Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ

16 ਅਗਸਤ, 2026 02:44 PM

ਪ੍ਰੀਤ ਪੱਤੀ

ਖਰੜ:  ਆਜ਼ਾਦੀ ਦਿਵਸ ਦੇ ਪਵਿੱਤਰ ਮੌਕੇ ’ਤੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ ਵਾਤਾਵਰਣ ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਜੈਕਟ ਤਹਿਤ ਲਗਭਗ 1000 ਬੂਟਿਆਂ ਦੀ ਵੰਡ ਕੀਤੀ ਗਈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਖਰੜ ਅਤੇ ਆਸ-ਪਾਸ ਦੇ ਖੇਤਰ ਨੂੰ ਹੋਰ ਹਰਾ-ਭਰਾ ਬਣਾਉਣਾ, ਵਾਤਾਵਰਣ ਨੂੰ ਸਾਫ਼ ਅਤੇ ਸਿਹਤਮੰਦ ਰੱਖਣਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਸੀ।

ਇਸ ਮੌਕੇ ਤੁਲਸੀ, ਗੁਲਾਬ, ਅਮਰੂਦ, ਅੰਬ, ਸਹਿਜਣਾ, ਕੜੀ ਪੱਤਾ, ਨਿੰਬੂ ਸਮੇਤ ਵੱਖ-ਵੱਖ ਕਿਸਮਾਂ ਦੇ ਫਲਦਾਰ, ਫੁੱਲਦਾਰ ਅਤੇ ਔਸ਼ਧੀ ਬੂਟੇ ਵੰਡੇ ਗਏ। ਕਲੱਬ ਵੱਲੋਂ ਲੋਕਾਂ ਨੂੰ ਇਨ੍ਹਾਂ ਬੂਟਿਆਂ ਨੂੰ ਆਪਣੇ ਘਰਾਂ, ਦੁਕਾਨਾਂ, ਸੰਸਥਾਵਾਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ।

ਇਹ ਵਿਸ਼ੇਸ਼ ਪ੍ਰੋਜੈਕਟ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਦੀਆਂ ਸਰਹੱਦਾਂ ’ਤੇ ਦੇਸ਼ ਦੀ ਰੱਖਿਆ ਕਰ ਰਹੇ ਬਹਾਦਰ ਸੈਨਿਕਾਂ ਨੂੰ ਸਮਰਪਿਤ ਕੀਤਾ ਗਿਆ। ਕਲੱਬ ਮੈਂਬਰਾਂ ਨੇ ਕਿਹਾ ਕਿ ਆਜ਼ਾਦੀ ਦੇ ਮਹਾਨ ਯੋਧਿਆਂ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਸੈਨਿਕਾਂ ਨੂੰ ਸੱਚੀ ਸ਼ਰਧਾਂਜਲੀ ਇਹ ਵੀ ਹੈ ਕਿ ਅਸੀਂ ਆਪਣੇ ਦੇਸ਼ ਨੂੰ ਹੋਰ ਹਰਾ-ਭਰਾ, ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ।

ਇਸ ਪ੍ਰੋਜੈਕਟ ਦਾ ਉਦਘਾਟਨ ਐਸ.ਡੀ.ਐਮ. ਖਰੜ ਸਰਦਾਰ ਗੁਰਮੀਤ ਸਿੰਘ ਜੀ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਰੋਟਰੀ ਕਲੱਬ ਖਰੜ ਹੈਰੀਟੇਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਸੰਭਾਲ ਅਤੇ ਸਮਾਜਿਕ ਭਲਾਈ ਨਾਲ ਜੁੜੇ ਅਜਿਹੇ ਪ੍ਰੋਜੈਕਟ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਲੱਬ ਨੂੰ ਭਵਿੱਖ ਵਿੱਚ ਵੀ ਅਜਿਹੇ ਹੋਰ ਪ੍ਰੋਜੈਕਟ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਅਸਿਸਟੈਂਟ ਗਵਰਨਰ, ਜ਼ੋਨ 9, ਸਰਦਾਰ ਕਮਲਦੀਪ ਸਿੰਘ ਟਿਵਣਾ ਜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਕਲੱਬ ਵੱਲੋਂ ਕੀਤੇ ਇਸ ਵਾਤਾਵਰਣ-ਪੱਖੀ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਲੱਬ ਮੈਂਬਰਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਹੋਰ ਵਾਤਾਵਰਣ ਅਤੇ ਸਮਾਜਿਕ ਭਲਾਈ ਦੇ ਪ੍ਰੋਜੈਕਟ ਕਰਨ ਲਈ ਪ੍ਰੇਰਿਤ ਕੀਤਾ।

ਰੋਟਰੀ ਕਲੱਬ ਖਰੜ ਹੈਰੀਟੇਜ ਦੇ ਪ੍ਰਧਾਨ ਰੋਟੇਰੀਅਨ ਹਰਸਿਮਰਨ ਸਿੰਘ ਲੇਹਲ, ਸਕੱਤਰ ਰੋਟੇਰੀਅਨ ਜਸਕਰਨ ਸਿੰਘ ਟਿਵਣਾ, ਪ੍ਰੋਜੈਕਟ ਚੇਅਰਮੈਨ ਰੋਟੇਰੀਅਨ ਕੁਲਦੀਪ ਸਿੰਘ ਹੀਰਾ ਅਤੇ ਕਲੱਬ ਦੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਇੱਕ ਦਿਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਲਗਾਤਾਰ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇ ਮੌਕੇ 1000 ਬੂਟਿਆਂ ਦੀ ਵੰਡ ਰਾਹੀਂ ਕਲੱਬ ਨੇ ਵਾਤਾਵਰਣ ਸੰਭਾਲ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਇਹ ਪ੍ਰੋਜੈਕਟ ਆਜ਼ਾਦੀ ਘੁਲਾਟੀਆਂ ਅਤੇ ਸਾਡੇ ਬਹਾਦਰ ਸੈਨਿਕਾਂ ਨੂੰ ਸਮਰਪਿਤ ਕਰਕੇ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕਰਨ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਖਰੜ ਹੈਰੀਟੇਜ ਭਵਿੱਖ ਵਿੱਚ ਵੀ ਵਾਤਾਵਰਣ, ਸਿਹਤ, ਸਿੱਖਿਆ ਅਤੇ ਸਮਾਜਿਕ ਭਲਾਈ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਪਹਿਲ ਦੇ ਕੇ ਕੰਮ ਕਰਦਾ ਰਹੇਗਾ ਅਤੇ ਸਮਾਜ ਦੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਉਪਰਾਲਿਆਂ ਨਾਲ ਜੋੜਿਆ ਜਾਵੇਗਾ।

ਕਲੱਬ ਵੱਲੋਂ ਇਸ ਮੌਕੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਹਰਾ-ਭਰਾ, ਸਾਫ਼, ਸੁੰਦਰ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

“ਇੱਕ ਬੂਟਾ — ਇੱਕ ਨਵੀਂ ਜ਼ਿੰਦਗੀ, ਇੱਕ ਹਰਾ ਕਦਮ — ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ।”

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ