ਨਵਾਂਸ਼ਹਿਰ '(ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਸਿਹਤ ਬਲਾਕ ਮੁਕੰਦਪੁਰ ਅਧੀਨ ਆਉਂਦੇ ਔੜ ਵਿਖੇ ਸਥਿਤ ਆਮ ਆਦਮੀ ਕਲੀਨਕ ਦੇ ਨਵੇਂ ਮੈਡੀਕਲ ਅਫਸਰ ਡਾ. ਓਪੇੰਦਰ ਸਿੰਘ ਨੂੰ ਇੰਮਪੈਨਲਮੈੰਟ ਪੱਤਰ ਸੌਂਪਿਆ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕ ਸਿਹਤ ਸੰਭਾਲ ਖੇਤਰ ਵਿੱਚ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇੱਕ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ ਕੁੱਲ 19 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 104 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 46 ਕਿਸਮਾਂ ਦੇ ਮੁਫ਼ਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟ੍ਰੇਸ਼ਨ , ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।