ਫਿਰੋਜ਼ਪੁਰ/ਚੰਡੀਗੜ੍ਹ : ਪੰਜਾਬ ਪੁਲਸ ਵਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਫਿਰੋਜ਼ਪੁਰ 'ਚ ਕਾਊਂਟਰ ਇੰਟੈਲੀਜੈਂਸ ਵਲੋਂ ਸੂਚਨਾ ਦੇ ਆਧਾਰ 'ਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਪਾਕਿਸਤਾਨ 'ਚ ਲੁਕੇ ਬੀ. ਕੇ. ਆਈ. ਦੇ ਆਪਰੇਟਿਵ ਹਰਵਿੰਦਰ ਰਿੰਦਾ ਨੇ ਰਚੀ ਸੀ। ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਯੂ. ਕੇ., ਅਮਰੀਕਾ, ਯੂਰਪ ਆਧਾਰਿਤ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਗ੍ਰਨੇਡਾਂ ਦੀ ਵਰਤੋਂ ਕਰਕੇ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਰਗਰਮੀ ਨਾਲ ਸਾਜ਼ਿਸ਼ ਰਚ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ 2 ਹੈਂਡ ਗ੍ਰਨੇਡ ਅਤੇ ਇਕ ਬੇਰੇਟਾ 9 ਐੱਮ. ਐੱਮ. ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਹੈ।