Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

'ਆਪ' ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਚਤੁਰਵੇਦੀ ਖ਼ਿਲਾਫ਼ ਦਿੱਤੀ ਸ਼ਿਕਾਇਤ, ਲੁਧਿਆਣਾ 'ਚ ਵੀ ਦਰਜ ਹੋਇਆ ਪਰਚਾ

16 ਅਕਤੂਬਰ, 2025 05:52 PM

ਲੁਧਿਆਣਾ : ਲੁਧਿਆਣਾ 'ਚ ਹਲਕਾ ਸੈਂਟਰਲ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਅਸ਼ੋਕ ਕੁਮਾਰ ਪਰਾਸ਼ਰ (ਪੱਪੀ) ਨੇ ਜਨਤਾ ਪਾਰਟੀ ਦੇ ਪ੍ਰਧਾਨ ਨਵਨੀਤ ਚਤੁਰਵੇਦੀ ਖ਼ਿਲਾਫ਼ ਡਵੀਜ਼ਨ ਨੰਬਰ 2 ਪੁਲਿਸ ਸਟੇਸ਼ਨ ਵਿਚ ਇੱਕ ਸ਼ਿਕਾਇਤ ਦਰਜ ਕਰਵਾਈ ਹੈ। ਵਿਧਾਇਕ ਪਰਾਸ਼ਰ ਨੇ ਦੋਸ਼ ਲਾਇਆ ਹੈ ਕਿ ਚਤੁਰਵੇਦੀ ਨੇ ਉਨ੍ਹਾਂ ਦੇ ਰਾਜ ਸਭਾ ਨਾਮਜ਼ਦਗੀ ਪੱਤਰਾਂ 'ਤੇ ਜਾਅਲੀ ਦਸਤਖਤ ਕੀਤੇ ਸਨ। ਇਸ ਤਹਿਤ ਨਵਨੀਤ ਚਤੁਰਵੇਦੀ ਖ਼ਿਲਾਫ਼ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 318 (4), 338, 336 (3) ਅਤੇ 61 (2) ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਸ਼ਿਕਾਇਤ ਵਿਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਚਤੁਰਵੇਦੀ ਦੇ ਇਹ ਕੰਮ ਚੋਣ ਕਮਿਸ਼ਨ ਅਤੇ ਜਨਤਾ ਨੂੰ ਗੁੰਮਰਾਹ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਸਨ, ਜੋ ਕਿ ਇਕ ਗੰਭੀਰ ਅਪਰਾਧਿਕ ਜੁਰਮ ਹੈ।

ਵਿਧਾਇਕ ਅਸ਼ੋਕ ਪਰਾਸ਼ਰ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਦਾ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੂੰ ਵਟਸਐਪ 'ਤੇ ਇਕ ਤਸਵੀਰ ਮਿਲੀ, ਜਿਸ ਵਿਚ ਵਿਧਾਇਕਾਂ ਦੀ ਇਕ ਸੂਚੀ ਦਿਖਾਈ ਗਈ ਸੀ, ਜਿਨ੍ਹਾਂ ਦੇ ਦਸਤਖਤਾਂ ਨਾਲ ਚਤੁਰਵੇਦੀ ਦੇ ਨਾਂ ਨੂੰ ਰਾਜ ਸਭਾ ਮੈਂਬਰ ਵਜੋਂ ਪ੍ਰਸਤਾਵਿਤ ਕੀਤਾ ਗਿਆ ਸੀ। ਪਰਾਸ਼ਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਚਤੁਰਵੇਦੀ ਨੂੰ ਕਦੇ ਵੀ ਆਪਣੇ ਨਾਂ ਦੀ ਵਰਤੋਂ ਕਰਨ ਦਾ ਅਧਿਕਾਰ ਨਹੀਂ ਦਿੱਤਾ ਤੇ ਉਕਤ ਦਸਤਖਤ ਪੂਰੀ ਤਰ੍ਹਾਂ ਨਾਲ ਜਾਅਲੀ ਸਨ। ਪਰਾਸ਼ਰ ਨੇ ਇਸ ਕਾਰਵਾਈ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਹੇਰਫੇਰ ਕਰਨ ਦੀ ਕੋਸ਼ਿਸ਼ ਦੱਸਿਆ ਅਤੇ ਆਉਣ ਵਾਲੀ ਰਾਜ ਸਭਾ ਉਪ ਚੋਣ ਦੀ ਇਮਾਨਦਾਰੀ ਦੀ ਰੱਖਿਆ ਲਈ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਹੈ ਪੂਰਾ ਮਾਮਲਾ
ਨਵਨੀਤ ਚਤੁਰਵੇਦੀ ਨੇ 6 ਅਤੇ 10 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਸ ਵਿਚ ਉਸ ਵੱਲੋਂ 20 ਵਿਧਾਇਕਾਂ ਦੇ ਦਸਤਖਤ ਅਤੇ ਮੋਹਰਾਂ ਪ੍ਰਸਤਾਵਕ ਵਜੋਂ ਲਗਾ ਕੇ ਦਿੱਤੇ ਗਏ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ, ਉਸ ਨੇ ਇਹ ਵੀ ਦਾਅਵਾ ਕੀਤਾ ਸੀ ਕਿ 'ਆਮ ਆਦਮੀ ਪਾਰਟੀ' ਦੇ 67 ਵਿਧਾਇਕ ਉਸ ਦੇ ਸੰਪਰਕ ਵਿਚ ਹਨ ਅਤੇ ਉਸ ਨੂੰ ਰਾਜ ਸਭਾ ਲਈ ਵੋਟ ਦੇਣਗੇ। ਇਸ ਦਾਅਵੇ ਕਾਰਨ 'ਆਪ' ਵਿਚ ਹੰਗਾਮਾ ਮਚ ਗਿਆ ਅਤੇ ਮਾਮਲਾ ਹਾਈਕਮਾਨ ਤੱਕ ਪਹੁੰਚਿਆ। ਇਸ ਤੋਂ ਬਾਅਦ ਵਿਧਾਇਕਾਂ ਨੇ ਵਿਧਾਨ ਸਭਾ ਸਕੱਤਰ ਸਮੇਤ ਡੀ.ਜੀ.ਪੀ. ਨੂੰ ਸ਼ਿਕਾਇਤਾਂ ਦੇ ਕੇ ਜਾਂਚ ਲਈ ਕਿਹਾ ਸੀ। ਕਾਗਜ਼ਾਂ ਦੀ ਜਾਂਚ ਤੋਂ ਪਹਿਲਾਂ ਹੀ ਪੁਲਸ ਨੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਨਵਨੀਤ ਚਤੁਰਵੇਦੀ ਖਿਲਾਫ ਅਪਰਾਧਿਕ ਮਾਮਲੇ ਦਰਜ ਕੀਤੇ ਸਨ। ਪੰਜਾਬ ਪੁਲਸ ਹੁਣ ਚਤੁਰਵੇਦੀ ਦੀ ਹਿਰਾਸਤ ਲਈ ਯਤਨ ਕਰ ਰਹੀ ਹੈ। ਉੱਥੇ ਹੀ ਨਾਮਜ਼ਦਗੀ ਕਾਗਜ਼ਾਂ ਦੀ ਜਾਂਚ ਦੌਰਾਨ, ਚੋਣ ਅਧਿਕਾਰੀਆਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਕਿ ਵਿਧਾਇਕ ਪਰਾਸ਼ਰ ਸਮੇਤ ਸਾਰੇ 10 ਵਿਧਾਇਕਾਂ ਦੇ ਦਸਤਖਤ ਜਾਅਲੀ ਸਨ, ਜਿਸ ਕਾਰਨ ਚਤੁਰਵੇਦੀ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ