Monday, June 01, 2026
BREAKING
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਨਵੇਂ ਚੁਣੇ ਗਏ ਨਗਰ ਕੌਂਸਲਰਾਂ ਨੂੰ ਨਗਰ ਕੌਂਸਲ ਦਫ਼ਤਰ ਵਿਖੇ ਸਰਟੀਫਿਕੇਟ ਦਿੱਤੇ ਨਗਰ ਕੌਂਸਲ ਸੁਨਾਮ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸਾਰੇ ਸਨਮਾਨਯੋਗ ਐਮ.ਸੀ. ਸਾਹਿਬਾਨ ਨੂੰ ਲੱਖ-ਲੱਖ ਵਧਾਈਆਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀ ਮਸ਼ੀਨਾਂ ਲਈ ਬਿਨੈਕਾਰਾਂ ਦੀ ਚੋਣ 3 ਜੂਨ ਨੂੰ :-ਡਿਪਟੀ ਕਮਿਸ਼ਨਰ  ਤੰਬਾਕੂ ਦੇ ‘ਕੂਲ’ ਪ੍ਰਚਾਰ ਦੀ ਅਸਲੀਅਤ ਨੂੰ ਪਛਾਣਨ ਦੀ ਲੋੜ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ ਤਰ੍ਹਾਂ ਇਕਜੁੱਟ'

ਚੰਡੀਗੜ੍ਹ

ਆਰਥੋ ਖੇਤਰ ’ਚ ਨਵੀਆਂ ਖੋਜਾਂ ਬਜ਼ੁਰਗਾਂ ਵਾਸਤੇ ਵਰਦਾਨ : ਪ੍ਰਿੰਸੀਪਲ ਸਕੱਤਰ, ਸਿਹਤ ਵਿਭਾਗ, ਕੁਮਾਰ ਰਾਹੁਲ

03 ਮਾਰਚ, 2025 08:05 PM
ਐੱਸ ਏ ਐੱਸ ਨਗਰ: ਆਰਥੋ ਖੇਤਰ ’ਚ ਨਵੀਆਂ ਖੋਜਾਂ ਮਰੀਜ਼ਾਂ ਖ਼ਾਸਕਰ ਬਜ਼ੁਰਗਾਂ ਵਾਸਤੇ ਵਰਦਾਨ ਹਨ, ਜਿਨ੍ਹਾਂ ਨਾਲ ਸਿਹਤ ਸੇਵਾਵਾਂ ਵਿਚ ਮਿਸਾਲੀ ਸੁਧਾਰ ਹੋ ਰਿਹਾ ਹੈ।      ਇਹ ਗੱਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ, ਕੁਮਾਰ ਰਾਹੁਲ ਨੇ ਕਹੀ। ਉਹ ਮੈਡੀਕਲ ਕਾਲਜ ਮੋਹਾਲੀ ਵਿਖੇ ਹੋਈ ਆਰਥੋ ਸਰਜਨਾਂ ਦੀ ਅੰਤਰ-ਸੂਬਾਈ ਕਾਨਫ਼ਰੰਸ ਵਿਚ ਕੁੰਜੀਵਤ ਭਾਸ਼ਣ ਦੇ ਰਹੇ ਸਨ। ਇਸ 1 ਅਤੇ 2 ਮਾਰਚ ਨੂੰ ਹੋਈ 29ਵੀਂ ਸਾਲਾਨਾ ਪੰਜਾਬ ਆਰਥੋਪੈਡਿਕਸ ਕਾਨਫ਼ਰੰਸ ਵਿਚ ਵੱਖ-ਵੱਖ ਸੂਬਿਆਂ ਦੇ ਕਈ ਉਘੇ ਆਰਥੋ ਸਰਜਨਾਂ ਅਤੇ ਸਿਹਤ ਪੇਸ਼ੇਵਰਾਂ ਸਮੇਤ 350 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ ਅਤੇ ਆਪੋ-ਆਪਣੇ ਕੀਮਤੀ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ।

     ਕੁਮਾਰ ਰਾਹੁਲ ਨੇ ਨਿਰੰਤਰ ਖੋਜਾਂ ਦੀ ਮਹੱਤਵਪੂਰਣ ਭੂਮਿਕਾ ਅਤੇ ਆਰਥੋਪੈਡਿਕਸ ਦੇ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਵਧਾਉਣ ’ਤੇ ਜ਼ੋਰ ਦਿਤਾ। ਉਨ੍ਹਾਂ ਡਾਕਟਰੀ ਤਕਨਾਲੋਜੀ ਵਿੱਚ ਤੇਜ਼ੀ ਨਾਲ ਹੋ ਰਹੀ ਤਰੱਕੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਆਰਥੋ ਖੇਤਰ ਵਿਚ ਨਵੀਆਂ ਖੋਜਾਂ ਮਰੀਜ਼ਾਂ ਖ਼ਾਸਕਰ ਬਜ਼ੁਰਗਾਂ ਵਾਸਤੇ ਵਰਦਾਨ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਅਜਿਹੇ ਮੰਚ ਸਰਕਾਰੀ ਸਿਹਤ ਸੇਵਾਵਾਂ ਵਿਚ ਮਿਆਰ ਨੂੰ ਹੋਰ ਉੱਚਾ ਕਰਨ ਲਈ ਕਾਰਗਰ ਸਾਬਤ ਹੋਣਗੇ। ਉਨ੍ਹਾਂ ਸਮਾਜ ਵਿਚ ਵੱਧ ਰਹੀ ਮੈਡੀਕਲ ਪੇਸ਼ੇਵਰਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਹਾਸਲ ਕੀਤੇ ਗਏ ਗਿਆਨ ਦੀ ਬਦੌਲਤ ਮਰੀਜ਼ਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ।  

    ਇਸ ਮੌਕੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪੰਜਾਬ ਦੇ ਡਾਇਰੈਕਟਰ, ਡਾ. ਅਵਨੀਸ਼ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।      ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਦੱਸਿਆ ਕਿ ਏਮਜ਼ ਮੋਹਾਲੀ ਦੇ ਆਰਥੋ ਵਿਭਾਗ ਅਤੇ ਏਮਜ਼ ਮੋਹਾਲੀ ਆਰਥੋ ਰਿਸਰਚ ਤੇ ਐਜੂਕੇਸ਼ਨਲ ਸੁਸਾਇਟੀ ਵਲੋਂ ਇਹ ਕਾਨਫ਼ਰੰਸ ਕਰਵਾਈ ਗਈ ਜਿਸ ਦਾ ਸਾਰਾ ਪ੍ਰਬੰਧ ਆਰਥੋ ਸਰਜਨ ਡਾ. ਅਨੁਪਮ ਮਹਾਜਨ ਦੀ ਅਗਵਾਈ ਵਿਚ ਕੀਤਾ ਗਿਆ।     ਕਾਨਫ਼ਰੰਸ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਆਰਥੋ ਸਰਜਨਾਂ ਨੇ ਹਿੱਸਾ ਲਿਆ।
 
Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ