Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਆਰ.ਕੇ.ਆਰੀਆ ਕਾਲਜ ਨਵਾਂ ਸ਼ਹਿਰ ਵਿੱਚ   ਐਨ. ਐਸ.ਐਸ.ਵਿਭਾਗ ਵੱਲੋਂ ਐਨ.ਐਸ ਐਸ. ਦਿਵਸ ਮਨਾਇਆ ਗਿਆ 

24 ਸਤੰਬਰ, 2025 04:22 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਆਰ.ਕੇ.ਆਰੀਆ ਕਾਲਜ ਨਵਾਂ ਸ਼ਹਿਰ ਵਿੱਚ ਪ੍ਰਿੰਸੀਪਲ ਡਾਕਟਰ ਪੁਨੀਤ ਅਨੇਜਾ ਦੀ ਯੋਗ ਅਗਵਾਈ ਵਿੱਚ ਐਨ. ਐਸ.ਐਸ.ਵਿਭਾਗ ਵੱਲੋਂ ਐਨ.ਐਸ ਐਸ. ਦਿਵਸ ਮਨਾਇਆ ਗਿਆ । ਇਸ ਮੌਕੇ ਖੂਨਦਾਨ ਦੀ ਮਹੱਤਤਾ ਉੱਪਰ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਬਲੱਡ ਡੋਨੇਸ਼ਨ ਕਾਉਂਸਲ ਨਵਾਂ ਸ਼ਹਿਰ ਤੋਂ ਡਾਕਟਰ ਅਜੇ ਬੱਗਾ, ਮੈਨੇਜਰ ਸਰਦਾਰ ਮਨਮੀਤ ਸਿੰਘ, ਅਰੋੜਾ  ਹਸਪਤਾਲ ਅਤੇ ਡੈਂਟਲ ਕਲੀਨਿਕ ਤੋਂ ਡਾਕਟਰ ਵੀ.ਕੇ.ਅਰੋੜਾ ਅਤੇ ਡਾਕਟਰ ਪੂਨਮ ਅਰੋੜਾ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਖੂਨਦਾਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਡਾਕਟਰ ਅਜੇ ਬੱਗਾ ਨੇ ਕਿਹਾ ਕਿ ਖੂਨ ਦਾ ਇੱਕ ਮਹਾਦਾਨ ਹੈ। ਸਾਡੇ ਸਰੀਰ ਵਿੱਚ ਪੰਜ ਲੀਟਰ ਖੂਨ ਵਹਿੰਦਾ ਹੈ। ਪਰ ਕਈ ਵਾਰ ਐਕਸੀਡੈਂਟ, ਕਿਡਨੀ ਦੇ ਫੇਲ,  ਕੋਈ ਬਿਮਾਰੀ ਹੋਣ ਕਰਕੇ ਜਾਂ ਮੈਡੀਕਲ ਇਲਾਜ ਕਾਰਨ ਖੂਨ ਦੀ ਕਮੀ ਹੋ ਜਾਂਦੀ ਹੈ। ਇਸ ਮੌਕੇ ਲੋੜੀਂਦਾ ਖੂਨ ਮੁਹਈਆ ਕਰਵਾ ਕੇ ਉਹਨਾਂ ਦੀ ਜਾਨ ਬਚਾਈ ਜਾ ਸਕਦੀ ਹੈ। ਥੈਲੇਸੀਮੀਆ ਕਾਰਨ ਨੂੰ ਵੀ ਕਈ ਬੱਚਿਆਂ ਵਿੱਚ ਖੂਨ ਨਹੀਂ ਬਣਦਾ। ਪਰ ਅੱਜ ਵਿਗਿਆਨ ਦੀ ਤਰੱਕੀ ਕਾਰਨ ਅਤੇ ਖੂਨਦਾਨ ਕੈਂਪ ਕਰਕੇ ਉਹਨਾਂ ਬੱਚਿਆਂ ਨੂੰ ਖੂਨ ਦੇ ਕੇ ਉਹਨਾਂ ਨੂੰ ਜੀਵਨ ਦਾਨ ਦਿੱਤਾ ਜਾ ਸਕਦਾ ਹੈ। ਹਰ ਸਿਹਤਮੰਦ ਵਿਅਕਤੀ ਜੋ 18 ਸਾਲ ਤੋਂ ਵੱਧ ਹੈ ਅਤੇ 65 ਸਾਲ ਤੋਂ ਘੱਟ ਹੈ ਖੂਨਦਾਨ ਕਰ ਸਕਦਾ ਹੈ । ਉਸ ਵਿੱਚ ਹੀਮੋਗਲੋਬਿਨ ਦੀ ਮਾਤਰਾ 12.5 ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਫਿਰ ਤਿੰਨ ਮਹੀਨੇ ਤੋਂ ਬਾਅਦ ਉਹ ਦੁਬਾਰਾ ਖੂਨ ਦਾਨ ਕਰ ਸਕਦਾ ਹੈ ।ਬਲੱਡ ਡੋਨੇਸ਼ਨ ਕਾਉਂਸਲ ਦੀ ਮਹੱਤਤਾ ਬਾਰੇ ਦੱਸਦੇ ਉਹਨਾਂ ਨੇ ਕਿਹਾ ਕਿ ਨਵਾਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਨਵਾਂ ਸ਼ਹਿਰ ਵਿੱਚ ਡਾਇਲਸਿਸ ਫਰੀ ਕਰਵਾਇਆ ਜਾਂਦਾ ਹੈ। ਇਸ ਦੇ ਨਾਲ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਨੈਤਿਕ ਗੁਣ ਜ਼ਿੰਦਗੀ ਵਿੱਚ ਅਪਣਾ ਕੇ ਇੱਕ ਚੰਗੇ ਇਨਸਾਨ ਬਣਨ ਲਈ ਵੀ ਪ੍ਰੇਰਿਤ ਕੀਤਾ। ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਵਿਨੋਦ ਭਾਰਦਵਾਜ ਨੇ ਐਨ.ਐਸ.ਐਸ.ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਖੂਨਦਾਨ ਵਰਗਾ ਮਹਾਂਦਾਨ ਕਰਕੇ ਮਨੁੱਖਤਾ ਦੀ ਭਲਾਈ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।

 ਪ੍ਰਿੰਸੀਪਲ ਡਾਕਟਰ ਪੁਨੀਤ ਅਨੇਜਾ ਨੇ ਵਿਦਿਆਰਥੀਆਂ ਨੂੰ ਐਨ.ਐਸ. ਐਸ. ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿ  24 ਸਤੰਬਰ,1969 ਵਿੱਚ ਭਾਰਤ ਸਰਕਾਰ ਦੁਆਰਾ  ਰਾਸ਼ਟਰੀ ਸੇਵਾ ਸਕੀਮ ਸ਼ੁਰੂ ਕੀਤੀ ਗਈ ਜਿਸ ਦਾ ਉਦੇਸ਼ ਸਵੈ ਇੱਛਤ ਸੇਵਾ ਭਾਵਨਾ ਨਾਲ ਨੌਜਵਾਨਾਂ ਦੁਆਰਾ ਸਮਾਜ ਦੀ ਸੇਵਾ ਕਰਨਾ ਹੈ। ਐਨ.ਐਸ.ਐਸ. ਇੰਚਾਰਜ ਪ੍ਰੋਫੈਸਰ ਰੋਬਿਨ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਐਨ.ਐਸ.ਐਸ.ਦੇ ਮਾਟੋ ਨੋਟ ਮੀ ਬਟ ਯੂ ਦੇ ਸਿਧਾਂਤ ਉੱਪਰ ਚਲਦੇ ਹੋਏ ਸਾਨੂੰ ਸਾਰਿਆਂ ਨੂੰ ਖੂਨਦਾਨ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਸੈਮੀਨਾਰ ਤੋਂ ਬਾਅਦ ਕਾਲਜ ਵਿੱਚ ਬਲੱਡ ਡੋਨੇਸ਼ਨ ਕਾਉਂਸਲ ਦੀ ਟੀਮ ਵੱਲੋਂ ਕਾਲਜ ਦੇ ਵਿਦਿਆਰਥੀਆਂ ਲਈ ਖੂਨ ਦੀ ਜਾਂਚ ਅਤੇ ਹੀਮੋਗਲੋਬਿਨ ਦੇ ਲੈਵਲ ਬਾਰੇ ਇੱਕ ਕੈਂਪ ਲਗਾਇਆ ਗਿਆ ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਬੜੇ ਹੀ ਉਤਸਾਹ ਨਾਲ ਹਿੱਸਾ ਲਿਆ। ਇਸ ਦੌਰਾਨ ਲਗਭਗ 100 ਵਿਦਿਆਰਥੀਆਂ ਦੇ ਖੂਨ ਦੀ ਜਾਂਚ ਕੀਤੀ ਗਈ ਜਿਹੜੇ ਵਿਦਿਆਰਥੀਆਂ ਨੂੰ ਕੋਈ  ਸਿਹਤ ਸਬੰਧੀ ਸਮੱਸਿਆ ਸੀ ਉਹਨਾਂ ਨੂੰ ਡਾਕਟਰ ਵੀ.ਕੇ.ਅਰੋੜਾ ਦੀ ਟੀਮ ਵੱਲੋਂ ਸੁਝਾਅ ਦਿੱਤੇ ਗਏ। ਇਸ ਮੌਕੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ੍ਰੀ ਵਿਨੋਦ ਭਾਰਦਵਾਜ, ਸ੍ਰੀ ਅਮਰ ਸਿੰਘ  ,ਬਲੱਡ ਡੋਨੇਸ਼ਨ ਕਾਉਂਸਲ ਨਵਾਂ ਸ਼ਹਿਰ ਤੋਂ ਸਟਾਫ ਨਰਸ ਪ੍ਰਿਅੰਕਾ, ਸਟਾਫ ਨਰਸ ਕੁਲਜੀਤ ਕੌਰ, ਜਤਿੰਦਰ ਸਿੰਘ, ਪ੍ਰੋਫੈਸਰ ਨਵਦੀਪ ਕੌਰ ,ਡਾਕਟਰ ਵਿਸ਼ਾਲ ਪਾਠਕ ,ਡਾਕਟਰ ਨੀਰ ਸੱਧੀ, ਡਾਕਟਰ ਜਸਪ੍ਰੀਤ ਕੌਰ, ਪ੍ਰੋਫੈਸਰ ਅਮਨਦੀਪ ਕੌਰ ,ਪ੍ਰੋਫੈਸਰ ਸੁਰਜੀਤ ਕੌਰ, ਡਾਕਟਰ ਰਜਿੰਦਰ ਕੁਮਾਰ ਗੁਪਤਾ , ਪ੍ਰੋਫੈਸਰ ਪੰਕਜ ਮੈਨਰੋ ਅਤੇ ਸੁਪਰਡੈੰਟ ਐਸ.ਕੇ.ਪਾਠਕ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.