Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਆਰ .ਕੇ.ਆਰੀਆ ਕਾਲਜ ਨਵਾਂ ਸ਼ਹਿਰ ਵਿੱਚ ਪ੍ਰਿੰਸੀਪਲ ਡਾਕਟਰ ਪੁਨੀਤ ਅਨੇਜਾ ਦੀ ਅਗਵਾਈ ਵਿੱਚ ਐਨ.ਐਸ.ਐਸ.ਦੇ ਸਰਦ ਰੁੱਤ ਦੇ ਸੱਤ ਦਿਨਾਂ ਕੈਂਪ ਦੀ ਸ਼ੁਰੂਆਤ ਕੀਤੀ

21 ਦਸੰਬਰ, 2025 04:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰ .ਕੇ.ਆਰੀਆ ਕਾਲਜ ਨਵਾਂ ਸ਼ਹਿਰ ਵਿੱਚ ਪ੍ਰਿੰਸੀਪਲ ਡਾਕਟਰ ਪੁਨੀਤ ਅਨੇਜਾ ਦੀ ਅਗਵਾਈ ਵਿੱਚ ਐਨ.ਐਸ.ਐਸ.ਦੇ ਸਰਦ ਰੁੱਤ ਦੇ ਸੱਤ ਦਿਨਾਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਐਨ.ਐਸ.ਐਸ.ਦੇ ਪ੍ਰੋਗਰਾਮ ਅਫਸਰ ਪ੍ਰੋਫੈਸਰ ਅਮਨਦੀਪ ਕੌਰ ਨੇ ਇਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਸਕੀਮ ਭਾਰਤ ਸਰਕਾਰ ਦੁਆਰਾ ਚਲਾਈ ਜਾਂਦੀ ਹੈ ਜਿਸ ਦਾ ਉਦੇਸ਼ ਨੌਜਵਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਮਾਜ ਵਿੱਚ ਫੈਲੀਆਂ ਕਰੀਤੀਆਂ ਜਿਵੇਂ ਭਰਿਸ਼ਟਾਚਾਰ , ਭਰੂਣ ਹੱਤਿਆ, ਪ੍ਰਦੂਸ਼ਣ, ਵਾਤਾਵਰਨ ਪ੍ਰਤੀ ਅਣਗਹਿਲੀ ਆਦਿ ਬਾਰੇ ਜਾਗਰੂਕ ਕਰਾਉਣਾ ਹੈ ਤਾਂ ਜੋ ਉਹ ਇੱਕ ਵਧੀਆ ਨਾਗਰਿਕ ਬਣ ਕੇ ਸਮਾਜ ਅਤੇ ਰਾਸ਼ਟਰ ਦੀ ਨਿਰਸਵਾਰਥ ਸੇਵਾ ਕਰ ਸਕਣ। ਇਹਨਾਂ ਕੈਂਪਾਂ ਦੌਰਾਨ ਵਿਦਿਆਰਥੀ ਪਿੰਡਾਂ ਵਿੱਚ ਜਾ ਕੇ ਲੋਕਾਂ ਵਿੱਚ ਇਹਨਾਂ ਕਰੀਤੀਆਂ ਬਾਰੇ ਜਾਗਰੂਕਤਾ ਫੈਲਾਉਂਦੇ ਹਨ। ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ੍ਰੀ ਵਿਨੋਦ ਭਾਰਦਵਾਜ ਨੇ ਵਲੰਟੀਅਰਜ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਜਿਹੇ ਕੈਂਪ ਵਿਦਿਆਰਥੀਆਂ ਵਿੱਚ ਟੀਮ ਵਰਕ, ਭਰੋਸਾ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੇ ਹਨ। ਇਸ ਤਰ੍ਹਾਂ ਦੇ ਨੈਤਿਕ ਗੁਣ ਅਪਣਾ ਕੇ ਵਿਦਿਆਰਥੀ ਰਾਸ਼ਟਰ ਨਿਰਮਾਣ ਵਿੱਚ ਇੱਕ ਅਹਿਮ ਰੋਲ ਅਦਾ ਕਰ ਸਕਦੇ ਹਨ ।ਮੈਨੇਜਿੰਗ ਕਮੇਟੀ ਦੇ ਸੈਕਟਰੀ ਸ੍ਰੀ ਸੁਸ਼ੀਲਪੁਰੀ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ  ਐਨ.ਐਸ.ਐਸ.ਨਾਲ ਜੁੜ ਕੇ ਨਿਰਸਵਾਰਥ ਸੇਵਾ ਭਾਵਨਾ ਨਾਲ ਦੇਸ਼ ਦੀ ਵਿਕਾਸ ਵਿੱਚ ਇੱਕ ਬਹੁਤ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾਕਟਰ ਪੁਨੀਤ ਅਨੇਜਾ ਨੇ ਕਿਹਾ ਕਿ ਐਨ.ਐਸ.ਐਸ.ਦਾ ਮਕਸਦ ਵਿਦਿਆਰਥੀਆਂ ਵਿੱਚ ਸਮਾਜਿਕ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਉਹਨਾਂ ਨੂੰ ਦੇਸ਼ ਦੇ ਉਸਾਰੂ ਕੰਮਾਂ ਵਿੱਚ ਲਗਾਉਣਾ ਹੈ। ਸਮਾਜ ਸੁਧਾਰ ਕੰਮਾਂ ਜਿਵੇਂ ਖੂਨਦਾਨ ਕੈਂਪ, ਵਾਤਾਵਰਨ ਦੀ ਸਾਂਭ ਸੰਭਾਲ (ਪੌਦੇ ਲਗਾਉਣਾ),ਟਰੈਫਿਕ ਨਿਯਮ ,ਨਸ਼ਾ ਮੁਕਤੀ ਅਤੇ ਵੋਟਰ ਜਾਗਰੂਕਤਾ ਬਾਰੇ ਰੈਲੀਆਂ ਆਦਿ ਵਿੱਚ ਹਿੱਸਾ ਲੈਂਦੇ ਹਨ। ਕਾਲਜ ਦੇ ਪ੍ਰੋਫੈਸਰ ਕੇਵਲ ਕ੍ਰਿਸ਼ਨ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਉਹ ਪੜ੍ਹ ਲਿਖ ਕੇ ਚੰਗੇ ਇਨਸਾਨ ਬਣ ਅਤੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਐਨ ਐਸ ਐਸ ਦੇ ਇਨਚਾਰਜ ਪ੍ਰੋਫੈਸਰ ਰੋਬਿਨ ਕੁਮਾਰ ਨੇ ਕੈਂਪ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਕੈਂਪ ਪਿੰਡ ਹਿਆਲਾ ਵਿੱਚ ਲਗਾਇਆ ਜਾਵੇਗਾ। ਉੱਥੇ ਜਨਤਕ ਸਥਾਨਾਂ ਦੀ ਸਾਫ ਸਫਾਈ ਕਰਦੇ ਹੋਏ ਰੈਲੀ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਅੰਤ ਵਿੱਚ ਨੈਤਿਕ ਮੁੱਲਾਂ ਨੂੰ ਦਰਸਾਉਂਦੀ ਹੋਈ ਇੱਕ ਵੀਡੀਓ ਕਲਿੱਪ ਵਿਦਿਆਰਥੀਆਂ ਨੂੰ ਦਿਖਾਈ ਗਈ। ਇਸ ਦੌਰਾਨ ਮੈਨੇਜਿੰਗ ਕਮੇਟੀ ਦੇ ਵਾਈਸ ਪ੍ਰਧਾਨ ਸ੍ਰੀ ਐਸ.ਕੇ. ਬਰੂਟਾ, ਪ੍ਰੋਫੈਸਰ ਕੇਵਲ ਕ੍ਰਿਸ਼ਨ, ਡਾਕਟਰ ਰੇਨੂੰ ਕਾਰਾ, ਪ੍ਰੋਫੈਸਰ ਮੁਰਿਦਲਾ ਕਾਲੀਆ ,ਡਾਕਟਰ ਜਸਵੀਰ ਸਿੰਘ, ਪ੍ਰੋਫੈਸਰ ਨਵਦੀਪ ਕੌਰ, ਡਾਕਟਰ ਵਿਸ਼ਾਲ ਪਾਠਕ, ਡਾਕਟਰ ਰਜਿੰਦਰ ਗੁਪਤਾ ਅਤੇ ਸ੍ਰੀ ਐਸ.ਕੇ.ਪਾਠਕ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼