Sunday, October 25, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਦੁਨੀਆਂ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

08 ਅਪ੍ਰੈਲ, 2026 06:49 PM

ਅਮਰੀਕਾ ਅਤੇ ਇਰਾਨ ਵਿਚਾਲੇ 14 ਦਿਨਾਂ ਦੀ ਜੰਗਬੰਦੀ ਹੋਣ ਤੋਂ ਬਾਅਦ ਚੀਨ ਨੇ ਆਪਣੀ ਪਹਿਲੀ ਅਧਿਕਾਰਤ ਪ੍ਰਤੀਕਿਰਿਆ ਦਿੱਤੀ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਹ ਮਿਡਲ ਈਸਟ 'ਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਲਈ ਉਸਾਰੂ ਭੂਮਿਕਾ ਨਿਭਾਉਣਾ ਜਾਰੀ ਰੱਖੇਗਾ।

ਚੀਨੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਓ ਨਿੰਗ ਨੇ ਬੀਜਿੰਗ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਚੀਨ ਹਮੇਸ਼ਾ ਜੰਗਬੰਦੀ ਅਤੇ ਗੱਲਬਾਤ ਦਾ ਸਮਰਥਕ ਰਿਹਾ ਹੈ। ਉਨ੍ਹਾਂ ਕਿਹਾ, "ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਧਿਰਾਂ ਇਸ ਮੌਕੇ ਦਾ ਫਾਇਦਾ ਉਠਾਉਣ ਅਤੇ ਗੱਲਬਾਤ ਰਾਹੀਂ ਮਤਭੇਦਾਂ ਨੂੰ ਦੂਰ ਕਰਨ।" ਚੀਨ ਨੇ ਖੁਲਾਸਾ ਕੀਤਾ ਕਿ ਜੰਗ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਸਬੰਧਤ ਧਿਰਾਂ ਨਾਲ 26 ਵਾਰ ਫੋਨ 'ਤੇ ਗੱਲਬਾਤ ਕੀਤੀ ਹੈ ਤਾਂ ਜੋ ਤਣਾਅ ਨੂੰ ਘਟਾਇਆ ਜਾ ਸਕੇ।

ਜਦੋਂ ਮਾਓ ਨਿੰਗ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਦਾਅਵੇ ਬਾਰੇ ਪੁੱਛਿਆ ਗਿਆ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਚੀਨ ਨੇ ਇਰਾਨ ਨੂੰ ਗੱਲਬਾਤ ਲਈ ਮਨਾਇਆ ਹੈ, ਤਾਂ ਉਨ੍ਹਾਂ ਨੇ ਸਿੱਧਾ ਜਵਾਬ ਦੇਣ ਦੀ ਬਜਾਏ ਕਿਹਾ ਕਿ ਚੀਨ ਇੱਕ ਜ਼ਿੰਮੇਵਾਰ ਦੇਸ਼ ਵਜੋਂ ਆਪਣਾ ਫਰਜ਼ ਨਿਭਾ ਰਿਹਾ ਹੈ।

ਚੀਨ ਨੇ ਜ਼ੋਰ ਦੇ ਕੇ ਕਿਹਾ ਕਿ ਹੋਰਮੁਜ਼ ਦੀ ਸਟ੍ਰੇਟ ਦਾ ਖੁੱਲ੍ਹਣਾ ਵਿਸ਼ਵ ਦੀ ਊਰਜਾ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਚੀਨ ਆਪਣਾ ਜ਼ਿਆਦਾਤਰ ਤੇਲ ਇਸੇ ਰਸਤੇ ਰਾਹੀਂ ਮੰਗਵਾਉਂਦਾ ਹੈ, ਇਸ ਲਈ ਉਹ ਇਸ ਖੇਤਰ ਵਿੱਚ ਕਿਸੇ ਵੀ ਕੀਮਤ 'ਤੇ ਜੰਗਬੰਦੀ ਚਾਹੁੰਦਾ ਸੀ। ਚੀਨ ਨੇ ਇਹ ਵੀ ਯਾਦ ਕਰਵਾਇਆ ਕਿ ਪਿਛਲੇ ਹਫ਼ਤੇ ਚੀਨ ਅਤੇ ਪਾਕਿਸਤਾਨ ਨੇ ਮਿਲ ਕੇ ਇੱਕ 5-ਨੁਕਾਤੀ ਪਹਿਲਕਦਮੀ ਪੇਸ਼ ਕੀਤੀ ਸੀ, ਜਿਸ ਨੇ ਜੰਗਬੰਦੀ ਲਈ ਅੰਤਰਰਾਸ਼ਟਰੀ ਸਹਿਮਤੀ ਬਣਾਉਣ ਵਿੱਚ ਮਦਦ ਕੀਤੀ।

ਭਾਵੇਂ ਅਮਰੀਕਾ ਨੇ ਇਸ ਜੰਗਬੰਦੀ ਦਾ ਸਿਹਰਾ ਪਾਕਿਸਤਾਨ ਨੂੰ ਦਿੱਤਾ ਹੈ, ਪਰ ਚੀਨ ਦੇ ਇਸ ਬਿਆਨ ਨੇ ਸਾਫ਼ ਕਰ ਦਿੱਤਾ ਹੈ ਕਿ ਪਰਦੇ ਦੇ ਪਿੱਛੇ ਬੀਜਿੰਗ ਨੇ ਹੀ ਸਭ ਤੋਂ ਵੱਡੀ ਕੂਟਨੀਤਕ ਚਾਲ ਚੱਲੀ ਹੈ। ਚੀਨ ਦਾ ਇਹ ਉਸਾਰੂ ਰੋਲ ਉਸ ਨੂੰ ਮੱਧ-ਪੂਰਬ ਵਿੱਚ ਅਮਰੀਕਾ ਦੇ ਮੁਕਾਬਲੇ ਇੱਕ ਵੱਡੀ ਤਾਕਤ ਵਜੋਂ ਸਥਾਪਿਤ ਕਰ ਰਿਹਾ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ