Tuesday, October 06, 2026
BREAKING
• ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ • ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ • ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ • ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ • ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ • 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ • ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ • ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ • ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ

ਪੰਜਾਬ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

06 ਅਕਤੂਬਰ, 2026 07:06 PM

ਨਵਾਂਸ਼ਹਿਰ (ਮਨੇਰੰਜਨ ਕਾਲੀਆ) : ਆਮ ਲੋਕਾਂ ਨੂੰ ਸਮੇਂ ਸਿਰ, ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਵਲ ਸਰਜਨ ਡਾ. ਅਮਨ ਸੂਦ ਨੇ ਮੰਗਲਵਾਰ ਨੂੰ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਭਾਗੀ ਕੰਮਕਾਜ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਆਮ ਆਦਮੀ ਕਲੀਨਿਕ, ਨਵਾਂਸ਼ਹਿਰ ਦਾ ਦੌਰਾ ਕਰਕੇ ਉੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਜਾਂਚ, ਇਲਾਜ, ਦਵਾਈਆਂ ਦੀ ਉਪਲੱਬਧਤਾ ਅਤੇ ਲੈਬ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਲੀਨਿਕ ਵਿੱਚ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਮਰੀਜ਼-ਮਿੱਤਰ ਮਾਹੌਲ ਵਿੱਚ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।
 
ਡਾ. ਅਮਨ ਸੂਦ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮੁੱਢਲੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁੱਢਲਾ ਇਲਾਜ, ਲੋੜ ਅਨੁਸਾਰ ਮੁਫ਼ਤ ਦਵਾਈਆਂ ਅਤੇ ਉਪਲੱਬਧ ਲੈਬ ਟੈਸਟਾਂ ਦੀ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
 
ਉਨ੍ਹਾਂ ਸਟਾਫ ਨੂੰ ਆਪਣੀਆਂ ਡਿਊਟੀਆਂ ਇਮਾਨਦਾਰੀ, ਨਿਸ਼ਠਾ, ਜ਼ਿੰਮੇਵਾਰੀ ਅਤੇ ਸੇਵਾ-ਭਾਵਨਾ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨਾਲ ਸਨਮਾਨਜਨਕ ਅਤੇ ਸੰਵੇਦਨਸ਼ੀਲ ਵਿਵਹਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਸਿਹਤ ਸੇਵਾਵਾਂ ਦੀ ਗੁਣਵੱਤਾ ਦੇ ਨਾਲ-ਨਾਲ ਸਫ਼ਾਈ, ਦਵਾਈਆਂ ਦੀ ਉਪਲੱਬਧਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
 
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਵਰਗ ਤੱਕ ਗੁਣਵੱਤਾਪੂਰਨ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਨਿਰੰਤਰ ਜਾਇਜ਼ਾ ਲੈ ਕੇ ਲੋੜ ਅਨੁਸਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।
 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਿਹਤ ਸਮੱਸਿਆ ਦੀ ਸੂਰਤ ਵਿੱਚ ਸਮੇਂ ਸਿਰ ਨੇੜਲੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਅਤੇ ਉਪਲਬਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਸਿਵਲ ਸਰਜਨ ਦੇ ਪੀ.ਏ. ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ