Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਇਸ ਸਾਲ ਦੀ ਸਭ ਤੋਂ ਪਹਿਲੀ ਤੇ ਵੱਡੀ ਫ਼ਿਲਮ ਹੋਵੇਗੀ 'ਰੱਬ ਦਾ ਰੇਡੀਓ 3'

27 ਮਾਰਚ, 2026 05:59 PM

ਜਲੰਧਰ : ਪੰਜਾਬੀ ਸਿਨੇਮਾ ਦੀ ਮਸ਼ਹੂਰ ਤੇ ਦਿਲ ਨੂੰ ਛੂਹਣ ਵਾਲੀ ਫਿਲਮ ਸੀਰੀਜ਼ ‘ਰੱਬ ਦਾ ਰੇਡੀਓ’ ਹੁਣ ਆਪਣੇ ਤੀਜੇ ਭਾਗ ਨਾਲ ਵਾਪਸ ਆ ਰਹੀ ਹੈ। ਪਹਿਲੀਆਂ ਦੋ ਫਿਲਮਾਂ ਨੇ ਦਰਸ਼ਕਾਂ ਦੇ ਦਿਲਾਂ ‘ਚ ਵੱਖਰੀ ਥਾਂ ਬਣਾਈ ਸੀ ਅਤੇ ਹੁਣ ‘ਰੱਬ ਦਾ ਰੇਡੀਓ 3’ ਤੋਂ ਵੀ ਓਹੀ ਉਮੀਦਾਂ ਕੀਤੀਆਂ ਜਾ ਰਹੀਆਂ ਹਨ। ਇਹ ਫਿਲਮ ਸਿਰਫ਼ ਮਨੋਰੰਜਨ ਨਹੀਂ, ਸਗੋਂ ਪੰਜਾਬੀ ਸੱਭਿਆਚਾਰ, ਰਿਸ਼ਤਿਆਂ ਅਤੇ ਸੱਚੇ ਪਿਆਰ ਦੀ ਗਹਿਰਾਈ ਨੂੰ ਦਰਸਾਉਂਦੀ ਹੈ।

ਇਸ ਵਾਰੀ ਵੀ ਮੁੱਖ ਭੂਮਿਕਾਵਾਂ ਵਿੱਚ ਤਰਸੇਮ ਜੱਸੜ ਅਤੇ ਨਿਮਰਤ ਖਹਿਰਾ ਆਪਣੀ ਸੁਭਾਵਿਕ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣਗੇ। ਦੋਵਾਂ ਦੀ ਜੋੜੀ ਪਹਿਲਾਂ ਹੀ ਬੇਹੱਦ ਪ੍ਰਸਿੱਧ ਰਹੀ ਹੈ ਅਤੇ ਇਸ ਫਿਲਮ ਵਿੱਚ ਵੀ ਇਹ ਜੋੜੀ ਕਹਾਣੀ ਦੀ ਰੂਹ ਬਣਦੀ ਨਜ਼ਰ ਆਵੇਗੀ।

ਫਿਲਮ ਦੀ ਸਭ ਤੋਂ ਵੱਡੀ ਖਾਸੀਅਤ ਇਸ ਦਾ ਵੱਡਾ ਅਤੇ ਤਜਰਬੇਕਾਰ ਸਟਾਰਕਾਸਟ ਹੈ। ਫਿਲਮ ਵਿੱਚ ਤਰਸੇਮ ਸਿੰਘ ਜੱਸੜ, ਨਿਮਰਤ ਖਹਿਰਾ, ਸ਼ਿਵੇਂਦਰ ਮਹਲ, ਸਰਦਾਰ ਸੋਹੀ, ਸੁਨੀਤਾ ਧੀਰ, ਨਿਰਮਲ ਰਿਸ਼ੀ, ਰੌਨਕ ਜੋਸ਼ੀ, ਨਵਦੀਪ ਕਲੇਰ, ਸੁੱਖੀ ਚਾਹਲ, ਸੀਮਾ ਕੌਸ਼ਲ, ਗੁਰਪ੍ਰੀਤ ਭੰਗੂ, ਸਤਵੰਤ ਕੌਰ, ਜਤਿੰਦਰ ਕੌਰ, ਰੁਪਿੰਦਰ ਰੂਪੀ, ਪਵਨ ਜੋਹਲ, ਗੁਰਮੀਤ ਸਾਜਨ, ਗੁਰਦਿਆਲ ਪਰਾਸ, ਬਨਿੰਦਰ ਬੰਨੀ, ਜੱਸਾ ਢਿੱਲੋਂ, ਜਤਿੰਦਰ ਜੀਤੂ ਸ੍ਰਾਨ, ਮਨਜੀਤ ਸਿੰਘ, ਅਮਨਜੋਤ ਅਮੂ, ਦਿਸ਼ਮਾਇਰਾ, ਕਮਲਪ੍ਰੀਤ ਸਾਧਰਾ, ਜੱਸੀ ਜਸਪ੍ਰੀਤ, ਸਾਂਸ਼ੀ ਅਤੇ ਹੋਰ ਕਈ ਕਲਾਕਾਰ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਕਹਾਣੀ ਨੂੰ ਜੀਵੰਤ ਬਣਾਉਣਗੇ।

ਫਿਲਮ ਦਾ ਨਿਰਦੇਸ਼ਨ ਹੈਰੀ ਭੱਟੀ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਨੇ ਕਹਾਣੀ ਨੂੰ ਬੜੀ ਸੰਵੇਦਨਸ਼ੀਲਤਾ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਫਿਲਮ ਦੇ ਨਿਰਮਾਤਾ ਮਨਪ੍ਰੀਤ ਸਿੰਘ ਜੋਹਲ ਹਨ ਅਤੇ ਕਹਾਣੀ ਨੂੰ ਲਿਖਿਆ ਹੈ ਜੱਸ ਗਰੇਵਾਲ ਨੇ, ਜੋ ਆਪਣੇ ਲਿਖਣ ਦੇ ਅੰਦਾਜ਼ ਲਈ ਜਾਣੇ ਜਾਂਦੇ ਹਨ।

ਮਿਊਜ਼ਿਕ ਪੱਖੋਂ ਵੀ ਇਹ ਫਿਲਮ ਕਾਫੀ ਮਜ਼ਬੂਤ ਦਿਖਾਈ ਦਿੰਦੀ ਹੈ। ਮਿਊਜ਼ਿਕ ਅਤੇ ਬੈਕਗ੍ਰਾਊਂਡ ਸਕੋਰ ਗੁਰਮੋਹ ਵੱਲੋਂ ਦਿੱਤਾ ਗਿਆ ਹੈ, ਜਦਕਿ ਗੀਤਾਂ ਦੇ ਬੋਲ ਅਤੇ ਕੰਪੋਜ਼ੀਸ਼ਨ ਵਿੱਚ ਗੁਰਦਾਸ ਮਾਨ, ਹਰਮਨਜੀਤ ਸਿੰਘ ਅਤੇ ਜੱਸ ਗਰੇਵਾਲ ਦਾ ਯੋਗਦਾਨ ਹੈ। ਗੁਰਦਾਸ ਮਾਨ, ਤਰਸੇਮ ਜੱਸੜ, ਕੁਲਬੀਰ ਝਿੰਜਰ, ਸ਼ੈਰੀ ਮਾਨ, ਨਿਮਰਤ ਖਹਿਰਾ, ਮੰਨਤ ਨੂਰ, ਜੋਤਿਕਾ ਟਾਂਗਰੀ, ਨੂਰ ਚਾਹਲ ਅਤੇ ਜਸਲੀਨ ਕੌਰ ਨੇ।ਫਿਲਮ ਦੇ ਗੀਤਾਂ ਨੂੰ ਆਪਣੀਆਂ ਸੁਰੀਲੀਆਂ ਆਵਾਜ਼ਾਂ ਨਾਲ ਸਜਾਇਆ ਹੈ।

‘ਰੱਬ ਦਾ ਰੇਡੀਓ 3’ ਦੀ ਕਹਾਣੀ ਪੰਜਾਬ ਦੇ ਪਿੰਡਾਂ ਦੀ ਸਾਦਗੀ, ਮਿੱਟੀ ਦੀ ਖੁਸ਼ਬੂ ਅਤੇ ਰਿਸ਼ਤਿਆਂ ਦੀ ਗਹਿਰਾਈ ਨੂੰ ਬੜੀ ਖੂਬਸੂਰਤੀ ਨਾਲ ਦਰਸਾਉਂਦੀ ਹੈ। ਇਹ ਫਿਲਮ ਸਾਨੂੰ ਸਿਖਾਉਂਦੀ ਹੈ ਕਿ ਸੱਚਾ ਪਿਆਰ, ਪਰਿਵਾਰਕ ਇਕਤਾ ਅਤੇ ਇਕ-ਦੂਜੇ ਲਈ ਆਦਰ ਹੀ ਜ਼ਿੰਦਗੀ ਦੇ ਅਸਲ ਮਾਇਨੇ ਹਨ।

ਫਿਲਮ ਵਿੱਚ ਹਾਸੇ, ਜਜ਼ਬਾਤ ਅਤੇ ਪਿਆਰ ਦੇ ਸੋਹਣੇ ਪਲਾਂ ਦਾ ਮਿਲਾਪ ਵੇਖਣ ਨੂੰ ਮਿਲੇਗਾ। ਇਹ ਦਰਸ਼ਕਾਂ ਨੂੰ ਕਦੇ ਹਸਾਏਗੀ ਤੇ ਕਦੇ ਰੁਆਏਗੀ, ਪਰ ਹਰ ਪਲ ਉਨ੍ਹਾਂ ਦੇ ਦਿਲਾਂ ਨੂੰ ਛੂਹੇਗੀ। ਦਰਸ਼ਕਾਂ ਵਿੱਚ ਇਸ ਫਿਲਮ ਲਈ ਕਾਫੀ ਉਤਸ਼ਾਹ ਹੈ ਅਤੇ ਹਰ ਕੋਈ ਇਸ ਦੀ ਰਿਲੀਜ਼ ਦੀ ਉਡੀਕ ਕਰ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ‘ਰੱਬ ਦਾ ਰੇਡੀਓ 3’ ਵੀ ਲੜੀ ਦੀਆਂ ਪਹਿਲਿਆਂ 2 ਫਿਲਮਾਂ ਦੀ ਤਰ੍ਹਾਂ ਦਰਸ਼ਕਾਂ ਦੇ ਦਿਲਾਂ ‘ਚ ਆਪਣੀ ਖਾਸ ਥਾਂ ਬਣਾਵੇਗੀ ਅਤੇ ਇੱਕ ਵੱਡੀ ਕਾਮਯਾਬੀ ਸਾਬਤ ਹੋਵੇਗੀ। ਫਿਲਮ 3 ਅਪ੍ਰੈਲ ਨੂੰ ਵੱਡੇ ਪੱਧਰ 'ਤੇ ਹੋਵੇਗੀ ਰਿਲੀਜ਼

ਅਖੀਰ ‘ਚ ਇਹ ਕਿਹਾ ਜਾ ਸਕਦਾ ਹੈ ਕਿ ਇਹ ਫਿਲਮ ਸਿਰਫ਼ ਇੱਕ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਇੱਕ ਅਹਿਸਾਸ ਹੈ ਜੋ ਸਾਨੂੰ ਆਪਣੇ ਪਰਿਵਾਰ, ਰਿਸ਼ਤਿਆਂ ਅਤੇ ਆਪਣੀ ਮਿੱਟੀ ਨਾਲ ਜੋੜਦਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ