ਚੰਡੀਗੜ੍ਹ/ਜਲੰਧਰ : ਆਮ ਆਦਮੀ ਪਾਰਟੀ ਨੇ ਪੰਜਾਬ ’ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਹਲਕਿਆਂ ਲਈ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਇਨ੍ਹਾਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰਕੇ ਜ਼ਮੀਨੀ ਪੱਧਰ ’ਤੇ ਆਪਣੀ ਪਕੜ ਨੂੰ ਮਜ਼ਬੂਤ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਸੇਵਾ ਦਾ ਇਕ ਮੌਕਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਨਵ-ਨਿਯੁਕਤ ਅਹੁਦੇਦਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ’ਚ ਅਹਿਮ ਕੜੀ ਦਾ ਕੰਮ ਕਰਨਗੇ ਅਤੇ ਅਸੀਂ ਮਿਲ ਕੇ ਰੰਗਲੇ ਪੰਜਾਬ ਦੇ ਸੁਫ਼ਨੇ ਨੂੰ ਸਾਕਾਰ ਕਰਾਂਗੇ।