Saturday, April 25, 2026
BREAKING
ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’ ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ PM ਸ਼ਹਿਬਾਜ਼ ਸ਼ਰੀਫ਼ ਨਾਲ ਕੀਤੀ ਮੁਲਾਕਾਤ UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ

ਪੰਜਾਬ

ਆਭਾ ਅਕਾਊਂਂਟ ਬਣਾ ਕੇ ਸਰਕਾਰੀ ਹਸਪਤਾਲਾਂ ਵਿੱਚ "ਸਕੈਨ ਅਤੇ ਸ਼ੇਅਰ ਸੇਵਾ" ਨਾਲ ਤੁਰੰਤ ਤੇ ਕਤਾਰ ਰਹਿਤ ਓ.ਪੀ.ਡੀ. ਰਜਿਸਟ੍ਰੇਸ਼ਨ ਦਾ ਲਾਭ ਉਠਾਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

27 ਸਤੰਬਰ, 2025 11:33 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ ਆਯੂਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਅਧੀਨ ਇਕ ਡਿਜੀਟਲੀ ਇੰਟੀਗ੍ਰੇਟਿਡ ਈਕੋ-ਸਿਸਟਮ ਰਾਹੀਂ ਹੈਲਥਕੇਅਰ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ ਆਈ.ਡੀ.) ਕਿਰੀਏਟ ਕਰਨਾ ਹੈ।
 
ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਇੱਥੇ ਵਧੇਰੇ ਜਾਣਕਾਰੀ ਦਿੰਦਿਆਂ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ ਆਈ.ਡੀ.) ਦੀ ਮਹੱਤਤਾ, ਇਸ ਬਾਰੇ ਲੋਕਾਂ ਤੱਕ ਜਾਗਰੂਕਤਾ ਫੈਲਾਉਣ ਦੀ ਲੋੜ ਅਤੇ ਆਈ.ਡੀ. ਬਣਵਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੀ ਜ਼ਰੂਰਤ ਬਾਰੇ ਦੱਸਿਆ। 
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਬਣਾਈ ਜਾ ਰਹੀ ਆਭਾ ਆਈ.ਡੀ. ਹਰ ਨਾਗਰਿਕ ਲਈ ਡਿਜੀਟਲ ਸਿਹਤ ਪਛਾਣ ਹੈ, ਜੋ ਮੈਡੀਕਲ ਰਿਕਾਰਡ ਨੂੰ ਸੁਰੱਖਿਅਤ ਅਤੇ ਸੰਗਠਿਤ ਰੂਪ ਵਿੱਚ ਇਕੱਠਾ ਕਰਦੀ ਹੈ। ਇਹ ਆਈ.ਡੀ. ਵਿਅਕਤੀ ਨੂੰ ਆਪਣੀ ਸਿਹਤ ਸਬੰਧੀ ਜਾਣਕਾਰੀ ਨੂੰ ਆਸਾਨੀ ਨਾਲ ਕਿਤੇ ਵੀ ਅਤੇ ਕਿਸੇ ਵੀ ਸਮੇਂ ਐਕਸੈੱਸ ਕਰਨ ਯੋਗ ਬਣਾਉਂਦੀ ਹੈ। ਆਭਾ - ਹੈਲਥ ਅਕਾਊਂਟ ਰਾਹੀਂ ਆਪਣੇ ਸਿਹਤ ਰਿਕਾਰਡ ਨੂੰ ਡਿਜ਼ੀਟਲੀ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਆਭਾ ਆਈ.ਡੀ ਭਵਿੱਖ ਦੇ ਸਿਹਤ ਸੰਭਾਲ ਸਿਸਟਮ ਦਾ ਮੂਲ ਆਧਾਰ ਹੈ। ਜਿਵੇਂ ਹਰ ਵਿਅਕਤੀ ਦਾ ਆਧਾਰ ਕਾਰਡ ਹੋਣਾ ਲਾਜ਼ਮੀ ਬਣ ਗਿਆ ਹੈ, ਉਸੇ ਤਰ੍ਹਾਂ ਆਭਾ ਆਈ.ਡੀ. ਵੀ ਹਰ ਵਿਅਕਤੀ ਲਈ ਬਹੁਤ ਜ਼ਰੂਰੀ ਹੋਵੇਗੀ। ਇਹ ਆਈ.ਡੀ. ਸਿਰਫ਼ ਮੈਡੀਕਲ ਰਿਕਾਰਡ ਨੂੰ ਡਿਜੀਟਲ ਰੂਪ ਵਿੱਚ ਜੋੜਦੀ ਨਹੀਂ, ਸਗੋਂ ਇਲਾਜ ਨੂੰ ਤੇਜ਼, ਸੁਚੱਜਾ ਅਤੇ ਪ੍ਰਭਾਵਸ਼ਾਲੀ ਵੀ ਬਣਾਉਂਦੀ ਹੈ। ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ ਨੂੰ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ ਦੇ ਤਹਿਤ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਸਿਹਤ ਰਿਕਾਰਡ ਨੂੰ ਡਿਜੀਟਲ ਰੂਪ ਵਿੱਚ ਸੁਰੱਖਿਅਤ ਰੱਖਿਆ ਜਾ ਸਕੇ। ਆਭਾ ਹੈਲਥ ਆਈਡੀ ਕਾਰਡ ਇੱਕ 14 ਅੰਕਾਂ ਦਾ ਵਿਲੱਖਣ ਨੰਬਰ ਹੈ, ਜਿਸ ਨਾਲ ਤੁਸੀਂ ਆਪਣੇ ਸਿਹਤ ਰਿਕਾਰਡਾਂ ਨੂੰ ਡਿਜੀਟਲ ਰੂਪ ਵਿੱਚ ਲਿੰਕ ਕਰ ਸਕਦੇ ਹੋ। ਇਸ ਦੇ ਨਾਲ, ਜਦੋਂ ਤੁਸੀਂ ਡਾਕਟਰ ਕੋਲ ਜਾਂਦੇ ਹੋ ਤਾਂ ਤੁਹਾਨੂੰ ਰਿਪੋਰਟ ਆਪਣੇ ਨਾਲ ਲੈ ਕੇ ਜਾਣ ਦੀ ਜ਼ਰੂਰਤ ਨਹੀਂ ਪਵੇਗੀ।
 
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ) ਆਧਾਰਿਤ ਸਕੈਨ ਅਤੇ ਸ਼ੇਅਰ ਸੇਵਾ ਨਾਲ ਤੁਰੰਤ ਤੇ ਕਤਾਰ ਰਹਿਤ (ਆਊਟ ਪੇਸ਼ੈਂਟ ਡਿਪਾਰਟਮੈਂਟ) ਓ.ਪੀ.ਡੀ. ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਸੇਵਾ ਰਾਹੀਂ ਮਰੀਜ਼ਾਂ ਨੂੰ ਹਸਪਤਾਲਾਂ ਦੀਆਂ ਲੰਬੀਆਂ ਕਤਾਰਾਂ ਵਿਚ ਖੜ੍ਹਾ ਹੋਣ ਦੀ ਲੋੜ ਵੀ ਨਹੀਂ ਪਵੇਗੀ। ਇਸ ਲਈ ਸਰਕਾਰੀ ਹਸਪਤਾਲਾਂ ਵਿਚ ਆਭਾ ਆਧਾਰਿਤ ਸਕੈਨ ਅਤੇ ਸ਼ੇਅਰ ਸੇਵਾ ਨਾਲ ਤੁਰੰਤ ਤੇ ਕਤਾਰ ਰਹਿਤ ਓ.ਪੀ.ਡੀ. ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਦੇਸ਼ ਦਾ ਕੋਈ ਵੀ ਨਾਗਰਿਕ ਆਭਾ ਕਾਰਡ ਬਣਵਾ ਸਕਦਾ ਹੈ। ਜੇਕਰ ਤੁਹਾਨੂੰ ਅਜੇ ਤੱਕ ਆਪਣਾ ਆਭਾ ਕਾਰਡ ਨਹੀਂ ਮਿਲਿਆ ਹੈ ਤਾਂ ਤੁਸੀਂ ਘਰ ਬੈਠੇ ਇਸ ਲਈ ਅਪਲਾਈ ਕਰ ਸਕਦੇ ਹੋ। ਆਭਾ ਕਾਰਡ ਬਣਾਉਣ ਲਈ ਸਭ ਤੋਂ ਪਹਿਲਾਂ ਤੁਹਾਨੂੰ ਆਭਾ ਕਾਰਡ ਦੀ ਅਧਿਕਾਰਤ ਵੈੱਬਸਾਈਟ https://abha.abdm.gov.in/abha/v3/ 'ਤੇ ਜਾਣਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ 'ਕਰੇਟ ਔਰਾ ਨੰਬਰ' 'ਤੇ ਕਲਿੱਕ ਕਰਨਾ ਹੋਵੇਗਾ। ਫਿਰ ਤੁਹਾਨੂੰ ਆਪਣੇ ਆਧਾਰ ਕਾਰਡ ਜਾਂ ਡਰਾਈਵਿੰਗ ਲਾਇਸੈਂਸ ਦਾ ਵਿਕਲਪ ਚੁਣਨਾ ਹੋਵੇਗਾ। ਤੁਸੀਂ ਜੋ ਵੀ ਚੁਣਦੇ ਹੋ, ਆਧਾਰ ਕਾਰਡ ਜਾਂ ਡਰਾਈਵਿੰਗ ਲਾਈਸੈੰਸ, ਤੁਹਾਨੂੰ ਉਸਦਾ ਨੰਬਰ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਹੇਠਾਂ ਦਿਖਾਏ ਗਏ 'ਮੈਂ ਸਹਿਮਤ ਹਾਂ' ਦੇ ਬਾਕਸ 'ਤੇ ਟਿਕ ਕਰਨਾ ਹੋਵੇਗਾ। ਇਸ ਤੋਂ ਬਾਅਦ, ਤੁਹਾਡੇ ਆਧਾਰ ਕਾਰਡ ਨਾਲ ਜੁੜੇ ਮੋਬਾਈਲ ਨੰਬਰ 'ਤੇ ਓ ਟੀ ਪੀ ਆਵੇਗਾ, ਇਸ ਨੂੰ ਜਮ੍ਹਾਂ ਕਰਨ ਤੋਂ ਬਾਅਦ, ਤੁਹਾਡਾ ਆਧਾਰ ਕਾਰਡ ਬਣ ਜਾਵੇਗਾ। 
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਵਧ-ਚੜ੍ਹ ਕੇ ਆਪੋ-ਆਪਣੀ ਆਭਾ ਆਈ.ਡੀ ਤਿਆਰ ਕਰਨ ਅਤੇ ਹੋਰਾਂ ਨੂੰ ਵੀ ਇਸ ਬਾਰੇ ਉਤਸ਼ਾਹਿਤ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਆਭਾ ਆਈ.ਡੀ. ਬਣਾਉਣਾ ਬਿਲਕੁੱਲ ਮੁਫ਼ਤ ਹੈ ਅਤੇ ਇਸ ਲਈ ਤੁਹਾਨੂੰ ਸਿਰਫ਼ ਆਪਣਾ ਆਧਾਰ ਕਾਰਡ ਜਾਂ ਡਰਾਈਵਿੰਗ ਲਾਇਸੈਂਸ ਅਤੇ ਮੋਬਾਈਲ ਨੰਬਰ ਦੀ ਲੋੜ ਹੁੰਦੀ ਹੈ। ਤੁਸੀਂ https://Abha.abdm.gov.in 'ਤੇ ਜਾ ਕੇ ਜਾਂ ਨਜ਼ਦੀਕੀ ਸਿਹਤ ਕੇਂਦਰ ਵਿਚ ਜਾ ਕੇ ਆਪਣੀ ਆਈ.ਡੀ. ਤਿਆਰ ਕਰਵਾ ਸਕਦੇ ਹੋ। ਆਓ, ਅਸੀਂ ਸਾਰੇ ਮਿਲ ਕੇ ਆਪਣੀ ਆਭਾ ਆਈ.ਡੀ ਬਣਾਈਏ ਅਤੇ ਡਿਜੀਟਲ ਭਵਿੱਖ ਵੱਲ ਇੱਕ ਪੱਕਾ ਕਦਮ ਚੁੱਕੀਏ।
 
Have something to say? Post your comment

ਅਤੇ ਪੰਜਾਬ ਖਬਰਾਂ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼