Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬਾਜ਼ਾਰ

ਈਰਾਨ-ਅਮਰੀਕਾ ਜੰਗ ਦਾ ਅਸਰ: ਡੇਅਰੀ ਉਦਯੋਗ 'ਚ ਮਚੀ ਹਾਹਾਕਾਰ, ਦੁੱਧ ਦੀ ਸਪਲਾਈ 'ਤੇ ਮੰਡਰਾਇਆ ਵੱਡਾ ਖ਼ਤਰਾ

16 ਮਾਰਚ, 2026 06:15 PM

ਈਰਾਨ ਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਕਾਰਨ ਪੈਦਾ ਹੋਏ ਊਰਜਾ ਸੰਕਟ ਦਾ ਅਸਰ ਹੁਣ ਸਿੱਧਾ ਆਮ ਲੋਕਾਂ ਦੀ ਰਸੋਈ 'ਤੇ ਪੈਣ ਜਾ ਰਿਹਾ ਹੈ। ਐਲ.ਪੀ.ਜੀ. (LPG) ਦੀ ਭਾਰੀ ਕਿੱਲਤ ਕਾਰਨ ਡੇਅਰੀ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਜਿਸ ਕਾਰਨ ਦੁੱਧ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਦਾ ਕੰਮ ਅੱਧ ਵਿਚਾਲੇ ਲਟਕ ਗਿਆ ਹੈ। ਜੇਕਰ ਸਥਿਤੀ ਜਲਦੀ ਨਾ ਸੁਧਰੀ ਤਾਂ ਆਉਣ ਵਾਲੇ ਦਿਨਾਂ ਵਿੱਚ ਦੁੱਧ ਦੀ ਸਪਲਾਈ ਠੱਪ ਹੋ ਸਕਦੀ ਹੈ।

ਸਿਰਫ਼ 10 ਦਿਨਾਂ ਦਾ ਬਚਿਆ ਸਟਾਕ 
ਮਹਾਰਾਸ਼ਟਰ ਦੇ ਕਈ ਡੇਅਰੀ ਸੰਚਾਲਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਗੈਸ ਦੀ ਅਨਿਯਮਿਤ ਸਪਲਾਈ ਕਾਰਨ ਦੁੱਧ ਨੂੰ ਸੁਰੱਖਿਅਤ ਰੱਖਣ ਵਿੱਚ ਭਾਰੀ ਮੁਸ਼ਕਲ ਆ ਰਹੀ ਹੈ। 'ਗੋਵਰਧਨ ਡੇਅਰੀ' ਦੇ ਸੰਸਥਾਪਕ ਦੇਵੇਂਦਰ ਸ਼ਾਹ ਮੁਤਾਬਕ, ਦੁੱਧ ਦੇ ਪੈਕਟ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਗੈਸ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਕੋਲ ਪੈਕਿੰਗ ਸਮੱਗਰੀ ਦਾ ਸਟਾਕ ਸਿਰਫ਼ 10 ਦਿਨਾਂ ਲਈ ਬਚਿਆ ਹੈ। ਅਜਿਹੀ ਹੀ ਚਿੰਤਾ 'ਸੁਰੇਸ਼ ਡੇਅਰੀ' ਦੇ ਪ੍ਰਬੰਧਕਾਂ ਨੇ ਵੀ ਪ੍ਰਗਟਾਈ ਹੈ।

ਹੋਟਲਾਂ ਤੇ ਰੈਸਟੋਰੈਂਟਾਂ ਨੇ ਘਟਾਏ ਆਰਡਰ
 ਗੈਸ ਸੰਕਟ ਦਾ ਦੋਹਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇੱਕ ਪਾਸੇ ਉਤਪਾਦਨ ਪ੍ਰਭਾਵਿਤ ਹੈ, ਦੂਜੇ ਪਾਸੇ ਹੋਟਲ ਅਤੇ ਰੈਸਟੋਰੈਂਟ ਖ਼ੁਦ ਐਲ.ਪੀ.ਜੀ. ਦੀ ਕਮੀ ਨਾਲ ਜੂਝ ਰਹੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁੱਧ ਦੇ ਆਰਡਰ ਘਟਾ ਦਿੱਤੇ ਹਨ। 'ਬੰਬੇ ਮਿਲਕ ਪ੍ਰੋਡਿਊਸਰਜ਼ ਐਸੋਸੀਏਸ਼ਨ' ਮੁਤਾਬਕ, ਮੰਗ ਘਟਣ ਕਾਰਨ ਛੋਟੇ ਡੇਅਰੀ ਸੰਚਾਲਕ ਦੁੱਧ ਨੂੰ ਘੱਟ ਕੀਮਤ 'ਤੇ ਵੇਚਣ ਲਈ ਮਜਬੂਰ ਹਨ।

ਵੱਡੀਆਂ ਡੇਅਰੀਆਂ ਕੋਲ ਫਿਲਹਾਲ ਰਾਹਤ
 ਹਾਲਾਂਕਿ, ਅਮੂਲ ਅਤੇ ਮਦਰ ਡੇਅਰੀ ਵਰਗੀਆਂ ਵੱਡੀਆਂ ਕੰਪਨੀਆਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਸਪਲਾਈ ਫਿਲਹਾਲ ਆਮ ਵਾਂਗ ਹੈ। ਅਮੂਲ ਦੇ ਐਮ.ਡੀ. ਜੈੇਨ ਮਹਿਤਾ ਅਨੁਸਾਰ, ਉਹ ਆਪਣੀ ਗੈਸ ਦੀ ਲੋੜ ਨੂੰ ਡੀਜ਼ਲ ਅਤੇ ਹੋਰ ਬਦਲਵੇਂ ਈਂਧਨਾਂ ਰਾਹੀਂ ਪੂਰਾ ਕਰ ਰਹੇ ਹਨ। ਮਦਰ ਡੇਅਰੀ ਵੀ ਆਪਣੇ ਪ੍ਰੋਸੈਸਿੰਗ ਸੈਂਟਰਾਂ 'ਤੇ PNG ਦੀ ਵਰਤੋਂ ਕਰ ਰਹੀ ਹੈ। ਪਰ ਜੇਕਰ ਜੰਗ ਲੰਬੀ ਖਿੱਚੀ ਗਈ ਤਾਂ ਸਮੁੱਚੇ ਉਦਯੋਗ ਲਈ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼