Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਇੰਡੀਗੋ ਸੰਕਟ ਨੂੰ ਲੈ ਕੇ ਰਾਜ ਸਭਾ 'ਚ ਨਾਗਰਿਕ ਉਡਾਣ ਮੰਤਰੀ ਦਾ ਵੱਡਾ ਬਿਆਨ

08 ਦਸੰਬਰ, 2025 06:22 PM

IndiGo ਏਅਰਲਾਈਨਜ਼ ਵਿੱਚ ਜਾਰੀ ਸੰਚਾਲਨ ਸੰਕਟ 'ਤੇ ਕੇਂਦਰੀ ਨਾਗਰਿਕ ਉਡਾਣ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਪੂ ਨੇ ਰਾਜ ਸਭਾ ਵਿੱਚ ਸਪੱਸ਼ਟੀਕਰਨ ਦਿੱਤਾ ਹੈ। ਮੰਤਰੀ ਨੇ ਸਾਫ਼ ਕੀਤਾ ਕਿ ਇਹ ਵਿਆਪਕ ਅਵਿਵਸਥਾ ਪਾਇਲਟਾਂ ਲਈ ਨਵੇਂ ਬਣਾਏ ਗਏ FDTL ਨਿਯਮਾਂ ਕਾਰਨ ਪੈਦਾ ਨਹੀਂ ਹੋਈ ਹੈ, ਸਗੋਂ ਇਹ ਏਅਰਲਾਈਨ ਦੀ ਅੰਦਰੂਨੀ ਯੋਜਨਾਬੰਦੀ ਅਤੇ ਪ੍ਰਬੰਧਨ ਵਿੱਚ ਗੰਭੀਰ ਖਾਮੀਆਂ ਕਾਰਨ ਹੋਈ ਹੈ।
ਮੰਤਰੀ ਨੇ IndiGo ਨੂੰ ਸਿੱਧੇ ਤੌਰ 'ਤੇ ਇਸ ਸਥਿਤੀ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ IndiGo ਨੂੰ ਆਪਣੇ ਰੋਜ਼ਾਨਾ ਸੰਚਾਲਨ ਦੇ ਤਹਿਤ ਕਰੂ ਰੋਸਟਰ ਨੂੰ ਬਿਹਤਰ ਢੰਗ ਨਾਲ ਪ੍ਰਬੰਧਿਤ ਕਰਨਾ ਚਾਹੀਦਾ ਸੀ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਫਲਾਈਟ ਡਿਊਟੀ ਸਮਾਂ ਸੀਮਾਵਾਂ (FDTL) ਨਿਯਮਾਂ ਦੀ ਪਾਲਣਾ ਪੂਰੀ ਤਰ੍ਹਾਂ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਕੋਈ ਲਾਪਰਵਾਹੀ ਨਹੀਂ ਵਰਤੀ ਜਾ ਰਹੀ।

ਮੰਤਰਾਲੇ ਦੀ ਨਿਗਰਾਨੀ ਅਤੇ ਦਖਲ:
ਮੰਤਰੀ ਨੇ ਦੱਸਿਆ ਕਿ ਮੰਤਰਾਲਾ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਿਹਾ ਸੀ। ਹਾਲਾਂਕਿ, 3 ਦਸੰਬਰ ਨੂੰ ਅਚਾਨਕ ਸਥਿਤੀ ਵਿਗੜਦੀ ਦਿਖੀ, ਜਿਸ ਤੋਂ ਬਾਅਦ ਮੰਤਰਾਲੇ ਨੇ ਤੁਰੰਤ ਦਖਲ ਦਿੱਤਾ। ਉਨ੍ਹਾਂ ਦੱਸਿਆ ਕਿ 1 ਦਸੰਬਰ ਨੂੰ FDTL ਬਾਰੇ IndiGo ਨਾਲ ਮੀਟਿੰਗ ਹੋਈ ਸੀ ਅਤੇ ਉਸ ਸਮੇਂ ਕੋਈ ਸਮੱਸਿਆ ਨਹੀਂ ਦੱਸੀ ਗਈ ਸੀ।

ਯਾਤਰੀਆਂ ਦੀ ਪ੍ਰੇਸ਼ਾਨੀ ਅਤੇ ਸਖ਼ਤ ਚਿਤਾਵਨੀ:
ਮੰਤਰੀ ਨੇ ਯਾਤਰੀਆਂ ਨੂੰ ਹੋਈ ਭਾਰੀ ਪ੍ਰੇਸ਼ਾਨੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਭਵਿੱਖ ਲਈ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ,। ਉਨ੍ਹਾਂ ਸਵੀਕਾਰ ਕੀਤਾ ਕਿ ਪਿਛਲੇ ਦੋ ਦਿਨਾਂ ਵਿੱਚ ਯਾਤਰੀਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕੜੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਸਪੱਸ਼ਟ ਕੀਤਾ ਕਿ ਨਾਗਰਿਕ ਉਡਾਣ ਖੇਤਰ ਵਿੱਚ ਨਿਯਮਾਂ ਦੀ ਪਾਲਣਾ ਵਿੱਚ ਕਿਸੇ ਵੀ ਕਿਸਮ ਦੀ ਢਿੱਲ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ।
ਇਸ ਦੌਰਾਨ IndiGo ਵਿੱਚ ਸੰਚਾਲਨ ਦੀ ਅਵਿਵਸਥਾ ਕਾਰਨ ਸੋਮਵਾਰ ਨੂੰ ਵੀ ਦਿੱਲੀ ਅਤੇ ਬੈਂਗਲੁਰੂ ਹਵਾਈ ਅੱਡਿਆਂ ਤੋਂ 250 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਸੰਕਟ ਲਗਾਤਾਰ ਸੱਤਵੇਂ ਦਿਨ ਵੀ ਜਾਰੀ ਰਿਹਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ