Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

23 ਮਾਰਚ, 2026 06:53 PM

ਚੰਡੀਗੜ੍ਹ : ਇੰਡਸਟਰੀਅਲ ਏਰੀਆ ਫੇਜ਼-2 ਸਥਿਤ ਰਾਮ ਦਰਬਾਰ ਦੇ ਪਲਾਂਟ ਨੰਬਰ 405 ਵਿਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ ਭਾਂਡਿਆਂ ਦੇ ਸਟੋਰ ਅਤੇ ਬਿਜਲੀ ਦੀਆਂ ਤਾਰਾਂ ਦੇ ਕੰਮ ਵਾਲੀਆਂ ਦੋ ਵੱਖ-ਵੱਖ ਦੁਕਾਨਾਂ (ਐੱਸ.ਸੀ.ਓ.) ਬੁਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਆ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ।


ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਕਰੀਬ 11 ਵਜੇ ਵਾਪਰੀ ਜਦੋਂ ਇਮਾਰਤ ਵਿੱਚੋਂ ਅਚਾਨਕ ਧੂੰਆਂ ਨਿਕਲਦਾ ਦਿਖਾਈ ਦਿੱਤਾ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਇਮਾਰਤ ਦੇ ਇਕ ਐੱਸ.ਸੀ.ਓ. ਵਿਚ ਭਾਂਡਿਆਂ ਦਾ ਸਟੋਰ ਬਣਿਆ ਹੋਇਆ ਹੈ, ਜਦਕਿ ਦੂਜੇ ਵਿਚ ਬਿਜਲੀ ਦੀਆਂ ਕੇਬਲਾਂ ਦਾ ਕੰਮ ਹੁੰਦਾ ਹੈ। ਬਿਜਲੀ ਦੀਆਂ ਤਾਰਾਂ ਵਰਗਾ ਜਲਣਸ਼ੀਲ ਸਾਮਾਨ ਮੌਜੂਦ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਨਾਲ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਵੱਲੋਂ ਤੁਰੰਤ ਫਾਇਰ ਕੰਟਰੋਲ ਰੂਮ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪੁੱਜੇ ਫਾਇਰ ਕਰਮੀਆਂ ਵੱਲੋਂ ਅੱਗ ਨੂੰ ਨਾਲ ਲੱਗਦੀਆਂ ਹੋਰ ਇਮਾਰਤਾਂ ਤਕ ਫੈਲਣ ਤੋਂ ਰੋਕਣ ਲਈ ਸਖਤ ਮੁਸ਼ੱਕਤ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਸਹੀ ਅਤੇ ਸਪੱਸ਼ਟ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਮੁੱਢਲੀ ਜਾਂਚ ਵਿਚ ਸ਼ਾਰਟ ਸਰਕਟ ਨੂੰ ਇਸ ਘਟਨਾ ਦੀ ਮੁੱਖ ਵਜ੍ਹਾ ਮੰਨਿਆ ਜਾ ਰਿਹਾ ਹੈ। ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਹਨ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।


ਪਿਛਲੇ ਦਿਨੀਂ ਸੈਕਟਰ-22 ਵਿਚ ਵੀ ਵਾਪਰੀ ਸੀ ਅਜਿਹੀ ਘਟਨਾ
ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਚੰਡੀਗੜ੍ਹ ਦੇ ਭੀੜ-ਭਾੜ ਵਾਲੇ ਸੈਕਟਰ-22 ਦੀ ਮਾਰਕੀਟ ਵਿਚ ਵੀ ਇਕ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰੀ ਸੀ। ਉਸ ਹਾਦਸੇ ਦੌਰਾਨ ਵੀ ਵਪਾਰਕ ਅਦਾਰੇ ਦਾ ਭਾਰੀ ਨੁਕਸਾਨ ਹੋਇਆ ਸੀ ਅਤੇ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਹੋ ਰਹੇ ਅਜਿਹੇ ਹਾਦਸਿਆਂ ਨੇ ਪ੍ਰਸ਼ਾਸਨ ਅਤੇ ਫਾਇਰ ਵਿਭਾਗ ਦੇ ਅੱਗ ਬੁਝਾਊ ਪ੍ਰਬੰਧਾਂ ਅਤੇ ਇਮਾਰਤਾਂ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ 'ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।


ਮੇਅਰ ਨੇ ਮੌਕੇ 'ਤੇ ਪਹੁੰਚ ਕੇ ਕੀਤਾ ਅੱਗ ਵਾਲੀ ਥਾਂ ਦਾ ਮੁਆਇਨਾ
ਇਸ ਭਿਆਨਕ ਘਟਨਾ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਦੇ ਮੇਅਰ ਨੇ ਤੁਰੰਤ ਰਾਮ ਦਰਬਾਰ ਸਥਿਤ ਅੱਗ ਵਾਲੀ ਥਾਂ ਦਾ ਦੌਰਾ ਕੀਤਾ। ਮੇਅਰ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਗੰਭੀਰਤਾ ਨਾਲ ਮੁਆਇਨਾ ਕੀਤਾ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਤੋਂ ਬਚਾਅ ਕਾਰਜਾਂ ਦੀ ਰਿਪੋਰਟ ਲਈ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ।


ਇੰਡਸਟਰੀਅਲ ਏਰੀਆ ਅਤੇ ਸੈਕਟਰ-22 ਵਿਚ ਵਾਪਰੀਆਂ ਅੱਗ ਦੀਆਂ ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਮੇਅਰ ਨੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਉਨ੍ਹਾਂ ਨੇ ਸ਼ਹਿਰ ਦੇ ਹੋਰ ਸੰਵੇਦਨਸ਼ੀਲ ਇਲਾਕਿਆਂ, ਜਿਵੇਂ ਕਿ ਸੈਕਟਰ-25 ਸਥਿਤ ਇੰਡੀਅਨ ਆਇਲ ਰਿਜ਼ਰਵ ਨੇੜਲੀਆਂ ਗੈਸ ਏਜੰਸੀਆਂ ਦੇ ਵੀ ਅਚਨਚੇਤ ਨਿਰੀਖਣ ਅਤੇ ਸੁਰੱਖਿਆ ਖਾਮੀਆਂ ਦੂਰ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ