ਤਰੀਕੇ ਨਾਲ ਪ੍ਰਭਾਵਿਤ ਕਰਦਾ ਹੈ। ਨੌਜਵਾਨ ਹੋਣ ਜਾਂ ਬਜੁਰਗਾਂ ਸਾਰੇ ਉਮਰ ਵਰਗ ਦੇ ਲੋਕ ਇਸ ਸਮੱਸਿਆ ਨਾਲ ਜੂਝ ਰਹੇ ਹਨ। ਇਸ ਲਈ ਸਮੱਸਿਆ ਨੂੰ ਛਪਾਉਣ ਦੀ ਥਾਂ ਉਸ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। 
 
ਡਾ. ਸਿੰਘ ਨੇ ਮਾਨਸਿਕ ਰੋਗਾਂ ਅਤੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਉਦਾਸੀ, ਇਕੱਲਤਾ, ਆਪਣੇ-ਆਪ ਨੂੰ ਨਕਾਰਾ ਸਮਝਣਾ, ਬੇਚੈਨੀ, ਨੀਂਦ ਘੱਟ ਜਾਂ ਵੱਧ ਆਉਣਾ, ਕੰਨਾਂ ਵਿਚ ਅਵਾਜ਼ਾਂ ਪੈਣੀਆਂ, ਦੰਦਲ ਪੈਣਾ, ਯਾਦ ਸ਼ਕਤੀ ਘਟਣਾ, ਵਾਰ-ਵਾਰ ਹੱਥ ਧੋਣਾ, ਚੀਜ਼ਾਂ ਦੀ ਵਰਤੋਂ ਸਮੇਂ ਵਹਿਮ ਭਰਮ ਰੱਖਣਾ, ਗੁੱਸੇ ਦਾ ਵੱਧਣਾ, ਚਿੜਚੜਾਪਣ, ਗੱਲਾਂ ਭੁੱਲਣੀਆਂ, ਖੁਦਕੁਸ਼ੀ ਦਾ ਵਿਚਾਰ ਆਉਣਾ ਆਦਿ ਮਾਨਸਿਕ ਰੋਗ ਦੀਆਂ ਨਿਸ਼ਾਨੀਆਂ ਹਨ ਅਤੇ ਜੇਕਰ ਅਜਿਹੇ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਲੈਣ ਤਾਂ ਉਹ ਇੱਕ ਆਮ ਵਿਅਕਤੀ ਵਾਂਗ ਸਿਹਤਮੰਦ ਜਿੰਦਗੀ ਬਤੀਤ ਕਰ ਸਕਦੇ ਹਨ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਮੈਡੀਕਲ ਅਫਸਰ ਡਾ. ਰਮਨ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਜ਼ਿਲ੍ਹਾ ਅੰਕੜਾ ਅਫ਼ਸਰ ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.