Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

07 ਜੂਨ, 2026 07:06 PM

ਧੂਰੀ : ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਦਾ ਵਿਰੋਧ ਕਰਨ ਤੋਂ ਲੈ ਕੇ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਅਤੇ ਐਸ.ਵਾਈ.ਐਲ. ਮੁੱਦੇ 'ਤੇ ਪੰਜਾਬ ਵਿਰੋਧੀ ਰਵੱਈਆ ਅਪਣਾਉਣ ਤੱਕ, ਭਾਜਪਾ ਦੀ ਨੀਅਤ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ, ਜਿਸ ਲਈ ਭਾਜਪਾ ਸਰਕਾਰ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਨ ਅਤੇ ਅੰਤਰਰਾਸ਼ਟਰੀ ਵਪਾਰਕ ਸਮਝੌਤਿਆਂ ਰਾਹੀਂ ਵੀ ਕਿਸਾਨੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਰੋਸ ਪ੍ਰਦਰਸ਼ਨ ਪੰਜਾਬ ਦੇ ਹੱਕਾਂ ਅਤੇ ਕਿਸਾਨਾਂ ਦੇ ਭਵਿੱਖ ਦੀ ਰੱਖਿਆ ਲਈ ਕੀਤਾ ਗਿਆ ਹੈ।

ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਕਿਸਾਨ ਅਤੇ ਲੋਕ ਵਿਰੋਧੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਧਰਮ ਦੇ ਨਾਮ 'ਤੇ ਵੰਡ ਕੇ ਰਾਜਨੀਤਿਕ ਲਾਭ ਲੈਣਾ ਚਾਹੁੰਦੀ ਹੈ, ਪਰ ਪੰਜਾਬ ਦੀ ਸੂਝਵਾਨ ਜਨਤਾ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਸਫਲ ਨਹੀਂ ਹੋਣ ਦੇਵੇਗੀ।

ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਗੁਰੂਆਂ, ਸ਼ਹੀਦਾਂ ਅਤੇ ਸੂਰਮਿਆਂ ਦੀ ਧਰਤੀ ਹੈ, ਜਿੱਥੇ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਵੰਡ ਕੇ ਇੱਥੇ ਆਪਣਾ ਸਿਆਸੀ ਆਧਾਰ ਬਣਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਸਰਕਾਰ ਨੂੰ ਭਰਪੂਰ ਸਮਰਥਨ ਦੇ ਰਹੇ ਹਨ।

ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਧੂਰੀ ਦੀ ਧਰਤੀ ਤੋਂ ਪੰਜਾਬ ਦੇ ਹੱਕਾਂ ਦੀ ਆਵਾਜ਼ ਇੱਕ ਵਾਰ ਫਿਰ ਬੁਲੰਦ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਭਾਜਪਾਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਮੌਕੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਜਵਾਬ ਮੰਗੇ ਗਏ ਹਨ।

ਆਗੂਆਂ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਹੱਕ ਜਤਾਉਣ ਦੀਆਂ ਕੋਸ਼ਿਸ਼ਾਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦੇ ਯਤਨ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਨਾ ਕਰਨ ਦੀ ਜ਼ਿੱਦ, ਪੰਜਾਬ ਦੇ ਆਰ.ਡੀ.ਐੱਫ. ਅਤੇ ਹੋਰ ਵਿੱਤੀ ਫੰਡਾਂ ਨੂੰ ਰੋਕਣ ਵਰਗੇ ਮਾਮਲਿਆਂ ਸਬੰਧੀ ਪੰਜਾਬ ਦੇ ਲੋਕ ਲਗਾਤਾਰ ਜਵਾਬ ਮੰਗ ਰਹੇ ਹਨ, ਪਰ ਕੇਂਦਰ ਅਤੇ ਭਾਜਪਾ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਪੰਜਾਬ ਪੱਖੀ ਮੁੱਦਿਆਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਧੂਰੀ ਵਿਖੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ।

ਆਗੂਆਂ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਭਾਜਪਾ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ।

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਅਮਰਦੀਪ ਸਿੰਘ ਧਾਂਦਰਾ, ਐਡਵੋਕੇਟ ਹੈਪੀ ਗਰਗ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬਲਾਕ ਪ੍ਰਧਾਨ ਮਿਲਖ ਰਾਜ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਨਗਰ ਕੌਂਸਲਰ ਰਾਜੀਵ ਚੌਧਰੀ, ਮਨੀਸ਼ ਜਿੰਦਲ, ਕੌਂਸਲਰ ਜਸਵੀਰ ਸਿੰਘ ਅਤੇ ਪਿੰਡ ਬੱਬਨਪੁਰ ਦੀ ਸਮੁੱਚੀ ਪੰਚਾਇਤ ਅਤੇ ਪੰਚ ਵੀ ਇਸ ਮੌਕੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ