Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਇੰਨਾ ਸੌਖਾ ਵੀ ਨਹੀਂ ਲੋਕ ਸਭਾ ਸਪੀਕਰ ਨੂੰ ਅਹੁਦੇ ਤੋਂ ਹਟਾਉਣਾ ! ਜਾਣੋ ਕੀ ਹੈ ਸੰਵਿਧਾਨਕ ਪ੍ਰਕਿਰਿਆ ਤੇ ਇਤਿਹਾਸ

10 ਫ਼ਰਵਰੀ, 2026 08:02 PM

ਨਵੀਂ ਦਿੱਲੀ : ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਹੁਦੇ ਤੋਂ ਹਟਾਉਣ ਲਈ ਵਿਰੋਧੀ ਧਿਰ ਵੱਲੋਂ ਲਿਆਂਦੇ ਗਏ ਤਾਜ਼ਾ ਪ੍ਰਸਤਾਵ ਨੇ ਇਕ ਵਾਰ ਫਿਰ ਇਸ ਅਹੁਦੇ ਦੀ ਸੰਵਿਧਾਨਕ ਸੁਰੱਖਿਆ ਅਤੇ ਇਸ ਨੂੰ ਹਟਾਉਣ ਦੀ ਗੁੰਝਲਦਾਰ ਪ੍ਰਕਿਰਿਆ ਵੱਲ ਸਭ ਦਾ ਧਿਆਨ ਖਿੱਚਿਆ ਹੈ। ਭਾਰਤੀ ਸੰਸਦੀ ਇਤਿਹਾਸ 'ਚ ਅੱਜ ਤੱਕ ਲੋਕ ਸਭਾ ਸਪੀਕਰ ਨੂੰ ਅਹੁਦੇ ਤੋਂ ਹਟਾਉਣ ਦੀ ਕੋਈ ਵੀ ਕੋਸ਼ਿਸ਼ ਸਫਲ ਨਹੀਂ ਹੋਈ। ਕਈ ਵਿਰੋਧੀ ਦਲਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਹੁਦੇ ਤੋਂ ਹਟਾਉਣ ਲਈ ਪ੍ਰਸਤਾਵ ਲਿਆਉਣ ਸੰਬੰਧੀ ਨੋਟਿਸ ਮੰਗਲਵਾਰ ਨੂੰ ਲੋਕ ਸਭਾ ਸਕੱਤਰੇਤ ਨੂੰ ਸੌਂਪਿਆ ਹੈ। ਲੋਕ ਸਭਾ ਸਕੱਤਰੇਤ ਦੇ ਸੂਤਰਾਂ ਨੇ ਦੱਸਿਆ ਕਿ ਨੋਟਿਸ ਦੀ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਅਤੀਤ 'ਚ, ਕੁਝ ਲੋਕ ਸਭਾ ਸਪੀਕਰ ਨੂੰ ਅਹੁਦੇ ਤੋਂ ਹਟਾਉਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਪਰ ਕੋਈ ਵੀ ਸਫ਼ਲ ਨਹੀਂ ਹੋਈ। 

ਕੀ ਹੈ ਹਟਾਉਣ ਦੀ ਪ੍ਰਕਿਰਿਆ? 

ਸੰਵਿਧਾਨ ਦੀ ਧਾਰਾ 94 (ਸੀ) 'ਚ ਸਪੀਕਰ ਨੂੰ ਹਟਾਉਣ ਸੰਬੰਧੀ ਵਿਵਸਥਾਵਾਂ ਦਿੱਤੀਆਂ ਗਈਆਂ ਹਨ। ਕਿਸੇ ਵੀ ਸਪੀਕਰ ਨੂੰ ਹਟਾਉਣ ਲਈ ਪ੍ਰਸਤਾਵ ਲਿਆਉਣ ਵਾਸਤੇ ਘੱਟੋ-ਘੱਟ 2 ਮੈਂਬਰਾਂ ਦੇ ਹਸਤਾਖਰ ਹੋਣੇ ਲਾਜ਼ਮੀ ਹਨ, ਜੋ ਲੋਕ ਸਭਾ ਦੇ ਸਕੱਤਰ ਜਨਰਲ ਨੂੰ ਸੌਂਪੇ ਜਾਂਦੇ ਹਨ। ਸਪੀਕਰ ਨੂੰ ਸਦਨ ਦੇ ਸਾਧਾਰਨ ਬਹੁਮਤ ਨਾਲ ਪਾਸ ਕੀਤੇ ਮਤੇ ਰਾਹੀਂ ਹਟਾਇਆ ਜਾ ਸਕਦਾ ਹੈ, ਪਰ ਇੱਥੇ ਬਹੁਮਤ ਦੀ ਗਣਨਾ ਲਈ ਸਦਨ ਦੇ ਸਾਰੇ ਮੈਂਬਰਾਂ ਦੀ ਗਿਣਤੀ ਕੀਤੀ ਜਾਂਦੀ ਹੈ, ਨਾ ਹੀ ਮੌਜੂਦ ਅਤੇ ਵੋਟਿੰਗ ਕਰਨ ਵਾਲੇ ਮੈਂਬਰਾਂ ਦੀ, ਜੋ ਕਿ ਆਮ ਪ੍ਰਕਿਰਇਆ ਹੈ। ਇਸ ਦਾ ਅਰਥ ਇਹ ਹੈ ਕਿ ਖ਼ਾਲੀ ਸੀਟਾਂ ਨੂੰ ਛੱਡ ਕੇ ਸਦਨ ਦੀ ਪ੍ਰਭਾਵੀ ਮੈਂਬਰਸ਼ਿਪ ਦੀ ਵਰਤੋਂ ਬਹੁਮਤ ਦੀ ਗਣਨਾ ਲਈ ਕੀਤੀ ਜਾਂਦੀ ਹੈ। 

ਵਿਸ਼ੇਸ਼ ਦੋਸ਼ ਅਤੇ ਬਚਾਅ ਦਾ ਮੌਕਾ 

ਸਾਬਕਾ ਸਕੱਤਰ ਜਨਰਲ ਪੀ.ਡੀ.ਟੀ. ਆਚਾਰੀ ਅਨੁਸਾਰ, ਨੋਟਿਸ ਲੋਕ ਸਭਾ ਜਨਰਲ ਸਕੱਤਰ ਨੂੰ ਸੌਂਪਿਆ ਜਾਂਦਾ ਹੈ, ਨਾ ਕਿ ਲੋਕ ਸਭਾ ਦੇ ਡਿਪਟੀ ਸਪੀਕਰ ਜਾਂ ਕਿਸੇ ਹੋਰ ਨੂੰ। ਨੋਟਿਸ ਦੀ ਸ਼ੁਰੂਆਤੀ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਇਹ ਦੇਖਿਆ ਜਾ ਸਕੇ ਕਿ ਇਸ 'ਚ "ਬਹੁਤ ਖਾਸ ਦੋਸ਼" ਹਨ ਜਾਂ ਨਹੀਂ। ਇਹ ਖਾਸ ਦੋਸ਼ ਇਸ ਲਈ ਜ਼ਰੂਰੀ ਹਨ ਤਾਂ ਜੋ ਸਪੀਕਰ ਆਪਣਾ ਜਵਾਬ ਦੇ ਸਕਣ। ਧਾਰਾ 96 ਸਪੀਕਰ ਨੂੰ ਸਦਨ 'ਚ ਆਪਣਾ ਬਚਾਅ ਕਰਨ ਦਾ ਪੂਰਾ ਮੌਕਾ ਪ੍ਰਦਾਨ ਕਰਦਾ ਹੈ। ਕਿਉਂਕਿ ਵਰਤਮਾਨ 'ਚ ਕੋਈ ਡਿਪਟੀ ਸਪੀਕਰ ਨਹੀਂ ਹੈ, ਇਸ ਲਈ ਇਸ ਪ੍ਰਸਤਾਵ ਦੀ ਭਾਸ਼ਾ ਦੀ ਜਾਂਚ ਸੰਭਵ ਤੌਰ 'ਤੇ ਪੀਠਾਸੀਨ ਸਭਾਪਤੀਆਂ ਦੀ ਕਮੇਟੀ ਦੇ ਸਭ ਤੋਂ ਸੀਨੀਅਰ ਮੈਂਬਰ ਵੱਲੋਂ ਕੀਤੀ ਜਾਵੇਗੀ।

ਸਮਾਂ ਹੱਦ ਅਤੇ ਚੁਣੌਤੀਆਂ 

ਆਚਾਰੀ ਨੇ ਦੱਸਿਆ ਕਿ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪ੍ਰਸਤਾਵ ਸਦਨ 'ਚ ਪਹੁੰਚਦਾ ਹੈ ਪਰ ਇਹ 14 ਦਿਨਾਂ ਦੇ ਨੋਟਿਸ ਤੋਂ ਬਾਅਦ ਹੀ ਸਦਨ 'ਚ ਵਿਚਾਰ ਲਈ ਲਿਆਂਦਾ ਜਾ ਸਕਦਾ ਹੈ। ਜੇਕਰ ਸਦਨ 'ਚ 50 ਮੈਂਬਰ ਇਸ ਦੇ ਸਮਰਥਨ 'ਚ ਖੜ੍ਹੇ ਹੁੰਦੇ ਹਨ, ਤਾਂ ਹੀ ਸਪੀਕਰ ਇਸ ਨੂੰ ਸਦਨ ਦੀ ਇਜਾਜ਼ਤ ਮਿਲਣ ਦਾ ਐਲਾਨ ਕਰਦੇ ਹਨ। ਇਜਾਜ਼ਤ ਮਿਲਣ ਤੋਂ ਬਾਅਦ, ਇਸ 'ਤੇ ਚਰਚਾ ਹੁੰਦੀ ਹੈ ਅਤੇ 10 ਦਿਨਾਂ ਦੇ ਅੰਦਰ ਇਸ ਦਾ ਨਿਪਟਾਰਾ ਕਰਨਾ ਹੁੰਦਾ ਹੈ।

ਕਿਉਂ ਫੇਲ ਹੁੰਦੇ ਹਨ ਅਜਿਹੇ ਪ੍ਰਸਤਾਵ? 

ਅਤੀਤ 'ਚ ਅਜਿਹੇ ਕਈ ਪ੍ਰਸਤਾਵ ਪੇਸ਼ ਕੀਤੇ ਗਏ ਹਨ, ਪਰ ਕੋਈ ਵੀ ਪਾਸ ਨਹੀਂ ਹੋ ਸਕਿਆ। ਇਸ ਦਾ ਮੁੱਖ ਕਾਰਨ ਇਹ ਹੈ ਕਿ ਮੌਜੂਦਾ ਸਰਕਾਰਾਂ ਕੋਲ ਹਮੇਸ਼ਾ ਬਹੁਮਤ ਹੁੰਦਾ ਹੈ, ਜਿਸ ਕਾਰਨ ਸਪੀਕਰ ਨੂੰ ਹਟਾਉਣਾ ਲਗਭਗ ਅਸੰਭਵ ਹੋ ਜਾਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ