Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਆਪਣੇ ਅਕਾਊਂਟ ਦੀ ਵਰਤੋਂ ਹੀ ਨਹੀਂ ਕਰਦੇ 35 ਫੀਸਦੀ ਬੈਂਕ ਖਾਤਾ ਧਾਰਕ

18 ਜੁਲਾਈ, 2025 04:55 PM

ਨਵੀਂ ਦਿੱਲੀ : ਵਿਸ਼ਵ ਬੈਂਕ ਦੀ ਇਕ ਤਾਜ਼ਾ ਰਿਪੋਰਟ ਦੇ ਅਨੁਸਾਰ ਭਾਰਤ ’ਚ ਇਕ ਤਿਹਾਈ ਤੋਂ ਵੱਧ ਬੈਂਕ ਖਾਤਾ ਧਾਰਕ ਆਪਣੇ ਖਾਤਿਆਂ ਦੀ ਵਰਤੋਂ ਨਹੀਂ ਕਰ ਰਹੇ ਹਨ, ਯਾਨੀ ਕਿ ਇਹ ਗੈਰ-ਸਰਗਰਮ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਨ ਧਨ ਯੋਜਨਾ ਤਹਿਤ ਵੱਡੀ ਗਿਣਤੀ ’ਚ ਖੋਲ੍ਹੇ ਗਏ ਖਾਤੇ ਭਾਰਤ ’ਚ ਗੈਰ-ਸਰਗਰਮ ਖਾਤਿਆਂ ਦੀ ਵੱਡੀ ਗਿਣਤੀ ਦਾ ਇਕ ਸੰਭਾਵੀ ਕਾਰਨ ਮੰਨਿਆ ਜਾ ਸਕਦਾ ਹੈ। ਇਕ ਗੈਰ-ਸਰਗਰਮ ਖਾਤਾ ਉਸ ਨੂੰ ਮੰਨਿਆ ਜਾਂਦਾ ਹੈ, ਜਿਸ ’ਚ ਗਾਹਕ ਵੱਲੋਂ ਇਕ ਨਿਸ਼ਚਿਤ ਸਮੇਂ (ਆਮ ਤੌਰ ’ਤੇ 12 ਮਹੀਨੇ) ਤੱਕ ਕੋਈ ਲੈਣ-ਦੇਣ ਨਾ ਕੀਤਾ ਗਿਆ ਹੋਵੇ। ਰਿਪੋਰਟ ਵਿਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਕਿ ਸਰਵੇਖਣ ’ਚ ਸ਼ਾਮਲ ਦੂਜੇ ਵਿਕਾਸਸ਼ੀਲ ਦੇਸ਼ਾਂ ਨਾਲੋਂ ਭਾਰਤ ’ਚ ਗੈਰ-ਸਰਗਰਮ ਉਪਭੋਗਤਾਵਾਂ ਦੀ ਗਿਣਤੀ ਬਹੁਤ ਜ਼ਿਆਦਾ ਸੀ। ਰਿਪੋਰਟ ’ਚ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਸਾਲ 2021 ’ਚ ਦੇਸ਼ ਦੇ ਕੁੱਲ ਖਾਤਾ ਧਾਰਕਾਂ ’ਚੋਂ 35 ਫੀਸਦੀ ਖਾਤਾ ਧਾਰਕਾਂ ਦੇ ਬੈਂਕ ਖਾਤੇ ਗੈਰ-ਸਰਗਰਮ ਸਨ। ਇਹ ਦਰ ਦੂਜੇ ਵਿਕਾਸਸ਼ੀਲ ਦੇਸ਼ਾਂ ’ਚ 5 ਫੀਸਦੀ ਦੀ ਔਸਤ ਨਾਲੋਂ 7 ਗੁਣਾ ਵੱਧ ਹੈ।

ਜਨ ਧਨ ਯੋਜਨਾ ਨਾਲ ਵਧੀ ਖਾਤਿਆਂ ਦੀ ਗਿਣਤੀ

ਵਿਸ਼ਵ ਬੈਂਕ ਦੀ ਇਹ ਰਿਪੋਰਟ ਦੇਸ਼ ’ਚ ਖਾਤਿਆਂ ਦੀ ਉੱਚ ਪੱਧਰੀ ਅਕਿਰਿਆਸ਼ੀਲਤਾ ਲਈ ਅਗਸਤ 2014 ਵਿਚ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਵੱਲ ਇਸ਼ਾਰਾ ਕਰਦੀ ਹੈ। ਇਸ ਸਰਕਾਰੀ ਯੋਜਨਾ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਰਸਮੀ ਬੈਂਕਿੰਗ ਨਾਲ ਜੋੜਨਾ ਸੀ। ਰਿਪੋਰਟ ਦੇ ਅਨੁਸਾਰ ਇਸ ਪ੍ਰੋਗਰਾਮ ਨੇ ਅਪ੍ਰੈਲ 2022 ਤੱਕ ਰਸਮੀ ਬੈਂਕਿੰਗ ਪ੍ਰਣਾਲੀ ਵਿਚ 45 ਕਰੋੜ ਵਾਧੂ ਭਾਰਤੀਆਂ ਨੂੰ ਸ਼ਾਮਲ ਕੀਤਾ। ਹਾਲਾਂਕਿ ਵੱਡੀ ਗਿਣਤੀ ਵਿਚ ਖਾਤੇ ਖੋਲ੍ਹੇ ਜਾਣ ਦੇ ਬਾਵਜੂਦ ਖਾਤਿਆਂ ਦੀ ਸਰਗਰਮ ਵਰਤੋਂ ਦੀ ਘਾਟ ਹੁਣ ਇਕ ਨਵੀਂ ਚੁਣੌਤੀ ਵਜੋਂ ਉੱਭਰੀ ਹੈ।

ਖਾਤੇ ਦੀ ਵਰਤੋਂ ਕਰਨ ਲਈ ਪੈਸੇ ਨਹੀਂ

ਰਿਪੋਰਟ ’ਚ ਖਾਤੇ ਦੀ ਵਰਤੋਂ ਨਾ ਕਰਨ ਦੇ ਕਾਰਨਾਂ ਦਾ ਵੀ ਵਿਸ਼ਲੇਸ਼ਣ ਕੀਤਾ ਗਿਆ ਹੈ। ਸਰਵੇਖਣ ’ਚ ਗੈਰ-ਸਰਗਰਮ ਖਾਤਿਆਂ ਵਾਲਿਆਂ ਨੇ ਇਸ ਲਈ ਬੈਂਕ ਜਾਂ ਵਿੱਤੀ ਸੰਸਥਾ ਤੋਂ ਦੂਰੀ, ਵਿੱਤੀ ਸੰਸਥਾਵਾਂ ’ਚ ਵਿਸ਼ਵਾਸ ਦੀ ਘਾਟ ਅਤੇ ਖਾਤੇ ਦੀ ਕੋਈ ਖਾਸ ਜ਼ਰੂਰਤ ਮਹਿਸੂਸ ਨਾ ਹੋਣ ਦਾ ਹਵਾਲਾ ਦਿੱਤਾ ਹੈ। ਇਸ ਤੋਂ ਇਲਾਵਾ ਸਰਵੇਖਣ ’ਚ ਲੱਗਭਗ 40 ਫੀਸਦੀ ਲੋਕਾਂ ਨੇ ਕਿਹਾ ਕਿ ਉਨ੍ਹਾਂ ਕੋਲ ਖਾਤੇ ਦੀ ਵਰਤੋਂ ਕਰਨ ਲਈ ਲੋੜੀਂਦੇ ਪੈਸੇ ਨਹੀਂ ਹਨ, ਜਦਕਿ ਲੱਗਭਗ 30 ਫੀਸਦੀ ਨੇ ਮੰਨਿਆ ਕਿ ਉਹ ਆਪਣੇ ਖਾਤੇ ਦੀ ਵਰਤੋਂ ਕਰਨ ਵਿਚ ਸਹਿਜ ਮਹਿਸੂਸ ਨਹੀਂ ਕਰਦੇ ਹਨ।

ਔਰਤਾਂ ਦੇ ਗੈਰ-ਸਰਗਰਮ ਖਾਤਿਆਂ ਦੀ ਗਿਣਤੀ ਜ਼ਿਆਦਾ

ਇਹ ਰਿਪੋਰਟ ਲਿੰਗ ਅਸਮਾਨਤਾ ਦੇ ਅੰਕੜਿਆਂ ’ਤੇ ਵੀ ਹਮਲਾ ਕਰਦੀ ਹੈ। ਵਿਕਾਸਸ਼ੀਲ ਦੇਸ਼ਾਂ ’ਚ ਔਸਤਨ ਮਹਿਲਾ ਖਾਤਾ ਧਾਰਕਾਂ ਦੇ ਖਾਤੇ ਮਰਦਾਂ ਦੇ ਮੁਕਾਬਲੇ 5 ਫੀਸਦੀ ਜ਼ਿਆਦਾ ਗੈਰ-ਸਰਗਰਮ ਪਾਏ ਗਏ ਪਰ ਭਾਰਤ ’ਚ ਇਹ ਅੰਤਰ ਬਹੁਤ ਵੱਡਾ ਹੈ। ਇੱਥੇ ਗੈਰ-ਸਰਗਰਮ ਖਾਤਾ ਰੱਖਣ ਵਾਲੀਆਂ ਮਹਿਲਾ ਖਾਤਾ ਧਾਰਕਾਂ (42 ਫੀਸਦੀ) ਅਤੇ ਗੈਰ-ਸਰਗਰਮ ਖਾਤਾ ਰੱਖਣ ਵਾਲੇ ਪੁਰਸ਼ ਖਾਤਾ ਧਾਰਕਾਂ (30 ਫੀਸਦੀ) ਵਿਚਾਲੇ 12 ਫੀਸਦੀ ਦਾ ਵੱਡਾ ਅੰਤਰ ਹੈ। ਰਿਪੋਰਟ ’ਚ ਖੁਲਾਸਾ ਹੋਇਆ ਹੈ ਕਿ ਗੈਰ-ਸਰਗਰਮ ਖਾਤਾ ਰੱਖਣ ਵਾਲੀਆਂ 34 ਫੀਸਦੀ ਔਰਤਾਂ ਨੇ ਕਿਹਾ ਕਿ ਉਹ ਆਪਣੇ ਖਾਤੇ ਦੀ ਵਰਤੋਂ ਕਰਨ ’ਚ ਸਹਿਜ ਨਹੀਂ ਹਨ। ਉਥੇ ਹੀ ਮਰਦਾਂ ’ਚ ਇਹ ਅੰਕੜਾ 26 ਫੀਸਦੀ ਸੀ। ਇਹ ਰਿਪੋਰਟ ਕੋਵਿਡ-19 ਮਹਾਮਾਰੀ ਦੌਰਾਨ 123 ਦੇਸ਼ਾਂ ’ਚ ਲੱਗਭਗ 1.28 ਲੱਖ ਬਾਲਗਾਂ ਦੇ ਸਰਵੇਖਣ ’ਤੇ ਆਧਾਰਿਤ ਹੈ। ਵਿਸ਼ਵ ਪੱਧਰ ’ਤੇ 2021 ਤੱਕ 76 ਫੀਸਦੀ ਬਾਲਗਾਂ ਦਾ ਕਿਸੇ ਬੈਂਕ ਜਾਂ ਹੋਰ ਸੰਸਥਾ ਵਿਚ ਖਾਤਾ ਸੀ। ਉਸੇ ਸਮੇਂ ਇਹ ਅੰਕੜਾ ਸਾਲ 2011 ਵਿਚ 51 ਫੀਸਦੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ