Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਈ-ਰਿਕਸ਼ਾ ਵਾਲਿਆਂ 'ਤੇ ਵੱਡੀ ਸਖਤੀ! 15 ਮਈ ਤੋਂ ਦਿੱਲੀ 'ਚ ਨਵੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ

12 ਮਈ, 2026 06:53 PM

ਨਵੀਂ ਦਿੱਲੀ : ਦਿੱਲੀ ਸਰਕਾਰ ਵੱਲੋਂ ਸ਼ਹਿਰ ਦੀਆਂ ਸੜਕਾਂ 'ਤੇ ਚੱਲ ਰਹੇ ਈ-ਰਿਕਸ਼ਾ ਨੂੰ ਨਿਯਮਾਂ ਦੇ ਦਾਇਰੇ ਵਿੱਚ ਲਿਆਉਣ ਲਈ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। 15 ਮਈ ਤੋਂ ਈ-ਰਿਕਸ਼ਾ ਦੇ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਹਾਦਸੇ ਦੀ ਸੂਰਤ 'ਚ ਜ਼ਿੰਮੇਵਾਰੀ ਤੈਅ ਕਰਨਾ ਹੈ।

ਹੁਣ ਡਰਾਈਵਰ ਹੀ ਹੋਵੇਗਾ ਅਸਲੀ ਮਾਲਕ
ਨਵੇਂ ਨਿਯਮਾਂ ਅਨੁਸਾਰ ਸਭ ਤੋਂ ਵੱਡੀ ਤਬਦੀਲੀ ਇਹ ਕੀਤੀ ਗਈ ਹੈ ਕਿ ਹੁਣ ਈ-ਰਿਕਸ਼ਾ ਦੀ ਰਜਿਸਟ੍ਰੇਸ਼ਨ ਸਿਰਫ਼ ਉਸ ਨੂੰ ਚਲਾਉਣ ਵਾਲੇ ਡਰਾਈਵਰ ਦੇ ਨਾਂ 'ਤੇ ਹੀ ਹੋਵੇਗੀ। ਇਸ ਤੋਂ ਇਲਾਵਾ, 'ਇੱਕ ਵਿਅਕਤੀ-ਇੱਕ ਰਜਿਸਟ੍ਰੇਸ਼ਨ' ਦਾ ਨਿਯਮ ਲਾਗੂ ਕੀਤਾ ਗਿਆ ਹੈ, ਜਿਸ ਦਾ ਮਤਲਬ ਹੈ ਕਿ ਕੋਈ ਵੀ ਵਿਅਕਤੀ ਆਪਣੇ ਨਾਂ 'ਤੇ ਸਿਰਫ਼ ਇੱਕ ਹੀ ਈ-ਰਿਕਸ਼ਾ ਰਜਿਸਟਰ ਕਰਵਾ ਸਕੇਗਾ। ਇਸ ਫੈਸਲੇ ਨਾਲ ਉਸ ਪੁਰਾਣੀ ਵਿਵਸਥਾ ਨੂੰ ਖਤਮ ਕੀਤਾ ਜਾਵੇਗਾ ਜਿੱਥੇ ਕੁਝ ਲੋਕ ਵੱਡੀ ਗਿਣਤੀ ਵਿੱਚ ਈ-ਰਿਕਸ਼ਾ ਖਰੀਦ ਕੇ ਗਰੀਬ ਡਰਾਈਵਰਾਂ ਨੂੰ ਕਿਰਾਏ ਜਾਂ ਕਮਿਸ਼ਨ 'ਤੇ ਦਿੰਦੇ ਸਨ। ਹੁਣ ਡਰਾਈਵਰਾਂ ਨੂੰ ਰੱਖ-ਰਖਾਅ ਦੇ ਖਰਚੇ ਅਤੇ ਭਾਰੀ ਕਿਰਾਏ ਤੋਂ ਨਿਜਾਤ ਮਿਲੇਗੀ।

ਹਾਦਸੇ ਤੋਂ ਬਾਅਦ ਸਰਕਾਰ ਦੀ ਸਖ਼ਤੀ
ਇਹ ਸਖ਼ਤ ਕਦਮ ਦਿੱਲੀ 'ਚ ਵਾਪਰੇ ਇੱਕ ਦਰਦਨਾਕ ਹਾਦਸੇ ਤੋਂ ਬਾਅਦ ਚੁੱਕਿਆ ਗਿਆ ਹੈ, ਜਿੱਥੇ ਇੱਕ ਬਿਨਾਂ ਰਜਿਸਟ੍ਰੇਸ਼ਨ ਵਾਲੇ ਈ-ਰਿਕਸ਼ਾ ਦੇ ਪਲਟਣ ਕਾਰਨ ਅੱਠ ਸਾਲ ਦੀ ਮਾਸੂਮ ਬੱਚੀ ਦੀ ਜਾਨ ਚਲੀ ਗਈ ਸੀ। ਦਿੱਲੀ ਹਾਈ ਕੋਰਟ ਨੇ ਵੀ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਤੋਂ ਜਵਾਬ ਮੰਗਿਆ ਸੀ। ਹਾਲਾਂਕਿ, ਗਰੀਬਾਂ ਦੀ ਰੋਜ਼ੀ-ਰੋਟੀ ਦਾ ਧਿਆਨ ਰੱਖਦੇ ਹੋਏ, ਸਰਕਾਰ ਬਿਨਾਂ ਰਜਿਸਟ੍ਰੇਸ਼ਨ ਵਾਲੇ ਈ-ਰਿਕਸ਼ਾ ਮਾਲਕਾਂ ਨੂੰ ਆਪਣੇ ਦਸਤਾਵੇਜ਼ ਪੂਰੇ ਕਰਨ ਲਈ ਇੱਕ ਮਹੀਨੇ ਦੀ ਮੋਹਲਤ ਦੇਣ 'ਤੇ ਵੀ ਵਿਚਾਰ ਕਰ ਰਹੀ ਹੈ।

236 ਮੁੱਖ ਸੜਕਾਂ 'ਤੇ ਪਾਬੰਦੀ
ਸਾਲ 2014 'ਚ ਈ-ਰਿਕਸ਼ਾ ਦੀ ਸ਼ੁਰੂਆਤ ਭੀੜ ਵਾਲੇ ਇਲਾਕਿਆਂ 'ਚ ਪ੍ਰਦੂਸ਼ਣ ਰਹਿਤ ਤੇ ਸਸਤੇ ਸਫ਼ਰ ਲਈ ਕੀਤੀ ਗਈ ਸੀ, ਪਰ ਸਮੇਂ ਦੇ ਨਾਲ ਵੱਧਦੀ ਗਿਣਤੀ ਅਤੇ ਖਤਰਨਾਕ ਡਰਾਈਵਿੰਗ ਕਾਰਨ ਇਹ ਟ੍ਰੈਫਿਕ ਜਾਮ ਦਾ ਵੱਡਾ ਕਾਰਨ ਬਣ ਗਏ ਹਨ। ਦਿੱਲੀ 'ਚ ਇਸ ਸਮੇਂ 2 ਲੱਖ ਤੋਂ ਵੱਧ ਰਜਿਸਟਰਡ ਈ-ਰਿਕਸ਼ਾ ਹਨ, ਜਦਕਿ ਗੈਰ-ਕਾਨੂੰਨੀ ਤੌਰ 'ਤੇ ਚੱਲਣ ਵਾਲਿਆਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੈ। ਇਸ ਸਮੱਸਿਆ ਦੇ ਹੱਲ ਲਈ ਸਰਕਾਰ ਨੇ ਦਿੱਲੀ ਦੀਆਂ 236 ਮੁੱਖ ਸੜਕਾਂ 'ਤੇ ਈ-ਰਿਕਸ਼ਾ ਦੇ ਚੱਲਣ ਅਤੇ ਖੜ੍ਹੇ ਹੋਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'