Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਆਪਰੇਸ਼ਨ ਸਿੰਦੂਰ ਦੇ ਨਾਂ 'ਤੇ ਬਚਣਾ ਚਾਹੁੰਦਾ ਸੀ ਪਤਨੀ ਦੇ ਕਤਲ ਦਾ ਦੋਸ਼ੀ, SC ਨੇ ਆਖ਼ੀ ਇਹ ਗੱਲ

24 ਜੂਨ, 2025 07:44 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਾਜ ਲਈ ਪਤਨੀ ਦੇ ਕਤਲ ਮਾਮਲੇ 'ਚ ਦੋਸ਼ੀ ਨੂੰ ਆਤਮ ਸਮਰਪਣ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ। ਦੋਸ਼ੀ ਬਲਜਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਹ ਪਿਛਲੇ 20 ਸਾਲਾਂ ਤੋਂ ਰਾਸ਼ਟਰੀ ਰਾਈਫਲਜ਼ 'ਚ ਬਲੈਕ ਕੈਟ ਕਮਾਂਡੋ ਹੈ ਅਤੇ 'ਆਪਰੇਸ਼ਨ ਸਿੰਦੂਰ' 'ਚ ਵੀ ਸ਼ਾਮਲ ਰਿਹਾ ਹੈ, ਇਸ ਲਈ ਉਸ ਨੂੰ ਵਿਸ਼ੇਸ਼ ਛੋਟ ਦਿੱਤੀ ਜਾਵੇ ਪਰ ਸੁਪਰੀਮ ਕੋਰਟ ਨੇ ਉਸ ਦੀ ਇਹ ਮੰਗ ਠੁਕਰਾ ਦਿੱਤੀ। ਜੱਜ ਉੱਜਲ ਭੂਈਆਂ ਅਤੇ ਜੱਜ ਵਿਨੋਦ ਚੰਦਰਨ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਬਲਜਿੰਦਰ ਸਿੰਘ ਨੇ ਇਹ ਅਪੀਲ ਪੰਜਾਬ ਅਤੇ ਹਰਿਆਣ ਹਾਈ ਕੋਰਟ ਦੇ ਉਸ ਫ਼ੈਸਲਾ ਖ਼ਿਲਾਫ਼ ਕੀਤੀ ਸੀ, ਜਿਸ 'ਚ ਉਸ ਦੀ 10 ਸਾਲ ਦੀ ਸਜ਼ਾ ਬਰਕਰਾਰ ਰੱਖੀ ਗਈ ਸੀ। ਸੁਪਰੀਮ ਕੋਰਟ ਨੇ ਸਾਫ਼ ਕਿਹਾ ਕਿ ਇਹ ਕੋਈ ਆਮ ਮਾਮਲਾ ਨਹੀਂ ਹੈ ਸਗੋਂ ਇਕ ਗੰਭੀਰ ਅਤੇ ਅਣਮਨੁੱਖੀ ਕਤਲ ਦਾ ਮਾਮਲਾ ਹੈ, ਇਸ ਲਈ ਕੋਈ ਰਾਹਤ ਨਹੀਂ ਦਿੱਤੀ ਜਾ ਸਕਦੀ। 

 

ਪਟੀਸ਼ਨਕਰਤਾ ਵਲੋਂ ਪੇਸ਼ ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਨੇ ਕਿਹਾ ਕਿ ਵਿਅਕਤੀ ਨੇ ਆਪਰੇਸ਼ਨ ਸਿੰਦੂਰ 'ਚ ਹਿੱਸਾ ਲਿਆ ਸੀ। ਉਨ੍ਹਾਂ ਕਿਹਾ,''ਪਿਛਲੇ 20 ਸਾਲਾਂ 'ਚ ਮੈਂ ਰਾਸ਼ਟਰੀ ਰਾਈਫਲਜ਼ 'ਚ ਬਲੈਕ ਕੈਟ ਕਮਾਂਡੋ ਵਜੋਂ ਤਾਇਨਾਤ ਹਾਂ।'' ਉਦੋਂ ਬੈਂਚ ਨੇ ਕਿਹਾ,''ਇਸ ਨਾਲ ਤੁਹਾਨੂੰ ਘਰ 'ਤੇ ਅੱਤਿਆਚਾਰ ਕਰਨ ਦੀ ਛੋਟ ਮਿਲ ਜਾਂਦੀ ਹੈ। ਇਹ ਤਾਂ ਦਿੱਸਦਾ ਹੈ ਕਿ ਦੋਸ਼ੀ ਸਰੀਰਕ ਰੂਪ ਨਾਲ ਕਿੰਨਾ ਸਮਰੱਥ ਸੀ ਅਤੇ ਕਿਸ ਤਰ੍ਹਾਂ ਨਾਲ ਪਤਨੀ ਦਾ ਗਲ਼ਾ ਘੁੱਟ ਕੇ ਕਤਲ ਕੀਤਾ ਗਿਆ। ਬੈਂਚ ਨੇ ਕਿਹਾ ਕਿ ਉਹ 6 ਮਹੀਨੇ ਜਾਂ 1 ਸਾਲ ਦੀ ਸਜ਼ਾ ਵਰਗਾ ਮਾਮਲਾ ਨਹੀਂ ਹੈ, ਜਿੱਥੇ ਛੋਟ ਦਿੱਤੀ ਜਾ ਸਕੇ। ਜੱਜ ਚੰਦਰਨ ਨੇ ਕਿਹਾ,''ਹਾਈ ਕੋਰਟ ਨੇ ਤੁਹਾਡੀ ਅਪੀਲ ਖਾਰਜ ਕਰ ਦਿੱਤੀ ਹੈ। ਤੁਸੀਂ ਸੁਪਰੀਮ ਕੋਰਟ 'ਚ ਸਿਰਫ਼ ਵਿਸ਼ੇਸ਼ ਮਨਜ਼ੂਰੀ ਲਈ ਆਏ ਹੋ। ਅਸੀਂ ਤੁਹਾਨੂੰ ਸਰੰਡਰ ਤੋਂ ਛੋਟ ਨਹੀਂ ਦੇਵਾਂਗੇ।''  ਜੁਲਾਈ 2004 'ਚ ਅੰਮ੍ਰਿਤਸਰ ਦੀ ਅਦਾਲਤ ਨੇ ਪਟੀਸ਼ਨਕਰਤਾ ਬਲਜਿੰਦਰ ਸਿੰਘ ਨੂੰ ਵਿਆਹ ਦੇ 2 ਸਾਲਾਂ ਅੰਦਰ ਆਪਣੀ ਪਤਨੀ ਦੀ ਮੌਤ ਲਈ ਧਾਰਾ 304-ਬੀ ਆਈਪੀਸੀ ਦੇ ਅਧੀਨ ਦੋਸ਼ੀ ਠਹਿਰਾਇਆ। ਇਸ ਗੱਲ ਦੀ ਗਵਾਹੀ ਮ੍ਰਿਤਕਾ ਦੇ ਭਰਾ ਅਤੇ ਉਸ ਦੀ ਪਤਨੀ ਨੇ ਦਿੱਤੀ। 

 

ਭਰਾ ਨੇ ਪੁਲਸ ਨੂੰ ਦੱਸਿਆ ਕਿ 18 ਜੁਲਾਈ 2002 ਨੂੰ ਸਵੇਰੇ 9 ਵਜੇ ਉਹ ਭੈਣ ਦੇ ਸਹੁਰੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਪਤੀ (ਦੋਸ਼ੀ) ਅਤੇ ਸਹੁਰੇ ਨੇ ਕੱਪੜੇ ਨਾਲ ਨੂੰਹ ਦਾ ਗਲ਼ਾ ਘੁੱਟ ਦਿੱਤਾ। ਇਸ ਦੌਰਾਨ ਸੱਸ ਅਤੇ ਨਨਾਣ ਨੇ ਉਸ ਦੇ ਹੱਥ-ਪੈਰ ਫੜ੍ਹੇ ਹੋਏ ਸਨ। ਇਹ ਹਾਦਸਾ ਦੇਖ ਕੇ ਭਰਾ ਨੇ ਰੌਲਾ ਪਾਇਆ ਤਾਂ ਸਾਰੇ ਦੋਸ਼ੀ ਦੌੜ ਗਏ ਪਰ ਉਦੋਂ ਤੱਕ ਉਸ ਦੀ ਭੈਣ ਦੀ ਮੌਤ ਹੋ ਗਈ ਸੀ। ਹੇਠਲੀ ਅਦਾਲਤ ਨੇ ਦੋਸ਼ੀ ਪਰਿਵਾਰ ਦੇ ਚਾਰੇ ਮੈਂਬਰਾਂ ਨੂੰ ਬਰੀ ਕਰ ਦਿੱਤਾ ਸੀ ਪਰ ਪਤੀ ਨੂੰ ਦੋਸ਼ੀ ਠਹਿਰਾਇਆ। ਹਾਈ ਕੋਰਟ ਨੇ ਅਪੀਲ ਪੈਂਡਿੰਗ ਰਹਿਣ ਤੱਕ ਉਸ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ, ਜਿਸ ਕਾਰਨ ਉਹ ਕਰੀਬ 17 ਸਾਲਾਂ ਤੋਂ ਜੇਲ੍ਹ ਤੋਂ ਬਾਹਰ ਸੀ। ਮਈ 2025 'ਚ ਹਾਈ ਕੋਰਟ ਨੇ ਅੰਤਿਮ ਫੈਸਲਾ ਦਿੰਦੇ ਹੋਏ ਉਸ ਦੀ ਅਪੀਲ ਖਾਰਜ ਕਰ ਦਿੱਤੀ ਅਤੇ ਸਜ਼ਾ ਬਹਾਲ ਰੱਖੀ। ਹਾਈ ਕੋਰਟ ਨੇ ਆਪਣੇ ਫ਼ੈਸਲੇ 'ਚ ਕਿਹਾ ਸੀ,''ਇਹ ਮਾਮਲਾ ਵਿਵਾਹਿਕ ਜੀਵਨ 'ਚ ਦਾਜ ਦੀ ਮੰਗ ਨੂੰ ਲੈ ਕੇ ਔਰਤ ਦੇ ਉਤਪੀੜਨ ਅਤੇ ਗਲ਼ਾ ਘੁੱਟ ਕੇ ਕਤਲ ਨਾਲ ਸੰਬੰਧਤ ਹੈ।'' 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ