Thursday, November 12, 2026
BREAKING
• ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ • 34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ • ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ • ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ ਹੋਵੇਗਾ ਸਾਹਮਣਾ • ਮੌਸਮ ਦੀ ਮਾਰ ਨਾਲ ਅਨਾਜ ਬਾਜ਼ਾਰ ’ਚ ਤੇਜ਼ੀ, ਮੱਕੀ ਦੇ ਭਾਅ 40 ਫੀਸਦੀ ਤੱਕ ਵਧੇ • ਮੂਡੀਜ਼ ਨੇ ਭਾਰਤ ਦੀ ਵਾਧਾ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 7 ਫੀਸਦੀ, ਗਲੋਬਲ ਜੋਖਮਾਂ ਨੂੰ ਲੈ ਕੇ ਕੀਤਾ ਚੌਕਸ • ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ • ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

12 ਨਵੰਬਰ, 2026 06:33 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ ਗੀਤਾਂਜਲੀ ਸਿੰਘ ਵੱਲੋਂ ਆਮ ਆਦਮੀ ਕਲੀਨਿਕ, ਨਵਾਂਸ਼ਹਿਰ ਅਤੇ ਆਮ ਆਦਮੀ ਕਲੀਨਿਕ, ਪੰਡੌਰਾ ਮੁਹੱਲਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਮਰੀਜ਼ਾਂ ਦੀ ਓ.ਪੀ.ਡੀ., ਸਟਾਫ਼ ਦੀ ਕਾਰਗੁਜ਼ਾਰੀ, ਦਵਾਈਆਂ ਦੀ ਉਪਲੱਬਧਤਾ, ਲੈਬ ਟੈਸਟਾਂ ਅਤੇ ਰਿਕਾਰਡ ਦੇ ਰੱਖ-ਰਖਾਅ ਦੀ ਸਮੀਖਿਆ ਕੀਤੀ ਗਈ। 
 
ਸਿਵਲ ਸਰਜਨ ਡਾ ਗੀਤਾਂਜਲੀ ਸਿੰਘ ਨੇ ਹਦਾਇਤ ਕੀਤੀ ਕਿ ਹਰੇਕ ਮਰੀਜ਼ ਦੀ ਜਾਂਚ ਸਮੇਂ ਬਲੱਡ ਪ੍ਰੈਸ਼ਰ, ਕੱਦ, ਭਾਰ ਅਤੇ ਹੋਰ ਲੋੜੀਂਦੇ ਸਿਹਤ ਮਾਪਦੰਡਾਂ ਦੀ ਐਂਟਰੀ ਸਿਹਤ ਰਿਕਾਰਡ ਵਿੱਚ ਲਾਜ਼ਮੀ ਤੌਰ 'ਤੇ ਕੀਤੀ ਜਾਵੇ। ਉਨ੍ਹਾਂ ਆਭਾ ਆਈ.ਡੀ. ਬਣਾਉਣ ਅਤੇ ਇਸ ਦੀ ਵਰਤੋਂ ਸਬੰਧੀ ਵੀ ਸਟਾਫ਼ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਡਿਜੀਟਲ ਸਿਹਤ ਰਿਕਾਰਡ ਨੂੰ ਸੁਚੱਜੇ ਢੰਗ ਨਾਲ ਅਪਡੇਟ ਰੱਖਣ ਲਈ ਕਿਹਾ।
 
ਉਨ੍ਹਾਂ ਕਲੀਨਿਕਾਂ ਵਿੱਚ ਉਪਲੱਬਧ 107 ਕਿਸਮਾਂ ਦੀਆਂ ਦਵਾਈਆਂ ਦੇ ਸਟਾਕ ਅਤੇ ਉਪਲੱਬਧਤਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਇਲਾਵਾ ਨਿਰਧਾਰਤ ਲੈਬ ਟੈਸਟਾਂ ਦੀ ਸਹੂਲਤ, ਟੈਸਟਾਂ ਦੀ ਰਿਪੋਰਟ ਅਤੇ ਸਬੰਧਤ ਰਿਕਾਰਡ ਨੂੰ ਸਹੀ ਢੰਗ ਨਾਲ ਸੰਭਾਲਣ ਦੇ ਨਿਰਦੇਸ਼ ਦਿੱਤੇ।
 
ਉਨ੍ਹਾਂ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਅਤੇ ਸਮੇਂ ਸਿਰ ਰੈਫਰਲ, ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਉੱਚਿਤ ਸਿਹਤ ਸੰਸਥਾਵਾਂ ਵਿਖੇ ਰੈਫਰ ਕਰਨ ਅਤੇ ਕੁੱਤੇ ਦੇ ਵੱਢਣ ਦੇ ਮਾਮਲਿਆਂ ਵਿੱਚ ਤੁਰੰਤ ਲੋੜੀਂਦਾ ਇਲਾਜ ਤੇ ਐਂਟੀ-ਰੇਬੀਜ਼ ਟੀਕਾਕਰਨ ਸੇਵਾਵਾਂ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ।
 
ਸਿਵਲ ਸਰਜਨ ਨੇ ਬਾਇਓਮੈਡੀਕਲ ਵੇਸਟ ਦੇ ਨਿਯਮਾਂ ਅਨੁਸਾਰ ਵੱਖ-ਵੱਖ ਸ਼੍ਰੇਣੀਆਂ ਵਿੱਚ ਨਿਪਟਾਰੇ, ਕਲੀਨਿਕਾਂ ਦੀ ਸਾਫ਼-ਸਫ਼ਾਈ ਅਤੇ ਇੰਫੈਕਸ਼ਨ ਕੰਟਰੋਲ ਪ੍ਰਬੰਧਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨਾਲ ਸੁਚੱਜਾ ਵਿਵਹਾਰ, ਸਮੇਂ ਸਿਰ ਜਾਂਚ ਅਤੇ ਮਿਆਰੀ ਇਲਾਜ ਸਿਹਤ ਸੇਵਾਵਾਂ ਦਾ ਅਹਿਮ ਹਿੱਸਾ ਹਨ। ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਲੋਕਾਂ ਦਾ ਸਰਕਾਰੀ ਸਿਹਤ ਸੇਵਾਵਾਂ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ।
 


Have something to say? Post your comment

ਅਤੇ ਪੰਜਾਬ ਖਬਰਾਂ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ