Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਇੰਦੌਰ 'ਚ ਪਾਣੀ ਨਹੀਂ 'ਜ਼ਹਿਰ ਵੰਡਣ' ਦੇ ਮੁੱਦੇ 'ਤੇ ਵੀ ਚੁੱਪ ਹਨ PM ਮੋਦੀ : ਰਾਹੁਲ ਗਾਂਧੀ

02 ਜਨਵਰੀ, 2026 08:24 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਦੇ ਇੰਦੌਰ 'ਚ ਨਾਗਰਿਕਾਂ ਨੂੰ 'ਜ਼ਹਿਰੀਲੇ ਪਾਣੀ' ਦੀ ਸਪਲਾਈ ਕਰਨ 'ਤੇ ਡੂੰਘੀ ਚਿੰਤਾ ਜ਼ਾਹਰ ਕਰਦੇ ਹੋਏ ਇਸ ਨੂੰ ਪ੍ਰਸ਼ਾਸਨ ਦੀ ਲਾਪਰਵਾਹੀ ਦੱਸਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਆਖ਼ਰ ਉਹ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਚੁੱਪੀ ਕਿਉਂ ਨਹੀਂ ਤੋੜਦੇ ਹਨ। ਉਨ੍ਹਾਂ ਕਿਹਾ ਕਿ ਸ਼ੁੱਧ ਪੀਣ ਵਾਲਾ ਪਾਣੀ ਜਨਤਾ ਦਾ ਅਧਿਕਾਰ ਹੈ ਪਰ ਭਾਜਪਾ ਦੀ ਲਾਪਰਵਾਹ ਸਰਕਾਰ ਲੋਕਾਂ ਨੂੰ 'ਜ਼ਹਿਰੀਲਾ ਪਾਣੀ' ਵੰਡ ਰਹੀ ਹੈ। ਪੀੜਤ ਪਰਿਵਾਰਾਂ ਨੂੰ ਹਮਦਰਦੀ ਦੇਣ ਦੀ ਬਜਾਏ ਭਾਜਪਾ ਆਗੂ ਹੰਕਾਰੀ ਬਿਆਨ ਦੇ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਇਸ ਗੰਭੀਰ ਅਤੇ ਬੇਹੱਦ ਸੰਵੇਦਨਸ਼ੀਲ ਮੁੱਦੇ 'ਤੇ ਵੀ ਸ਼ਾਂਤ ਹਨ ਅਤੇ ਕੁਝ ਨਹੀਂ ਬੋਲ ਰਹੇ ਹਨ।

ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਇੰਦੌਰ 'ਚ ਪਾਣੀ ਨਹੀਂ, ਜ਼ਹਿਰ ਵੰਡਿਆ ਗਿਆ ਹੈ ਅਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ 'ਚ ਰਹੀ। ਘਰ-ਘਰ ਮਾਤਮ ਹੈ, ਗਰੀਬ ਬੇਬੱਸ ਹੈ ਅਤੇ ਉੱਪਰੋਂ ਭਾਜਪਾ ਆਗੂਆਂ ਦੇ ਹੰਕਾਰੀ ਬਿਆਨ। ਜਿਨ੍ਹਾਂ ਦੇ ਘਰ ਚੁੱਲ੍ਹੇ ਬੁਝ ਗਏ ਹਨ, ਉਨ੍ਹਾਂ ਨੂੰ ਦਿਲਾਸਾ ਚਾਹੀਦਾ ਸੀ ਪਰ ਸਰਕਾਰ ਨੇ ਘਮੰਡ ਪਰੋਸ ਦਿੱਤਾ।'' ਉਨ੍ਹਾਂ ਸਵਾਲ ਕੀਤਾ,''ਇੰਦੌਰ ਦੇ ਲੋਕਾਂ ਨੇ ਵਾਰ-ਵਾਰ ਗੰਦੇ ਅਤੇ ਬੱਦਬੂਦਾਰ ਪਾਣੀ ਦੀ ਸਪਲਾਈ ਦੀ ਸ਼ਿਕਾਇਤ ਕੀਤੀ, ਫਿਰ ਵੀ ਸੁਣਵਾਈ ਕਿਉਂ ਨਹੀਂ ਹੋਈ। ਸੀਵਰ ਦੀ ਗੰਦਗੀ ਪੀਣ ਦੇ ਪਾਣੀ 'ਚ ਕਿਵੇਂ ਮਿਲੀ। ਸਮੇਂ ਰਹਿੰਦੇ ਪਾਣੀ ਦੀ ਸਪਲਾਈ ਬੰਦ ਕਿਉਂ ਨਹੀਂ ਹੋਈ ਅਤੇ ਜ਼ਿੰਮੇਵਾਰ ਅਫ਼ਸਰਾਂ ਅਤੇ ਆਗੂਆਂ 'ਤੇ ਕਾਰਵਾਈ ਕਦੋਂ ਹੋਵੇਗੀ। ਇਹ 'ਫੋਕਟ' ਦੇ ਸਵਾਲ ਨਹੀਂ- ਇਹ ਜਵਾਬਦੇਹੀ ਦੀ ਮੰਗ ਹੈ। ਸਾਫ਼ ਪਾਣੀ ਅਹਿਸਾਨ ਨਹੀਂ, ਜੀਵਨ ਦਾ ਅਧਿਕਾਰ ਹੈ ਅਤੇ ਇਸ ਅਧਿਕਾਰ ਦੇ ਕਤਲ ਲਈ ਭਾਜਪਾ ਦਾ ਡਬਲ ਇੰਜਣ, ਉਸ ਦਾ ਲਾਪਰਵਾਹ ਪ੍ਰਸ਼ਾਸਨ ਅਤੇ ਸੰਵੇਦਨਹੀਣ ਲੀਡਰਸ਼ਿਪ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।'' ਕਾਂਗਰਸ ਆਗੂ ਨੇ ਕਿਹਾ 'ਮੱਧ ਪ੍ਰਦੇਸ਼ ਹੁਣ ਕੁਪ੍ਰਸ਼ਾਸਨ ਦਾ ਕੇਂਦਰ ਬਣ ਚੁੱਕਾ ਹੈ। ਕਿਤੇ ਖੰਘ ਦੀ ਸਿਰਪ ਨਾਲ ਮੌਤਾਂ, ਕਿਤੇ ਸਰਕਾਰੀ ਹਸਪਤਾਲ 'ਚ ਬੱਚਿਆਂ ਦੀ ਜਾਨ ਲੈਣ ਵਾਲੇ ਚੂਹੇ ਅਤੇ ਹੁਣ ਸੀਵਰ ਮਿਲਿਆ ਪਾਣੀ ਪੀ ਕੇ ਮੌਤਾਂ ਅਤੇ ਜਦੋਂ-ਜਦੋਂ ਗਰੀਬ ਮਰਦੇ ਹਨ, ਮੋਦੀ ਜੀ ਹਮੇਸ਼ਾ ਦੀ ਤਰ੍ਹਾਂ ਚੁੱਪ ਰਹਿੰਦੇ ਹਨ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ