Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਇੰਡੀਗੋ ਮਾਮਲੇ 'ਚੋਂ ਆ ਰਹੀ ਹੈ ਵੱਡੇ ਘਪਲੇ ਦੀ ਬੱਦਬੂ : ਕੇਜਰੀਵਾਲ

09 ਦਸੰਬਰ, 2025 07:00 PM

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਇੰਡੀਗੋ ਸੇਵਾਵਾਂ 'ਚ ਵੱਡੇ ਪੈਮਾਨੇ 'ਤੇ ਵਿਘਨ 'ਚ ਕੇਂਦਰ ਸਰਕਾਰ ਦੀ ਮਿਲੀਭਗਤ ਲੱਗ ਰਹੀ ਹੈ ਅਤੇ ਇਸ ਪੂਰੇ ਮਾਮਲੇ 'ਚੋਂ ਇਕ 'ਵੱਡੇ ਘਪਲੇ' ਦੀ ਬੱਦਬੂ ਆ ਰਹੀ ਹੈ। ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ,''ਇੰਡੀਗੋ ਮਾਮਲਾ ਅਤੇ ਹਵਾਈ ਅੱਡਿਆਂ 'ਤੇ ਹਫੜਾ-ਦਫੜੀ, ਜਿਸ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ... ਪੂਰੀ ਦੁਨੀਆ ਭਾਰਤ ਨੂੰ ਦੇਖ ਰਹੀ ਹੈ। ਇਹ 21ਵੀਂ ਸਦੀ ਦਾ ਭਾਰਤ ਹੈ ਅਤੇ ਇਸ ਨੂੰ ਆਧੁਨਿਕ ਭਾਰਤ ਮੰਨਿਆ ਜਾਂਦਾ ਹੈ ਪਰ ਅਸੀਂ ਆਪਣੀ ਏਅਰਲਾਈਨ ਵੀ ਨਹੀਂ ਚਲਾ ਪਾ ਰਹੇ ਹਾਂ।'' ਬਜ਼ਾਰ 'ਚ 65 ਫੀਸਦੀ ਤੋਂ ਵੱਧ ਹਿੱਸੇ ਵਾਲੀ ਹਵਾਬਾਜ਼ੀ ਕੰਪਨੀ ਇੰਡੀਗੋ ਨੇ 2 ਦਸੰਬਰ ਤੋਂ 4 ਹਜ਼ਾਰ ਤੋਂ ਵੱਧ ਉਡਾਣਾਂ ਰੱਦ ਕੀਤੀਆਂ ਹਨ, ਜਿਸ ਨਾਲ ਹਜ਼ਾਰਾਂ ਯਾਤਰੀ ਫਸ ਗਏ ਅਤੇ ਉਨ੍ਹਾਂ ਦੀਆਂ ਛੁੱਟੀਆਂ ਦੀਆਂ ਯੋਜਨਾਵਾਂ, ਮਹੱਤਵਪੂਰਨ ਬੈਠਕਾਂ ਅਤੇ ਵਿਆਹਾਂ ਵਰਗੇ ਵੱਡੇ ਆਯੋਜਨ ਰੁਕ ਗਏ। 

ਕੇਜਰੀਵਾਲ ਨੇ ਕਿਹਾ,''ਕੁਝ ਤਾਂ ਗੰਭੀਰ ਰੂਪ ਨਾਲ ਗੜਬੜ ਹੈ ਜਾਂ ਤਾਂ ਭਾਰਤ ਸਰਕਾਰ ਅਯੋਗ ਹੈ ਜਾਂ ਉਸ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ ਜਾਂ ਫਿਰ ਉਹ ਇਸ 'ਚ ਸ਼ਾਮਲ ਹੈ। ਮੈਨੂੰ ਲੱਗਦਾ ਹੈ ਕਿ ਦੂਜੀ ਗੱਲ ਜ਼ਿਆਦਾ ਸੰਭਾਵਿਤ ਹੈ- ਉਹ ਇਸ 'ਚ ਸ਼ਾਮਲ ਹੈ।'' ਉਨ੍ਹਾਂ ਕਿਹਾ,''ਉਸ ਨੇ ਜੋ ਜਾਂਚ ਕਮੇਟੀ ਗਠਿਤ ਕੀਤੀ ਹੈ, ਉਸ ਦੇ ਮਾਧਿਅਮ ਨਾਲ ਉਹ ਸਾਨੂੰ ਸਿਰਫ਼ ਬੇਵਕੂਫ ਬਣਾ ਰਹੀ ਹੈ। ਇਹ ਇਕ ਬਹੁਤ ਵੱਡਾ ਘਪਲਾ ਹੈ।'' ਉਡਾਣਾਂ ਰੱਦ ਹੋਣ ਅਤੇ ਰੁਕਾਵਟਾਂ ਦੇ ਵਿਚਕਾਰ, ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਇੰਡੀਗੋ ਨੂੰ ਸਰਦੀਆਂ ਦੌਰਾਨ ਉੱਚ-ਸਮਰੱਥਾ ਵਾਲੇ ਰੂਟਾਂ 'ਤੇ ਆਪਣੀਆਂ ਯੋਜਨਾਬੱਧ ਉਡਾਣਾਂ ਨੂੰ ਪੰਜ ਫੀਸਦੀ ਘਟਾਉਣ ਦਾ ਹੁਕਮ ਦਿੱਤਾ ਹੈ। 8 ਦਸੰਬਰ ਦੇ ਆਪਣੇ ਆਦੇਸ਼ 'ਚ, ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਇੰਡੀਗੋ ਨੂੰ ਬੁੱਧਵਾਰ ਤੱਕ ਇਕ ਸੋਧਿਆ ਸਮਾਂ-ਸਾਰਣੀ ਪੇਸ਼ ਕਰਨ ਲਈ ਕਿਹਾ ਹੈ। ਡੀਜੀਸੀਏ ਨੇ ਇੰਡੀਗੋ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਮੁੱਖ ਸੰਚਾਲਨ ਅਧਿਕਾਰੀ ਨੂੰ ਵਿਘਨਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਇਸ ਨੇ ਖਾਮੀਆਂ ਦੀ ਜਾਂਚ ਲਈ ਇਕ ਚਾਰ ਮੈਂਬਰੀ ਕਮੇਟੀ ਬਣਾਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ